ਮੰਤਰੀ ਗੋਇਲ ਵੰਡੇ ਲਹਿਰਾ ਦੀਆਂ ਪੰਚਾਇਤਾਂ ਨੂੰ 44 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ

ਲਹਿਰਾ/ਸੰਗਰੂਰ, 1 ਮਈ 2025 : Minister Goyal distributed grant cheques worth Rs 44 lakh to the panchayats of Lehra : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ (Village Panchayats) ਨੂੰ ਤਕਰੀਬਨ 44 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ (Grant checks distributed) ਗਏ । ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ।

ਪਿੰਡਾਂ ਦੀ ਭਲਾਈ ਲਈ ਲੋੜੀਂਦੇ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਚਾੜ੍ਹੇ ਜਾਣਗੇ ਨੇਪਰੇ

ਮੰਤਰੀ ਬਰਿੰਦਰ ਗੋਇਲ (Minister Birendra Goyal) ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸੇ ਵਚਨਬੱਧਤਾ ਤਹਿਤ ਅੱਜ ਲਹਿਰਾ ਹਲਕੇ ਦੇ 17 ਪਿੰਡਾਂ ਦੀਆਂ ਪੰਚਾਇਤਾਂ ਨੂੰ ਲੋੜੀਂਦੇ ਵਿਕਾਸ ਕਾਰਜਾਂ ਲਈ ਫੰਡ ਤਕਸੀਮ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਚੋਟੀਆਂ, ਰੋੜੇਵਾਲਾ, ਢੀਂਡਸਾ, ਭਾਈ ਕੀ ਪਿਸ਼ੌਰ, ਕਾਲੀਆਂ, ਚੂੜੇ ਕਲਾਂ, ਗੁਰਨੇ ਕਲਾਂ, ਸੇਖੂਵਾਸ, ਬਖੋਰਾ ਖੁਰਦ, ਬਖੋਰਾ ਕਲਾਂ, ਲਹਿਲ ਖੁਰਦ, ਭਾਠੂਆਂ, ਅੜਕਵਾਸ, ਖਾਈ, ਜਵਾਰਹਰਵਾਲਾ, ਝਲੂਰ ਅਤੇ ਭੂਟਾਲ ਖੁਰਦ ਸ਼ਾਮਲ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਨਾਲ ਪਿੰਡਾਂ ਦੀ ਭਲਾਈ ਲਈ ਲੋੜੀਂਦੇ ਵਿਕਾਸ ਕਾਰਜ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣੇ ਯਕੀਨੀ ਬਣਾਏ ਜਾਣਗੇ ।

ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤਾ ਜਾ ਰਿਹਾ ਹੈ ਪੂਰੀ ਇਮਾਨਦਾਰੀ ਨਾਲ ਕੰਮ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ (Punjab Government) ਵੱਲੋਂ ਹਰ ਖੇਤਰ ਵਿੱਚ ਪੰਜਾਬੀਆਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਤਹਿਤ ਨਸ਼ਾ ਤਸਕਰੀ ਨੂੰ ਮੁਕੰਮਲ ਰੂਪ ਵਿੱਚ ਨੱਥ ਪਾਈ ਗਈ ਹੈ ਅਤੇ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦਾ ਸਹੀ ਇਲਾਜ ਕਰਵਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ ।

ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ (Colorful Punjab) ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ. ਏ . ਰਾਕੇਸ਼ ਕੁਮਾਰ ਗੁਪਤਾ, ਪ੍ਰਧਾਨ ਜੋਗੀ ਰਾਮ, ਸ਼ੀਸ਼ਪਾਲ ਆਨੰਦ ਮਾਰਕਿਟ ਕਮੇਟੀ ਚੇਅਰਮੈਨ, ਮਨਪ੍ਰੀਤ ਸਿੰਘ ਸਰਪੰਚ, ਜਰਨੈਲ ਸਿੰਘ ਖਾਈ ਸਰਪੰਚ, ਗੁਰਲਾਲ ਸਿੰਘ ਸਰਪੰਚ ਬਖੋਰਾ ਕਲਾਂ, ਨਰਾਤਾ ਸਿੰਘ ਸਰਪੰਚ ਬਖੋਰਾ ਖੁਰਦ ਸਮੇਤ ਵੱਡੀ ਗਿਣਤੀ ਵਿੱਚ ਹੋਰ ਸਰਪੰਚ ਅਤੇ ਪੰਚ ਹਾਜ਼ਰ ਸਨ ।

Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਇਕ ਬਰਿੰਦਰ ਗੋਇਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਖਨੌਰੀ ਅਤੇ ਮਕੋਰੜ ਸਾਹਿਬ ਵਿਖੇ ਘੱਗਰ ਦਰਿਆ ਦਾ ਦੌਰਾ

Leave a Comment

Your email address will not be published. Required fields are marked *

Scroll to Top