ਆਨ ਲਾਈਨ ਪੋਰਨੋਗ੍ਰਾਫੀ ਤੇ ਹਾਨੀਕਾਰਕ ਸਮੱਗਰੀ ਨੂੰ ਛੇਤੀ ਹਟਾਉਣਾ ਜ਼ਰੂਰੀ : ਆਈ. ਟੀ. ਮੰਤਰੀ ਅਸ਼ਵਨੀ ਵੈਸ਼ਣਵ

ਨਵੀਂ ਦਿੱਲੀ : ਨਵੇਂ ਆਈ. ਟੀ. ਨਿਯਮਾਂ ਤਹਿਤ ਆਨਲਾਈਨ ਪੋਰਨੋਗ੍ਰਾਫੀ ਤੇ ਹਾਨੀਕਾਰਕ ਸਮੱਗਰੀ ਨੂੰ ਛੇਤੀ ਹਟਾਉਣਾ ਜ਼ਰੂਰੀ ਹੈ, ਇਹ ਗੱਲ ਇਲੈਕਟ੍ਰਾਨਿਕਸ ਤੇ ਆਈ. ਟੀ. ਮੰਤਰੀ ਅਸ਼ਵਨੀ ਵੈਸ਼ਣਵ ਨੇ ਸੰਸਦ ਨੂੰ ਦੱਸਦਿਆਂ ਕਿਹਾ ਕਿ ਨਵੇਂ ਆਈ. ਟੀ. ਨਿਯਮਾਂ ਤਹਿਤ ਇੰਟਰਨੈੱਟ ਮੀਡੀਆ ਪਲੇਟਫਾਰਮ ਨੂੰ 24 ਘੰਟੇ ਦੇ ਅੰਦਰ ਕੋਈ ਵੀ ਇਹੋ ਜਿਹੀ ਸਮੱਗਰੀ ਹਟਾਉਣੀ ਪਵੇਗੀ, ਜਿਹੜੀ ਪਹਿਲੀ ਨਜ਼ਰ ’ਚ ਕਿਸੇ ਵਿਅਕਤੀ ਦੇ ਨਿੱਜੀ ਹਿੱਸੇ ਨੂੰ ਦਰਸਾਉਂਦੀ ਹੈ ।

ਕਿਸੇ ਵੀ ਵਿਅਕਤੀ ਨੂੰ ਪੂਰੀ ਤਰ੍ਹਾਂ ਜਾਂ ਅੰਸ਼ਕ ਰੂਪ ’ਚ ਨੰਗਾ ਦਿਖਾਉਣਾ ਜਾਂ ਜਿਨਸੀ ਕਿਰਿਆ ਦਿਖਾਉਣ ਵਾਲੀ ਸਮੱਗਰੀ ਵੀ ਹਟਾਉਣੀ ਪਵੇਗੀ
ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਪੂਰੀ ਤਰ੍ਹਾਂ ਜਾਂ ਅੰਸ਼ਕ ਰੂਪ ’ਚ ਨੰਗਾ ਦਿਖਾਉਣਾ ਜਾਂ ਜਿਨਸੀ ਕਿਰਿਆ ਦਿਖਾਉਣ ਵਾਲੀ ਸਮੱਗਰੀ ਵੀ ਹਟਾਉਣੀ ਪਵੇਗੀ । ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ’ਤੇ ਇੰਟਰਨੈੱਟ ਮੀਡੀਆ ਕੰਪਨੀ ਦੇ ਸ਼ਿਕਾਇਤ ਅਧਿਕਾਰੀ ਵੱਲੋਂ ਕੀਤੀ ਗਈ ਕਾਰਵਾਈ ਤੋਂ ਸੰਤੁਸ਼ਟ ਨਾ ਹੋਣ ’ਤੇ ਅਪੀਲੀ ਕਮੇਟੀ ’ਚ ਵੀ ਜਾ ਸਕਦਾ ਹੈ । ਆਈ. ਟੀ. ਮੰਤਰੀ ਅਸ਼ਵਨੀ ਵੈਸ਼ਣਵ ਨੇ ਕਿਹਾ ਕਿ ਆਈ. ਟੀ. ਐਕਟ 2000 ’ਚ ਇਲੈਕਟ੍ਰਾਨਿਕ ਰੂਪ ’ਚ ਅਸ਼ਲੀਲ ਸਮੱਗਰੀ ਦਿਖਾਉਣ ’ਤੇ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ ।

ਓ. ਟੀ. ਟੀ. ਪਲੇਟਫਾਮ ਜਾਂ ਕਿਊਰੇਟਿਡ ਆਨ ਲਾਈਨ ਪ੍ਰਕਾਸ਼ਕਾਂ ਲਈ ਜ਼ਾਬਤਾ ਤੈਅ ਕੀਤਾ ਗਿਆ ਹੈ

ਐਕਟ ਤਹਿਤ ਇੰਟਰਨੈੱਟ ਮੀਡੀਆ ਕੰਪਨੀ ਆਪਣੇ ਪਲੇਟਫਾਰਮ ’ਤੇ ਅਸ਼ਲੀਲ ਸਮੱਗਰੀ ਨੂੰ ਰੋਕਣ ’ਚ ਅਸਮਰੱਥ ਪਾਈ ਜਾਂਦੀ ਹੈ ਤਾਂ ਉਨ੍ਹਾਂ ਨੂੰ ਮਿਲਣ ਵਾਲੀ ਛੋਟ ਖ਼ਤਮ ਹੋ ਜਾਵੇਗੀ, ਜੇਕਰ ਕੋਈ ਪਲੇਟਫਾਰਮ ਮੈਸੈਜਿੰਗ ਦੀ ਸੇਵਾ ਦਿੰਦੀ ਹੈ ਤਾਂ ਮੂਲ ਮੈਸੇਜ ਦੀ ਸਿਰਜਣਾ ਕਿੱਥੋਂ ਹੋਈ, ਇਸ ਦਾ ਪਤਾ ਲਗਾਉਣ ’ਚ ਉਸ ਨੂੰ ਸਮਰੱਥ ਹੋਣਾ ਚਾਹੀਦਾ ਹੈ ਤਾਂ ਜੋ ਜਬਰ ਜਨਾਹ, ਜਿਨਸੀ ਸੋਸ਼ਣ ਨਾਲ ਸਬੰਧਤ ਮੈਸੇਜ ਦੇ ਸਿਰਜਕ ਦਾ ਪਤਾ ਸੌਖਿਆਂ ਲੱਗ ਸਕੇ । ਮੰਤਰਾਲੇ ਮੁਤਾਬਕ ਆਈਟੀ ਨਿਮਯ ਤਹਿਤ ਓ. ਟੀ. ਟੀ. ਪਲੇਟਫਾਮ ਜਾਂ ਕਿਊਰੇਟਿਡ ਆਨ ਲਾਈਨ ਪ੍ਰਕਾਸ਼ਕਾਂ ਲਈ ਜ਼ਾਬਤਾ ਤੈਅ ਕੀਤਾ ਗਿਆ ਹੈ। ਇਸ ਜ਼ਾਬਤੇ ਤਹਿਤ ਓ. ਟੀ. ਟੀ. ਪਲੇਟਫਾਰਮ ਨੂੰ ਤੈਅ ਉਮਰ ਹੱਦ ਤੇ ਸ਼੍ਰੇਣੀ ’ਚ ਸਮੱਗਰੀ ਨੂੰ ਵਰਗੀਕ੍ਰਿਤ ਕਰਨ ਦੇ ਨਾਲ ਹੀ ਗ਼ਲਤ ਸਮੱਗਰੀ ਤੱਕ ਬੱਚਿਆਂ ਦੀ ਪਹੁੰਚ ’ਤੇ ਪਾਬੰਦੀ ਲਗਾਉਣਾ ਜ਼ਰੂਰੀ ਹੈ।

Leave a Comment

Your email address will not be published. Required fields are marked *

Scroll to Top