Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:25 am

+91 90915 01313 , +91 90916 01313

punjabbanni@gmail.com
punjabbani@yahoo.com

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ

ਚੰਡੀਗੜ੍ਹ/ਫ਼ਿਰੋਜ਼ਪੁਰ, 10 ਮਈ 2025 : Mann government stands with the people in difficult times : ਭਾਰਤ-ਪਾਕਿਸਤਾਨ ਸਰਹੱਦ ਉੱਤੇ ਬਣੀ ਸੰਵੇਦਨਸ਼ੀਲ ਸਥਿਤੀ ਮੌਕੇ ਸਰਹੱਦੀ ਜ਼ਿਲ੍ਹਿਆਂ ਦੇ ਲੋਕਾਂ ਨਾਲ ਖੜ੍ਹਨ ਦੀ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ ਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ ਦਾ ਦੌਰਾ ਕਰਕੇ ਸਰਹੱਦੀ ਖੇਤਰਾਂ ਵਿੱਚ ਹਾਲਾਤਾਂ ਦਾ ਜਾਇਜ਼ਾ ਲਿਆ ।

ਕੈਬਨਿਟ ਮੰਤਰੀਆਂ ਪੁੱਛਿਆ ਪਿੰਡ ਖਾਈ ਫ਼ੇਮੇ ਕੀ ਦੇ ਜਖ਼ਮੀ ਹੋਏ ਲੋਕਾਂ ਦਾ ਹਾਲ ਚਾਲ

ਕੈਬਨਿਟ ਮੰਤਰੀਆਂ ਵੱਲੋਂ ਕੱਲ੍ਹ ਰਾਤ ਪਾਕਿਸਤਾਨ ਵੱਲੋਂ ਕੀਤੇ ਡਰੋਨ ਹਮਲਿਆਂ ਦੌਰਾਨ ਪਿੰਡ ਖਾਈ ਫ਼ੇਮੇ ਕੀ ਦੇ ਜਖ਼ਮੀ ਹੋਏ ਲੋਕਾਂ ਨਾਲ ਸਥਾਨਕ ਹਸਪਤਾਲ ਵਿਖੇ ਪਹੁੰਚ ਕੇ ਗੱਲਬਾਤ ਕੀਤੀ ਗਈ ਅਤੇ ਹਾਲ ਚਾਲ ਪੁੱਛਿਆ ਗਿਆ । ਉਨ੍ਹਾਂ ਜਖ਼ਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਪਾਸੋਂ ਪੂਰੀ ਸਹਾਇਤਾ ਦਾ ਭਰੋਸਾ ਦਿੱਤਾ ਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ । ਇਸ ਦੌਰਾਨ ਕੈਬਨਿਟ ਮੰਤਰੀਆਂ ਨੇ ਹਸਪਤਾਲ ਦੇ ਡਾਕਟਰਾਂ, ਸਿਹਤ ਅਧਿਕਾਰੀਆਂ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ । ਉਨ੍ਹਾਂ ਉਪਲਬਧ ਦਵਾਈਆਂ, ਡਾਕਟਰਾਂ ਅਤੇ ਹੋਰ ਜਰੂਰੀ ਸਹੂਲਤਾਂ ਦਾ ਅਗਾਊ ਪ੍ਰਬੰਧ ਅਤੇ ਸਟਾਕ ਰੱਖਣ ਲਈ ਕਿਹਾ ਤਾਂ ਜੋ ਕਿਸੇ ਵੀ ਕਿਸਮ ਦੀ ਹੰਗਾਮੀ ਸਥਿਤੀ ਜਾਂ ਐਮਰਜੈਂਸੀ ਦੌਰਾਨ ਦਿੱਕਤ ਨਾ ਆਵੇ ।

ਦੇਸ਼ ਅਤੇ ਦੇਸ਼ ਵਾਸੀਆਂ ਦੀ ਸੁਰੱਖਿਆ ਸਾਡੀ ਪਹਿਲ ਹੈ

ਕੈਬਨਿਟ ਮੰਤਰੀਆਂ ਨੇ ਫ਼ਿਰੋਜ਼ਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ਤੇ ਜਾਰੀ ਕੀਤੇ ਜਾਂਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਹਰ ਹਾਲ ਵਿੱਚ ਯਕੀਨੀ ਬਣਾਉਣ ਤਾਂ ਜੋ ਉਹ ਸੁਰੱਖਿਅਤ ਰਹਿ ਸਕਣ । ਉਨ੍ਹਾਂ ਕਿਹਾ ਕਿ ਦੇਸ਼ ਅਤੇ ਦੇਸ਼ ਵਾਸੀਆਂ ਦੀ ਸੁਰੱਖਿਆ ਸਾਡੀ ਪਹਿਲ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ ਲਗਾਤਾਰ ਸਲਾਹਕਾਰੀਆਂ ਜਾਰੀ ਕਰ ਰਿਹਾ ਹੈ ਅਤੇ ਵੱਖ-ਵੱਖ ਮਾਧਿਅਮਾਂ ਰਾਹੀਂ ਲੋਕਾਂ ਨੂੰ ਸੁਰੱਖਿਆ ਨੇਮਾਂ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜਾਰੀ ਬਲੈਕਆਊਟ ਦਾ ਪੂਰੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ ।

ਪੰਜਾਬ ਸੂਬਾ ਆਪਣੇ ਦੇਸ਼ ਅਤੇ ਦੇਸ਼ ਦੀ ਸੈਨਾ ਦੇ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜ੍ਹਾ ਹੈ

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਪੰਜਾਬ ਸੂਬਾ ਆਪਣੇ ਦੇਸ਼ ਅਤੇ ਦੇਸ਼ ਦੀ ਸੈਨਾ ਦੇ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜ੍ਹਾ ਹਾਂ । ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਜਿਹੀ ਨਾਜ਼ੁਕ ਸਥਿਤੀ ਵਿੱਚ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਲਈ ਵਚਨਬੱਧ ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਵੀ ਸਥਿਤੀ ਉਤੇ ਪੂਰੀ ਨਜ਼ਰ ਰੱਖ ਰਹੇ ਹਨ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਅਜਿਹੀ ਘੜੀ ਵਿੱਚ ਆਪਸੀ ਸਹਿਯੋਗ ਤੇ ਭਾਈਚਾਰਾ ਬਣਾ ਕੇ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ ।

Read More : ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

Scroll to Top