ਰਿਸ਼ਵਤ ਲੈਂਦਿਆਂ ਕਾਨੂੰਨ ਅਧਿਕਾਰੀ ਚੜ੍ਹਿਆ ਵਿਜੀਲੈਂਸ ਦੇ ਹੱਥੇ

ਚੰਡੀਗੜ੍ਹ 20 ਮਈ 2025 : Law officer caught taking bribe by Vigilance : ਪੰਜਾਬ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਭ੍ਰਿਸ਼ਟਾਚਾਰ ਵਿਰੁੱਧ ਜੰਗੀ ਪੱਧਰ ਤੇ ਕਾਰਵਾਈ ਕਰ ਰਹੇ ਵਿਜੀਲੈਂਸ ਬਿਊਰੋ ਵਿਭਾਗ ਵਲੋਂ ਇਕ ਕਾਨੂੰਨ ਅਧਿਕਾਰੀ ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ ।

ਪ੍ਰਾਪਤ ਜਾਣਕਾਰੀ ਮੁਤਾਬਕ ਵਿਜੀਲੈਂਸ ਨੇ ਜਿਸ ਕਾਨੂੰਨ ਅਧਿਕਾਰੀ ਨੂੰ ਕਾਬੂ ਕੀਤਾ ਹੈ ਉਹ ਜਿ਼ਲਾ ਸੰਗਰੂਰ ਦੇ ਸਬ ਤਹਿਸੀਲ ਸ਼ੇਰਪੁਰ ਵਿਖੇ ਏਰੀਆ ਕਾਨੂੰਨਗੋ ਤਾਇਨਾਤ ਹੈ ਤੇ ਉਸਦਾ ਨਾਮ ਅਵਤਾਰ ਸਿੰਘ ਹੈ । ਇਥੇ ਇਹ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਉਕਤ ਕਾਨੂੰਨਗੋ ਨੂੰ ਪਿੰਡ ਮਲਕੂਪੱਟੀ, ਤਹਿਸੀਲ ਧੂਰੀ ਜਿ਼ਲ੍ਹਾ ਸੰਗਰੂਰ ਦੇ ਵਸਨੀਕ ਦੀ ਸਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ ।

ਸਿ਼ਕਾਇਤਕਰਤਾ ਨੇ ਪੰਜਾਬ ਦੇ ਚੌਕਸੀ ਵਿਭਾਗ ਕੋਲ ਪਹੁੰਚ ਕਰਕੇ ਦੱਸਿਆ ਸੀ ਕਿ ਉਸਨੇ ਆਪਣੇ ਪਰਿਵਾਰ ਦੀ ਖੇਤੀਬਾੜੀ ਵਾਲੀ ਜ਼ਮੀਨ ਨੂੰ ਸਾਰੇ ਕਾਨੂੰਨੀ ਵਾਰਸਾਂ ਵਿੱਚ ਵੰਡਣ ਲਈ ਅਰਜ਼ੀ ਦਿੱਤੀ ਹੈ ਪਰ ਅਵਤਾਰ ਵਲੋਂ ਉਸ ਤੋਂ ਇਸ ਕੰਮ ਲਈ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ ਤੇ ਅਵਤਾਰ ਸਿੰਘ ਪਹਿਲਾਂ ਹੀ ਉਸ ਕੋਲੋਂ 18 ਹਜ਼ਾਰ ਰੁਪਏ ਰਿਸ਼ਵਤ ਲੈ ਚੁੱਕਿਆ ਹੈ ਅਤੇ ਉਸਦੀ ਅਰਜ਼ੀ ‘ਤੇ ਕਾਰਵਾਈ ਕਰਨ ਲਈ 25 ਹਜ਼ਾਰ ਦੀ ਹੋਰ ਮੰਗ ਕਰ ਰਿਹਾ ਹੈ ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ ਰਿਸ਼ਵਤ ਲੈਂਦਿਆਂ ਅਵਤਾਰ ਸਿੰਘ ਨੂੰ ਆਖਰਕਰ ਗ੍ਰਿਫ਼ਤਾਰ ਕਰ ਲਿਆ । ਚੌਕਸੀ ਵਿਭਾਗ ਵਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਦੇ ਥਾਣਾ ਸਦਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।

Read More : ਵਿਜੀਲੈਂਸ ਬਿਊਰੋ ਵੱਲੋਂ ਐਸ.ਐਚ.ਓ. ਤੇ ਉਸ ਦੇ ਗੰਨਮੈਨ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ

Leave a Comment

Your email address will not be published. Required fields are marked *

Scroll to Top