Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 3:14 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਸਰੀਰਿਕ ਸਿੱਖਿਆ ਵਿਭਾਗ ਦਾ ਕੌਮਾਂਤਰੀ ਦੋੋ-ਦਿਨਾ ਸੈਮੀਨਾਰ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਸਰੀਰਿਕ ਸਿੱਖਿਆ ਵਿਭਾਗ ਦਾ ਕੌਮਾਂਤਰੀ ਦੋੋ-ਦਿਨਾ ਸੈਮੀਨਾਰ ਸ਼ੁਰੂ

ਪਟਿਆਲਾ, 28 ਮਾਰਚ :  ਪੰਜਾਬੀ ਯੂੂਨੀਵਰਸਿਟੀ ਦੇ ਸਰੀਰਿਕ ਸਿੱਖਿਆ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਦੋ ਦਿਨਾ ਅੰਤਰ-ਰਾਸ਼ਟਰੀ ਸੈਮੀਨਾਰ ਅੱਜ ਸ਼ੁਰੂ ਹੋ ਗਿਆ ਹੈ। ਦਿਵਿਆਂਗ ਜੀਆਂ ਦੀ ਦੁਨੀਆਂ ਨੂੰ ਯੋਗਾ ਦੀ ਮਦਦ ਨਾਲ਼ ਬਿਹਤਰ ਬਣਾਉਣ ਨਾਲ਼ ਜੁੜੇ ਵਿਸ਼ੇ ‘ਸ਼ੇਪਿੰਗ ਦ ਵਲਡ ਆਫ਼ ਦਿਵਿਆਂਗ ਥਰੂ ਯੋਗਾ’ ਬਾਰੇ ਕਰਵਾਏ ਜਾ ਰਹੇ ਇਸ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਵਿੱਚ ਭਾਰਤੀ ਹਾਕੀ ਟੀਮ ਦੇ ਖਿਡਾਰੀ ਉਲੰਪੀਅਨ ਅਕਾਸ਼ਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਅਤੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਮੈਰਾਥਨ ਦੌੜਾਕ ਫੌਜਾ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ।

ਜਦੋਂ ਭਾਰਤੀ ਹਾਕੀ ਟੀਮ ਇੱਕ ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ਦੌਰਾਨ ਪਾਕਿਸਤਾਨੀ ਟੀਮ ਤੋਂ ਹਾਰ ਗਈ ਸੀ
ਉਲੰਪੀਅਨ ਅਕਾਸ਼ਦੀਪ ਸਿੰਘ ਨੇ ਇਸ ਮੌਕੇ ਭਾਰਤੀ ਟੀਮ ਵਿੱਚ ਖੇਡਣ ਦੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਕਦੇ ਵੀ ਸਾਨੂੰ ਆਪਣੇ ਮਾੜੇ ਸਮੇਂ ਹਾਰ ਨਹੀਂ ਮੰਨਣੀ ਚਾਹੀਦੀ ਬਲਕਿ ਚੰਗੀ ਤਿਆਰੀ ਨਾਲ਼ ਆਪਣੇ ਸਰਵੋਤਮ ਨੂੰ ਭਾਲ਼ਦਿਆਂ ਮੁੜ ਬੁਲੰਦੀਆਂ ਹਾਸਿਲ ਕਰਨ ਦਾ ਹੌਸਲਾ ਰੱਖਣਾ ਚਾਹੀਦਾ ਹੈ । ਉਨ੍ਹਾਂ ਇਸ ਮੌਕੇ ਉਨ੍ਹਾਂ ਪਲਾਂ ਨੂੰ ਯਾਦ ਕੀਤਾ ਜਦੋਂ ਭਾਰਤੀ ਹਾਕੀ ਟੀਮ ਇੱਕ ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ਦੌਰਾਨ ਪਾਕਿਸਤਾਨੀ ਟੀਮ ਤੋਂ ਹਾਰ ਗਈ ਸੀ ਪਰ ਫਿਰ ਟੀਮ ਨੇ ਆਪਣੀ ਤਿਆਰੀ ਸਦਕਾ ਫਾਈਨਲ ਵਿੱਚ ਪਾਕਿਸਤਾਨੀ ਟੀਮ ਨੂੰ ਹਰਾ ਕੇ ਟਰਾਫ਼ੀ ਜਿੱਤ ਲਈ ਸੀ ।

ਭਾਰਤੀ ਹਾਕੀ ਟੀਮ ਦੇ ਖਿਡਾਰੀ ਉਲੰਪੀਅਨ ਅਕਾਸ਼ਦੀਪ ਸਿੰਘ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ

ਸੈਮੀਨਾਰ ਦਾ ਮੁੱਖ-ਸੁਰ ਭਾਸ਼ਣ ਅਕਸ਼ਿਤਾ ਸੇਖੋਂ ਵੱਲੋਂ ਦਿੱਤਾ ਗਿਆ। ਭਾਰਤੀ ਨਿਸ਼ਾਨੇਬਾਜ਼ੀ ਟੀਮ ਨਾਲ਼ ਲੰਬੇ ਸਮੇਂ ਤੋਂ ਮਨੋਵਿਗਿਆਨਕ ਮਾਹਿਰ ਵਜੋਂ ਸੇਵਾਵਾਂ ਨਿਭਾ ਰਹੀ ਅਕਸ਼ਿਤਾ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਕਿਵੇਂ ਉਨ੍ਹਾਂ ਭਾਰਤੀ ਟੀਮ ਵਿੱਚ ਸ਼ਾਮਿਲ ਨਿਸ਼ਾਨੇਬਾਜ਼ਾਂ ਦੀ ਤਿਆਰੀ ਵਿੱਚ ਯੋਗਦਾਨ ਪਾਇਆ । ਦ੍ਰੋਣਾਚਾਰੀਆ ਐਵਾਰਡ ਜੇਤੂ ਕੋਚ ਜੀਵਨਜੋਤ ਸਿੰਘ ਤੇਜਾ ਨੇ ਜ਼ਿੰਦਗੀ ਵਿੱਚ ਅਨੁਸ਼ਾਸਨ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਸਾਨੂੰ ਆਪਣੀਆਂ ਸੀਮਾਵਾਂ ਅਤੇ ਸਮਰਥਾਵਾਂ ਬਾਰੇ ਗਿਆਨ ਹੋਣਾ ਜ਼ਰੂਰੀ ਹੈ। ਉਨ੍ਹਾਂ ਆਪਣੀ ਜ਼ਿੰਦਗੀ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਯੋਗਦਾਨ ਬਾਰੇ ਗੱਲ ਕਰਦਿਆਂ ਕਿਹਾ ਕਿ ਜੇ ਪੰਜਾਬੀ ਯੂਨੀਵਰਸਿਟੀ ਨਾ ਹੁੰਦੀ ਤਾਂ ਸ਼ਾਇਦ ਉਹ ਕਦੇ ਏਨੀ ਤਰੱਕੀ ਨਾ ਕਰ ਸਕਦਾ ।

ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਮੈਰਾਥਨ ਦੌੜਾਕ ਫੌਜਾ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ

ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਉਲੰਪੀਅਨ ਤ੍ਰਿਲੋਕ ਸਿੰਘ ਸੰਧੂ ਨੇ ਯੋਗਾ ਅਤੇ ਖੇਡਾਂ ਦੇ ਆਪਸੀ ਸਬੰਧਾਂ, ਇਨ੍ਹਾਂ ਵਿਚਲੀਆਂ ਸਮਨਾਤਾਵਾਂ ਅਤੇ ਵੱਖਰਤਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਸੈਮੀਨਾਰ ਵਿੱਚ ਸ਼ਿਰਕਤ ਕਰਨ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਨੁਕਤਿਆਂ ਉੱਤੇ ਵਿਚਾਰ-ਵਟਾਂਦਰਾ ਜ਼ਰੂਰ ਕਰਨ ।  ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਡਾ. ਅਮਰਪ੍ਰੀਤ ਸਿੰਘ ਵੱਲੋਂ ਆਪਣੇ ਸਵਾਗਤੀ ਭਾਸ਼ਣ ਦੌਰਾਨ ਸੈਮੀਨਾਰ ਦੇ ਮਨੋਰਥ ਬਾਰੇ ਦੱਸਿਆ । ਵਿਭਾਗ ਦੇ ਸੀਨੀਅਰ ਪ੍ਰੋਫ਼ੈਸਰ ਪ੍ਰੋ. ਨਿਸ਼ਾਨ ਸਿੰਘ ਦਿਉਲ ਵੱਲੋਂ ਉਦਘਾਟਨੀ ਸੈਸ਼ਨ ਦੌਰਾਨ ਧੰਨਵਾਦੀ ਭਾਸ਼ਣ ਦਿੱਤਾ ਗਿਆ । ਉਦਘਾਟਨੀ ਸੈਸ਼ਨ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਉੱਘੇ ਖੇਡ ਲੇਖਕ ਐੱਮ. ਐੱਲ ਕਮਲੇਸ਼ ਵੱਲੋਂ ਇਸ ਸੈਸ਼ਨ ਉਪਰੰਤ ਹੋਏ ਪਹਿਲੇ ਅਕਾਦਮਿਕ ਸੈਸ਼ਨ ਦੌਰਾਨ ਯੋਗਾ ਅਤੇ ਖੇਡਾਂ ਦੇ ਹਵਾਲੇ ਨਾਲ਼ ਆਪਣੇ ਅਹਿਮ ਵਿਚਾਰ ਪ੍ਰਗਟਾਏ ਗਏ । ਉਦਘਾਟਨੀ ਸੈਸ਼ਨ ਦੌਰਾਨ ਕਬੱਡੀ ਕੋਚ ਮਦਨ ਲਾਲ ਨੂੰ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ਼ ਨਿਵਾਜਿਆ ਗਿਆ ।

Scroll to Top