Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 2:34 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਨੇ 9 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਅਤੇ ਪ੍ਰਵਾਨਗੀ ਪੱਤਰ ਸੌਂਪੇ

ਵਿਧਾਇਕ ਨਰਿੰਦਰ ਕੌਰ ਭਰਾਜ ਨੇ 9 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਅਤੇ ਪ੍ਰਵਾਨਗੀ ਪੱਤਰ ਸੌਂਪੇ

ਸੰਗਰੂਰ, 31 ਮਾਰਚ :  ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਬਲਾਕ ਸੰਗਰੂਰ ਅਧੀਨ ਆਉਂਦੇ 9 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਭਗ 25 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਅਤੇ ਪ੍ਰਵਾਨਗੀ ਪੱਤਰ ਸੌਂਪੇ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸੰਗਰੂਰ ਦੇ ਦਿਹਾਤੀ ਅਤੇ ਸ਼ਹਿਰੀ ਹਿੱਸਿਆਂ ਵਿੱਚ ਵੱਡੇ ਪੱਧਰ ਉੱਤੇ ਵਿਕਾਸ ਪ੍ਰੋਜੈਕਟ ਜਾਰੀ ਹਨ ਅਤੇ ਸਮੇਂ-ਸਮੇਂ ਤੇ ਗ੍ਰਾਮ ਪੰਚਾਇਤਾਂ ਨੂੰ ਫੰਡ ਵੀ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਬਕਾਇਆ ਕੰਮ ਤੇਜ਼ੀ ਨਾਲ ਨੇਪਰੇ ਚੜ੍ਹਾਏ ਜਾ ਸਕਣ ।

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਗ੍ਰਾਮ ਪੰਚਾਇਤਾਂ ਨੂੰ ਵਧ ਚੜ ਕੇ ਸਹਿਯੋਗ ਦੇਣ ਦਾ ਸੱਦਾ

ਰੈਸਟ ਹਾਊਸ ਸੰਗਰੂਰ ਵਿਖੇ ਪਿੰਡ ਚੰਗਾਲ, ਬੰਗਾਵਾਲੀ, ਅਕੋਈ ਸਾਹਿਬ, ਅੰਧੇੜੀ, ਗੁਰਦਾਸਪੁਰਾ ਬਸਤੀ, ਮੁਹੰਮਦਪੁਰ ਰਸਾਲਦਾਰ ਛੰਨਾ, ਫਤਿਹਗੜ੍ਹ ਛੰਨਾ, ਭਿੰਡਰਾਂ ਅਤੇ ਕਲੋਦੀ ਦੀਆਂ ਗ੍ਰਾਮ ਪੰਚਾਇਤਾਂ ਨੂੰ ਗਰਾਂਟਾਂ ਦੇ ਚੈੱਕ ਅਤੇ ਪ੍ਰਵਾਨਗੀ ਪੱਤਰ ਸੌਪਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਰਕਾਰੀ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ । ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨਸ਼ਿਆਂ ਦੇ ਕਾਲੇ ਕਾਰੋਬਾਰ ਦਾ ਮੁਕੰਮਲ ਰੂਪ ਵਿੱਚ ਖਾਤਮਾ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਗ੍ਰਾਮ ਪੰਚਾਇਤਾਂ ਨੂੰ ਵੀ ਇਸ ਸਮਾਜਿਕ ਬੁਰਾਈ ਦਾ ਸਫਾਇਆ ਕਰਨ ਲਈ ਵਧ ਚੜ ਕੇ ਸਹਿਯੋਗ ਦੇਣਾ ਚਾਹੀਦਾ ਹੈ । ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੰਗਰੂਰ ਗੁਰਦਰਸ਼ਨ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ ।

Scroll to Top