ਪਟਿਆਲਾ ‘ਚ ਵਿਧਾਇਕਾਂ ਤੇ ਆਪ ਕਾਰਕੁੰਨਾਂ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ

ਪਟਿਆਲਾ, 1 ਮਈ 2025 : MLAs and AAP workers burn effigy of central government in Patiala : ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ ‘ਤੇ ਪੰਜਾਬ ਨਾਲ ਧੱਕਾ ਕਰਦਿਆਂ ਬੀ. ਬੀ. ਐਮ. ਬੀ. (B. B. M. B.) ਵੱਲੋਂ ਹਰਿਆਣਾ ਨੂੰ ਫ਼ੌਰੀ 8500 ਕਿਊਸਿਕ ਵਾਧੂ ਪਾਣੀ (8500 cusecs of additional water) ਧੱਕੇ ਨਾਲ ਛੱਡੇ ਜਾਣ ਦੇ ਫ਼ੈਸਲੇ ਵਿਰੁੱਧ ਅੱਜ ਜ਼ਿਲ੍ਹੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਅਗਵਾਈ ਹੇਠ ਪਟਿਆਲਾ ਵਿਖੇ ਭਾਜਪਾ ਆਗੂਆਂ ਦੀ ਰਿਹਾਇਸ਼ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ (Protest) ਕੀਤਾ ਗਿਆ । ਇਸ ਮੌਕੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਫੂਕਦਿਆਂ (Burning the effigy of the BJP government at the center) ਨਾਭਾ ਤੇ ਸ਼ੁਤਰਾਣਾ ਦੇ ਵਿਧਾਇਕਾਂ ਗੁਰਦੇਵ ਸਿੰਘ ਦੇਵ ਮਾਨ ਅਤੇ ਕੁਲਵੰਤ ਸਿੰਘ ਬਾਜ਼ੀਗਰ ਨੇ ਜ਼ੋਰਦਾਰ ਮੰਗ ਕੀਤੀ ਕਿ ਭਾਜਪਾ ਵੱਲੋਂ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਬੰਦ ਕੀਤੀ ਜਾਵੇ ।

ਆਪ ਕਾਰਕੁੰਨਾਂ ਕੀਤੀ ਜ਼ੋਰਦਾਰ ਨਾਅਰੇਬਾਜੀ

ਰੋਸ ਪ੍ਰਦਰਸ਼ਨ ਮੌਕੇ ਪੀ. ਆਰ. ਟੀ. ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਸਮੇਤ ਜ਼ਿਲ੍ਹੇ ਦੇ ਸਾਰੇ ਹਲਕਿਆਂ ਦੇ ਵੱਡੀ ਗਿਣਤੀ ਆਗੂਆਂ ਤੇ ਆਪ ਕਾਰਕੁੰਨਾਂ (Activists themselves) ਨੇ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਭਾਰਤੀ ਜਨਤਾ ਪਾਰਟੀ ਤੇ ਬੀ. ਬੀ. ਐਮ. ਬੀ. ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕੀਤੀ ਤੇ ਭਾਜਪਾ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਦੀ ਰਿਹਾਇਸ਼ ਤੱਕ ਰੋਸ ਮਾਰਚ ਕਰਕੇ ਭਾਜਪਾ ਦੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ।

ਪੰਜਾਬ ਕੋਲ ਕੇਵਲ ਆਪਣੇ ਜੋਗਾ ਹੀ ਪਾਣੀ ਹੈ

ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਕੋਲ ਕੇਵਲ ਆਪਣੇ ਜੋਗਾ ਹੀ ਪਾਣੀ ਹੈ ਤੇ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਤੋਂ ਵਾਧੂ ਪਾਣੀ ਲੈ ਚੁੱਕਾ ਹੈ ਪਰੰਤੂ ਹੁਣ 8500 ਕਿਉਸਿਕ ਪਾਣੀ ਦਾ ਡਾਕਾ ਮਾਰਕੇ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਨੂੰ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਰਦਾਸ਼ਤ ਨਹੀਂ ਕਰੇਗੀ । ਦੇਵ ਮਾਨ ਨੇ ਕਿਹਾ ਕਿ ਕੇਂਦਰ ਤੇ ਭਾਜਪਾ ਦੀਆਂ ਹਰਿਆਣਾ, ਦਿੱਲੀ ਤੇ ਰਾਜਸਥਾਨ ਸਰਕਾਰਾਂ, ਪੰਜਾਬ ਤੇ ਪੰਜਾਬੀਆਂ ਖ਼ਿਲਾਫ਼ ਡੂੰਘੀ ਸਾਜ਼ਿਸ਼ ਕਰਕੇ ਸੂਬੇ ਨਾਲ ਵਧੀਕੀ ਕਰ ਰਹੀਆਂ ਹਨ, ਜਿਸ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ (Punjab farmer) ਤੇ ਉਦਯੋਗ ਪਾਣੀ ਬਿਨ੍ਹਾਂ ਬਰਬਾਦ ਹੋ ਜਾਣਗੇ, ਇਸ ਲਈ ਪੰਜਾਬ ਕਦੇ ਵੀ ਆਪਣੇ ਹੱਕਾਂ ‘ਤੇ ਡਾਕਾ ਬਰਦਾਸ਼ਤ ਨਹੀਂ ਕਰੇਗਾ ।

ਭਾਜਪਾ ਜਾਣ ਬੁੱਝ ਕੇ ਪੰਜਾਬ ਦਾ ਸ਼ਾਂਤਮਈ ਮਾਹੌਲ ਖਰਾਬ ਕਰਨ ‘ਤੇ ਤੁਲੀ ਹੋਈ ਹੈ

ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਭਾਜਪਾ ਜਾਣ ਬੁੱਝ ਕੇ ਪੰਜਾਬ ਦਾ ਸ਼ਾਂਤਮਈ ਮਾਹੌਲ ਖਰਾਬ ਕਰਨ ‘ਤੇ ਤੁਲੀ ਹੋਈ ਹੈ ਪਰੰਤੂ ਪੰਜਾਬ ਦੇ ਲੋਕ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਪੰਜਾਬ ਦਾ ਪਾਣੀ ਸਾਡੇ ਖ਼ੂਨ ਤੋਂ ਵੀ ਮਹਿੰਗਾ ਹੈ । ਬਾਜ਼ੀਗਾਰ ਨੇ ਦੋਸ਼ ਲਾਇਆ ਕਿ ਜਾਣਬੁੱਝ ਕੇ ਪੰਜਾਬ ਤੇ ਪੰਜਾਬੀਆਂ ਨੂੰ ਬਰਬਾਦ ਕਰਨ ਦੀ ਸਾਜ਼ਿਸ਼ ਤਹਿਤ ਕੇਂਦਰ ਦੀ ਭਾਜਪਾ ਸਰਕਾਰ ਤੇ ਹਰਿਆਣਾ ਸਮੇਤ ਬੀ. ਬੀ. ਐਮ. ਬੀ. (B. B. M. B.) ਮਿਲ ਕੇ ਪੰਜਾਬ ਦਾ ਪਾਣੀ ਲੁੱਟਣ ਲੱਗੇ ਹਨ, ਜਿਸ ਨੂੰ ਆਪ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਕਦੇ ਵੀ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ।

ਪੰਜਾਬ ਦੇ ਭਾਜਪਾ ਆਗੂਆਂ ਨੂੰ ਆਪਣੀ ਸਾਜ਼ਸ਼ੀ ਚੁੱਪ ਤੋੜਨੀ ਚਾਹੀਦੀ ਹੈ

ਚੇਅਰਮੈਨ ਰਣਜੋਧ ਸਿੰਘ ਹਡਾਣਾ ਤੇ ਮੇਅਰ ਕੁੰਦਨ ਗੋਗੀਆਂ ਨੇ ਕਿਹਾ ਕਿ ਪੰਜਾਬ ਦੇ ਭਾਜਪਾ ਆਗੂਆਂ ਨੂੰ ਆਪਣੀ ਸਾਜ਼ਸ਼ੀ ਚੁੱਪ ਤੋੜਨੀ ਚਾਹੀਦੀ ਹੈ ਤੇ ਸੱਤਾ ਦਾ ਸੁੱਖ ਤਿਆਗ ਕੇ ਪੰਜਾਬ ਦੇ ਲੋਕਾਂ ਨਾਲ ਖੜ੍ਹਨਾ ਚਾਹੀਦਾ ਹੈ । ਆਪ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਤੇ ਮੇਘ ਚੰਦ ਸ਼ੇਰਮਾਜਰਾ ਨੇ ਕਿਹਾ ਕਿ ਕਾਂਗਰਸ ਸਮੇਤ ਦੂਜੀਆਂ ਪਾਰਟੀਆਂ ਨੂੰ ਵੀ ਪੰਜਾਬ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ । ਇਸ ਮੌਕੇ ਆਪ ਆਗੂ ਇੰਦਰਜੀਤ ਸਿੰਘ ਸੰਧੂ, ਜਸਬੀਰ ਸਿੰਘ ਗਾਂਧੀ, ਗੁਰਜੀਤ ਸਿੰਘ ਸਾਹਨੀ, ਦਵਿੰਦਰਪਾਲ ਸਿੰਘ ਮਿੱਕੀ, ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਪ੍ਰਦੀਪ ਜੋਸ਼ਨ, ਸਬਜੀਤ ਸਿੰਘ ਅਬਲੋਵਾਲ, ਵੱਡੀ ਗਿਣਤੀ ਜ਼ਿਲ੍ਹੇ ਦੇ ਆਪ ਕੌਂਸਲਰ, ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਰਾਜਪੁਰਾ, ਘਨੌਰ, ਨਾਭਾ, ਸਮਾਣਾ, ਸਨੌਰ ਤੇ ਸ਼ੁਤਰਾਣਾ ਹਲਕੇ ਦੇ ਆਗੂਆਂ ਤੇ ਵਰਕਰਾਂ ਨੇ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।

Read More :  ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਕੋਈ ਵੀ ‘ਖ਼ਾਸ ਆਦਮੀ’ ਨਹੀਂ; ਅਮਨ ਅਰੋੜਾ ਵੱਲੋਂ ਸੇਵਾ ਕੇਂਦਰਾਂ ਵਿੱਚ ਕਿਸੇ ਨੂੰ ਵੀ ਟੋਕਨ ਤੋਂ ਬਗ਼ੈਰ ਕੋਈ ਸੇਵਾ ਨਾ ਦੇਣ ਦੇ ਨਿਰਦੇਸ਼

Leave a Comment

Your email address will not be published. Required fields are marked *

Scroll to Top