Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਮੂਲ ਦੇ ਫ਼ਾਰਮਾ ਕਾਰੋਬਾਰੀ ਤਨਮਯ ਸ਼ਰਮਾ ਨੂੰ ਅਮਰੀਕਾ ਵਿਚ ਕੀਤਾ ਗ੍ਰਿਫ਼ਤਾਰ

ਭਾਰਤੀ ਮੂਲ ਦੇ ਫ਼ਾਰਮਾ ਕਾਰੋਬਾਰੀ ਤਨਮਯ ਸ਼ਰਮਾ ਨੂੰ ਅਮਰੀਕਾ ਵਿਚ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 5 ਜੂਨ 2025 : Indian-origin pharma businessman Tanmay Sharma arrested in US : ਸੋਵਰੇਨ ਹੈਲਥ ਗਰੁੱਪ ਨਾਮਕ ਨਸ਼ਾਖੋਰੀ ਅਤੇ ਮਾਨਸਿਕ ਸਿਹਤ ਸੇਵਾ ਪ੍ਰਦਾਤਾ ਸੰਸਥਾ ਦੇ ਸੰਸਥਾਪਕ ਅਤੇ ਸਾਬਕਾ ਸੀ. ਈ. ਓ. ਤਨਮਯ ਸ਼ਰਮਾ (Tanmay Sharma) ਜੋ ਕਿ ਭਾਰਤ ਮੂਲ ਦੇ ਹਨ ਨੂੰ 1244 ਕਰੋੜ ਰੁਪਏ ਦੇ ਸਿਹਤ ਸੰਭਾਲ ਧੋਖਾਧੜੀ ਦੇ ਮਾਮਲੇ ਵਿੱਚ ਅਮਰੀਕਾ ਦੇ ਲਾਸ ਏਂਜਲਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ (arrested) ਕੀਤਾ ਗਿਆ ਹੈ ।

ਦੱਸਣਯੋਗ ਹੈ ਕਿ ਉਪਰੋਕਤ ਸੰਸਥਾ ਹੁਣ ਬੰਦ ਵੀ ਹੋ ਚੁੱਕੀ ਹੈ। ਅਮਰੀਕੀ ਨਿਆਂ ਵਿਭਾਗ ਵਲੋ਼ ਦਿੱਤੀ ਗਈ ਜਾਣਕਾਰੀ ਮੁਤਾਬਕ ਤਨਮਯ ਸ਼ਰਮਾ ਨੇ ਸਿਹਤ ਬੀਮਾ ਕੰਪਨੀਆਂ ਨਾਲ ਧੋਖਾ ਕਰਕੇ ਲਗਭਗ 149 ਮਿਲੀਅਨ ਡਾਲਰ ਦੇ ਧੋਖਾਧੜੀ (Fraud) ਵਾਲੇ ਦਾਅਵੇ ਕੀਤੇ ਸੀ।

ਐਫ. ਬੀ. ਆਈ. ਕਰ ਰਹੀ ਮਾਮਲੇ ਦੀ ਜਾਂਚ

ਸੁਪਰ ਪਾਵਰ ਦੇਸ਼ ਅਮਰੀਕਾ ਦੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫ. ਬੀ. ਆਈ) (F. B. I) ਵਲੋਂ ਤਨਮਯ ਸ਼ਰਮਾ ਵਲੋਂ ਕੀਤੇ ਜਾ ਰਹੇ ਧੋਖਾਧੜੀ ਵਾਲੇ ਕਾਰਜਾਂ ਦੀ ਜਾਂਚ 2017 ਤੋਂ ਹੀ ਕੀਤੀ ਜਾ ਰਹੀ ਸੀ, ਜਿਸਦੇ ਚਲਦਿਆਂ ਇਸ ਮਾਮਲੇ ਵਿਚ ਸਹਾਇਕ ਮੁਲਜਮ ਪਾਲ ਜਿਨ ਸੇਨ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸਨੂੰ ਜਦੋਂ ਮਾਨਯੋਗ ਅਮਰੀਕੀ ਅਦਾਲਤ (American court) ਵਿਚ ਪੇਸ਼ ਕੀਤਾ ਗਿਆ ਤਾਂ ਉਸਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ, ਜਿਸ ਤੇ ਮਾਨਯੋਗ ਅਦਾਲਤ ਨੇ ਮਾਮਲੇ ਦੀ ਸੁਣਵਾਈ ਨੂੰ ਅੱਗੇ ਪਾਉਂਦਿਆਂ 29 ਜੁਲਾਈ ਤਰੀਕ ਤੈਅ ਕੀਤੀ ਹੈ।ਦੱਸਣਯੋਗ ਹੈ ਕਿ ਤਨਮਯ ਸ਼ਰਮਾ ਨੇ ਮਰੀਜ਼ਾਂ ਨੂੰ ਭਰਤੀ ਕਰਨ ਲਈ 21 ਮਿਲੀਅਨ ਡਾਲਰ ਜੋ ਕਿ ਭਾਰਤੀ ਕਰੰਸੀ ਵਿਚ 175 ਕਰੋੜ ਦੇ ਕਰੀਬ ਬਣਦੀ ਹੈ ਦੀ ਗੈਰ-ਕਾਨੂੰਨੀ ਰਿਸ਼ਵਤ ਦਿੱਤੀ ਗਈ ਸੀ ।

Read More : ਨਾਗਪੁਰ ਵਿਖੇ ਫੋਰੈਕਸ ਧੋਖਾਧੜੀ ਮਾਮਲੇ ਵਿਚ ਹੋਇਆ ਮਾਮਲਾ ਦਰਜ 

Scroll to Top