Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Saturday, 07 Nov 2026 | 10:48 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਦੇ ਗ੍ਰਹਿ ਮੰਤਰੀ ਵੈਸਾਖੀ ਦੇ ਅਵਸਰ ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਸੁਹਿਰਦਤਾ ਦਿਖਾਉਣ : ਬਾਸਰਕੇ 

ਭਾਰਤ ਦੇ ਗ੍ਰਹਿ ਮੰਤਰੀ ਵੈਸਾਖੀ ਦੇ ਅਵਸਰ ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਸੁਹਿਰਦਤਾ ਦਿਖਾਉਣ : ਬਾਸਰਕੇ 

ਅੰਮ੍ਰਿਤਸਰ, 11 ਅਪ੍ਰੈਲ :  ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਪੰਜਾਬ ਸਟੇਟ ਸਮਾਲ ਇੰਡਸਟ੍ਰੀਜ ਫੈਡਰੇਸ਼ਨ ਆਫ ਐਸੋਸੀਏਸ਼ਨ ਭਾਰਤ ਸਰਕਾਰ‌ ਇੰਦਰਜੀਤ ਸਿੰਘ ਬਾਸਰਕੇ ਨੇ ਭਾਰਤ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਵੈਸਾਖੀ ਦੇ ਇਤਿਹਾਸਕ ਦਿਹਾੜੇ ਤੇ ਦੇਸ਼ ਦੀਆਂ ਵੱਖ- ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਉਹਨਾਂ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ ਜੋ ਕਨੂੰਨ ਅਨੁਸਾਰ ਮਿਲੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ।
ਵੈਸਾਖੀ ਦਾ ਪੁਰਬ ਨਾ ਕੇਵਲ ਸਿੱਖਾਂ ਲਈ ਬਲਕਿ ਸਮੁੱਚੇ ਪੰਜਾਬੀਆਂ ਲਈ ਵਿਸ਼ੇਸ਼ ਇਤਿਹਾਸਕ ਮਹੱਤਵ ਰੱਖਦਾ ਹੈ
ਗ੍ਰਹਿ ਮੱਤਰੀ ਨੂੰ ਪੱਤਰ ਰਾਹੀਂ ਕੀਤੀ ਆਪਣੀ ਅਪੀਲ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਵੈਸਾਖੀ ਦਾ ਪੁਰਬ ਨਾ ਕੇਵਲ ਸਿੱਖਾਂ ਲਈ ਬਲਕਿ ਸਮੁੱਚੇ ਪੰਜਾਬੀਆਂ ਲਈ ਵਿਸ਼ੇਸ਼ ਇਤਿਹਾਸਕ ਮਹੱਤਵ ਰੱਖਦਾ ਹੈ ਇਸ ਲਈ ਇਸ ਵਿਸ਼ੇਸ਼ ਦਿਹਾੜੇ ਤੇ ਸਿੱਖ ਮਾਨਸਿਕਤਾ ਤੇ ਲਗਾਈ ਗਈ ਮਰ੍ਰਮ ਦਾ ਅਸਰ ਵੀ ਹਾਂ ਪੱਖੀ ਹੋਵੇਗਾ । ਉਹਨਾਂ ਕਿਹਾ ਕਿ ਬੀ ਜੇ ਪੀ ਸਰਕਾਰ ਵੱਲੋਂ ਕੀਤਾ ਜਾਣ ਵਾਲਾ ਇਹ ਕਾਰਜ ਇਨਸਾਫ, ਮਾਨਵੀ ਅਧਿਕਾਰਾਂ ਪ੍ਰਤੀ ਪ੍ਰਤੀਬੱਧਤਾ ਅਤੇ ਸੁਹਿਰਦਤਾ ਵਜੋਂ ਵੇਖਿਆ ਜਾਵੇਗਾ ।  ਬੀ. ਜੇ. ਪੀ. ਆਗੂ ਸ੍ਰੀ ਬਾਸਰਕੇ ਨੇ ਹੋਰ ਕਿਹਾ ਹੈ ਕਿ ਸਮੁੱਚੀ ਸਿੱਖ ਕੌਮ , ਜਿਸ ਦਾ ਦੇਸ਼ ਆਜਾਦੀ ਲਈ , ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਯੋਗਦਾਨ ਬਹੁਤ ਵੱਡਾ ਹੈ, ਲ਼ਈ ਭਾਰਤ ਸਰਕਾਰ ਦੀ ਇਹ ਪਹਿਲ ਕਦਮੀ ਉਹਨਾਂ ਨੂੰ ਪਾਰਟੀ ਦੇ ਹੋਰ ਨੇੜੇ ਕਰੇਗੀ ।
Scroll to Top