Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:35 pm

+91 90915 01313 , +91 90916 01313

punjabbanni@gmail.com
punjabbani@yahoo.com

ਜੇ. ਸੀ. ਬੀ. ਤੇਜ਼ਰਫ਼ਤਾਰ ਨਾਲ ਲਿਆ ਕੇ ਮਾਰਨ ਤੇ ਇਕ ਦੀ ਮੌਤ ਤੇ ਤਿੰਨ ਤੇ ਕੇਸ ਦਰਜ

ਜੇ. ਸੀ. ਬੀ. ਤੇਜ਼ਰਫ਼ਤਾਰ ਨਾਲ ਲਿਆ ਕੇ ਮਾਰਨ ਤੇ ਇਕ ਦੀ ਮੌਤ ਤੇ ਤਿੰਨ ਤੇ ਕੇਸ ਦਰਜ

ਪਟਿਆਲਾ, 19 ਜੂਨ 2025 : ਥਾਣਾ ਪਸਿਆਣਾ (Police Station Pasiana) ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 281, 106 (1), 324 (4) ਬੀ. ਐਨ. ਐਸ. ਤਹਿਤ ਜੇ. ਸੀ. ਬੀ ਮਸ਼ੀਨ (J. C. B machine) ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਮਾਰਨ ਤੇ ਦੋਹਾਂ ਦੀ ਮੌਤ ਹੋ ਜਾਣ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਡਰਾਇਵਰ ਉਮਾ ਸ਼ੰਕਰ ਪੁੱਤਰ ਅਮਰ ਰਾਮ ਵਾਸੀ ਦੇਸੀਆ ਬਸਟ ਜਿਲਾ ਬੇਪੀਆ ਬਿਹਾਰ, ਜੇ. ਸੀ. ਬੀ ਦਾ ਮਾਲਕ ਮਨਪ੍ਰੀਤ ਸਿੰਘ ਪੁੱਤਰ ਮਲੀਕਤ ਸਿੰਘ ਵਾਸੀ ਰਾਮਪੁਰਾ ਫੂਲ ਜਿਲਾ ਬਠਿੰਡਾ ਅਤੇ ਠੇਕੇਦਾਰ ਸੋਰਵ ਦੁਗਲ ਪੁੱਤਰ ਨਰੇਸ਼ ਕੁਮਾਰ ਵਾਸੀ ਮਕਾਨ ਨੰ. 40-ਈ ਪ੍ਰਤਾਪ ਨਗਰ ਪਟਿਆਲਾ ਸ਼ਾਮਲ ਹੈ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਸੰਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਕਰਹਾਲੀ ਥਾਣਾ ਪਸਿਆਣਾ ਨੇ ਦੱਸਿਆ ਕਿ 17 ਜੂਨ 2025 ਨੂੰ ਉਸਦਾ ਭਤੀਜਾ ਤੇਜਿੰਦਰ ਸਿੰਘ ਆਪਣੇ ਦੋਸਤ ਅੰਮ੍ਰਿਤਪਾਲ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਕਰਹਾਲੀ ਨਾਲ ਆਪਣੇ ਮੋਟਰਸਾਇਕਲ ਤੇ ਸਵਾਰ ਹੋ ਕੇ ਗੁਰਦੁਆਰਾ ਕਰਹਾਲੀ ਸਾਹਿਬ ਜਾ ਰਿਹਾ ਸੀ ਤਾਂ ਜੇ. ਸੀ. ਬੀ. ਚਲਾ ਰਹੇ ਡਰਾਇਵਰ ਨੇਆਪਣੀ ਜੇ. ਸੀ. ਬੀ. ਮਸ਼ੀਨ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਤੇਜਿੰਦਰ ਸਿੰਘ ਹੋਰਾਂ ਵਿੱਚ ਮਾਰੀ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More  : ਥਾਣਾ ਪਸਿਆਣਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

Scroll to Top