ਖਨੌਰੀ ਬਾਰਡਰ ਪਹੁੰਚ ਅਮਨ ਅਰੋੜਾ ਸਮੇਤ ਕੈਬਨਿਟ ਮੰਤਰੀਆਂ ਨੇ ਕੀਤੀ ਕਿਸਾਨ ਨੇਤਾ ਜਗਜੀਤ ਡੱਲੇਵਾਲ ਨਾਲ ਮੁਲਾਕਾਤ

ਖਨੌਰੀ ਬਾਰਡਰ ਪਹੁੰਚ ਅਮਨ ਅਰੋੜਾ ਸਮੇਤ ਕੈਬਨਿਟ ਮੰਤਰੀਆਂ ਨੇ ਕੀਤੀ ਕਿਸਾਨ ਨੇਤਾ ਜਗਜੀਤ ਡੱਲੇਵਾਲ ਨਾਲ ਮੁਲਾਕਾਤ
ਸੰਗਰੂਰ : ਅੱਜ ਖਨੌਰੀ ਬਾਰਡਰ ’ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ‘ਆਪ’ ਦਾ ਵਫ਼ਦ ਪਹੁੰਚਿਆ ।ਜਿਸ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਵੀਰ ਸਿੰਘ , ਲਾਲਜੀਤ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤੁਰਨਪ੍ਰੀਤ ਸਿੰਘ, ਬਰਿੰਦਰ ਗੋਇਲ, ਸ਼ੈਰੀ ਕਲਸੀ ਮੌਜੂਦ ਸਨ ਨੇ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਪੁੱਛਿਆ । ਇਸ ਮੌਕੇ ਪੰਜਾਬ ਸਰਕਾਰ ਵਲੋਂ ਖਨੌਰੀ ਬਾਰਡਰ ਮੰਗ ਪੱਤਰ ਲੈ ਕੇ ਪਹੁੰਚੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਡੱਲੇਵਾਲ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦਾ ਸੰਘਰਸ਼ ਵੀ ਤਾਂ ਹੀ ਚੱਲੇਗਾ ਜੇਕਰ ਤੁਹਾਡੀ ਸਿਹਤ ਠੀਕ ਰਹੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਹਾਡੇ ਨਾਲ ਹੈ। ਤੁਸੀਂ ਜੇਕਰ ਉਹ ਭੁੱਖ ਹੜਤਾਲ ਖ਼ਤਮ ਨਹੀਂ ਕਰਨੀ ਤਾਂ ਘੱਟੋ-ਘੱਟ ਮੈਡੀਕਲ ਸਹੂਲਤਾਂ ਹੀ ਲੈ ਲਵੋ । ਇਸ ਮੌਕੇ ਨਾਜ਼ੁਕ ਸਥਿਤੀ ’ਚ ਡੱਲੇਵਾਲ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਕਿਸਾਨਾਂ ਨੂੰ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਡੱਲੇਵਾਲ ਨੇ ਕਿਹਾ ਸਵਾਲ ਜਾਨ ਦਾ ਨਹੀਂ ਹੈ ਸਵਾਲ ਕਿਸਾਨਾਂ ਦੇ ਹੱਕਾਂ ਮੰਗਾਂ ਦਾ ਹੈ ।

Leave a Comment

Your email address will not be published. Required fields are marked *

Scroll to Top