Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 6:38 pm

+91 90915 01313 , +91 90916 01313

punjabbanni@gmail.com
punjabbani@yahoo.com

ਕਪਿਲ ਸ਼ਰਮਾ ਤੁਰੰਤ ਜਨਤਕ ਮੁਆਫੀ ਮੰਗੇ ਨਹੀਂ ਤਾਂ ਬਣਦੀ ਕਾਰਵਾਈ ਲਈ ਤਿਆਰ ਰਹੇ : ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ

ਕਪਿਲ ਸ਼ਰਮਾ ਤੁਰੰਤ ਜਨਤਕ ਮੁਆਫੀ ਮੰਗੇ ਨਹੀਂ ਤਾਂ ਬਣਦੀ ਕਾਰਵਾਈ ਲਈ ਤਿਆਰ ਰਹੇ : ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ

ਕਪਿਲ ਸ਼ਰਮਾ ਤੁਰੰਤ ਜਨਤਕ ਮੁਆਫੀ ਮੰਗੇ ਨਹੀਂ ਤਾਂ ਬਣਦੀ ਕਾਰਵਾਈ ਲਈ ਤਿਆਰ ਰਹੇ : ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ
ਅੰਮ੍ਰਿਤਸਰ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹਾਸਵਿਅੰਗ ਕਲਾਕਾਰ ਕਪਿਲ ਸ਼ਰਮਾ ਵੱਲੋਂ ਬਾਬਾ ਦੀਵਾਨ ਟੋਡਰ ਮੱਲ ਦੇ ਨਾਮਪੁਰ ਕੀਤੀ ਮੰਦਭਾਗੀ ਟਿਪਣੀ ਦਾ ਸਖ਼ਤ ਨੋਟਿਸ ਲੈਂਦਿਆ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦ ਹੋਣ ਉਪਰੰਤ ਉਨ੍ਹਾਂ ਦੇ ਸਸਕਾਰ ਲਈ ਮੋਹਰਾਂ ਵਿਛਾ ਕੇ ਜ਼ਮੀਨ ਖਰੀਦਣ ਵਾਲੇ ਮਹਾਨ ਸ਼ਹੀਦ ਦੀਵਾਨ ਬਾਬਾ ਟੋਡਰ ਮਲ ਜੀ ਦਾ ਨਾਮ ਤੇ ਟਿੱਚਰ ਬਾਜ਼ੀ ਬਰਦਾਸ਼ਤ ਨਹੀਂ ਹੋ ਸਕਦੀ । ਟੀ. ਵੀ. ਦੇ ਕਾਮੈਡੀਅਨ ਕਲਾਕਾਰ ਕਪਿਲ ਸ਼ਰਮਾ ਵੱਲੋਂ ਇਕ ਸ਼ੋਅ ਦੌਰਾਨ ਸਿੱਖ ਇਤਿਹਾਸ ਤੇ ਗੁਰੂ ਘਰ ਦੇ ਸਨਮਾਨ ਜਨਕ ਸੇਵਕ ਦੀਵਾਨ ਬਾਬਾ ਟੋਡਰ ਮੱਲ ਦੇ ਨਾਮ ਦੀ ਵਰਤੋਂ ਬਹੁਤ ਅਪਮਾਨ ਜਨਕ ਤਰੀਕੇ ਨਾਲ ਕੀਤੀ ਗਈ ਹੈ, ਜਿਸ ਨਾਲ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਛਟਿਆਉਣ ਦਾ ਜਤਨ ਕੀਤਾ ਗਿਆ । ਇਸ ਨਾਲ ਸਮੁਚੇ ਸਿੱਖ ਜਗਤ ਦੇ ਹਿਰਦਿਆਂ ਨੂੰ ਭਾਰੀ ਠੇਸ ਵੱਜੀ ਹੈ । ਉਨ੍ਹਾਂ ਕਿਹਾ ਕਿ ਕਪਿਲ ਸ਼ਰਮਾ ਪੰਜਾਬ ਦਾ ਜੰਮਪਲ ਅਤੇ ਸਿੱਖ ਇਤਿਹਾਸ ਤੋਂ ਬਹੁਤ ਚੰਗੀ ਤਰ੍ਹਾਂ ਜਾਣੂ ਹੋਣ ਦੇ ਬਾਵਜੂਦ ਉਸ ਵੱਲੋਂ ਸਤਿਕਾਰਤ ਦੀਵਾਨ ਬਾਬਾ ਟੋਡਰਮੱਲ ਜੀ ਦੇ ਨਾਮ ਦੀ ਅਪਮਾਨ ਜਨਕ ਤਰੀਕੇ ਨਾਲ ਵਰਤੋਂ ਕਰਨ ਦੀ ਹਿਮਾਕਤ ਕੀਤੀ ਗਈ ਹੈ । ਉਨ੍ਹਾਂ ਕਿਹਾ ਸ਼ਰਮਾ ਨੂੰ ਇਸ ਦੀ ਤੁਰੰਤ ਜਨਤਕ ਮੁਆਫੀ ਮੰਗਣੀ ਚਾਹੀਦੀ ਹੈ ਨਹੀਂ ਤਾਂ ਉਸ ਵਿਰੁੱਧ ਬਣ ਦੀ ਕਾਰਵਾਈ ਲਈ ਉਹ ਤਿਆਰ ਰਹੇ ।

Scroll to Top