Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 7:18 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ

ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ

ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ
ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਸੰਕਲਪ
ਚੰਡੀਗੜ੍ਹ, 18 ਫਰਵਰੀ : ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ. ਡੀ. ਜੀ. ਪੀ.) ਸ੍ਰੀ ਜੀ. ਨਾਗੇਸ਼ਵਰ ਰਾਓ, ਆਈ. ਪੀ. ਐਸ., ਨੇ ਅੱਜ ਐਸ. ਏ. ਐਸ. ਨਗਰ ਦੇ ਵਿਜੀਲੈਂਸ ਬਿਊਰੋ ਭਵਨ ਵਿਖੇ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ । ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਰਾਓ ਨੇ ਸਪੱਸ਼ਟ ਕਿਹਾ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਅਪਣਾਈ ਗਈ ਨੀਤੀ ਨੂੰ ਸਰਕਾਰ ਦੇ ਸਾਰੇ ਵਿਭਾਗਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ । ਬਿਊਰੋ ਦੇ ਪ੍ਰਸ਼ਾਸਨ ਵਿੱਚ ਕੁਸ਼ਲਤਾ ਅਤੇ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਦੀ ਲੋੜ ਨੂੰ ਉਜਾਗਰ ਕਰਦਿਆਂ ਨਵ-ਨਿਯੁਕਤ ਵਿਜੀਲੈਂਸ ਬਿਊਰੋ ਮੁਖੀ ਨੇ ਕਿਹਾ ਕਿ ਹਰ ਤਰ੍ਹਾਂ ਦੇ ਭ੍ਰਿਸ਼ਟਾਚਾਰ ਮੁਕੱਦਮਿਆਂ ਅਤੇ ਵਿਜੀਲੈਂਸ ਪੜਤਾਲਾਂ ਨੂੰ ਸਰਅੰਜਾਮ ਦੇਣ ਲਈ ਦੀ ਪੇਸ਼ੇਵਰ ਤਰੀਕੇ ਨਾਲ ਤੇਜ਼ੀ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਰਿਸ਼ਵਤਖ਼ੋਰ ਮੁਲਜ਼ਮਾਂ ਲਈ ਸਖ਼ਤ ਸਜ਼ਾਵਾਂ ਨੂੰ ਯਕੀਨੀ ਬਣਾਉਣ ਲਈ ਅਦਾਲਤਾਂ ਵਿੱਚ ਚਲਦੇ ਸਾਰੇ ਕੇਸਾਂ ਦੀ ਸਬੂਤਾਂ ਸਮੇਤ ਸਖ਼ਤੀ ਨਾਲ ਪੈਰਵੀ ਕੀਤੀ ਜਾਵੇਗੀ । ਉਨ੍ਹਾਂ ਜਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਆਪਣੇ ਮਿਸ਼ਨ ਵਿੱਚ ਚੌਕਸ ਰਹਿਣ, ਵਧੇਰੇ ਸਰਗਰਮ ਹੋਣ ਅਤੇ ਭ੍ਰਿਸ਼ਟਾਚਾਰ ਮਾਮਲੇ ਉੱਪਰ ਕੋਈ ਸਮਝੌਤਾ ਨਾ ਕਰਨ ਲਈ ਵੀ ਪ੍ਰੇਰਿਤ ਕੀਤਾ ।
ਸਖ਼ਤ ਚੇਤਾਵਨੀ ਜਾਰੀ ਕਰਦਿਆਂ ਸ੍ਰੀ ਰਾਓ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦੇ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਕਿਸੇ ਵੀ ਭ੍ਰਿਸ਼ਟ ਕਾਰਜ ਵਿੱਚ ਸ਼ਾਮਲ ਪਾਏ ਜਾਣ ‘ਤੇ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ। ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਮ ਲੋਕਾਂ ਦੀ ਸ਼ਮੂਲੀਅਤ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਇੱਕ ਪਾਰਦਰਸ਼ੀ ਅਤੇ ਵਧੇਰੇ ਜਵਾਬਦੇਹ ਪ੍ਰਣਾਲੀ ਵਿੱਚ ਬਿਹਤਰ ਢੰਗ ਨਾਲ ਯੋਗਦਾਨ ਪਾਉਣ ਲਈ ਭ੍ਰਿਸ਼ਟਾਚਾਰ ਬਾਰੇ ਜਾਗਰੂਕ ਹੋਣ ਅਤੇ ਇਸ ਬਾਰੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਉੱਤੇ ਜਾਂ ਈਮੇਲ ਰਾਹੀ ਰਿਪੋਰਟ ਕਰਨ ਵਿੱਚ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ । ਵਿਜੀਲੈਂਸ ਗਤੀਵਿਧੀਆਂ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਲਈ ਸ੍ਰੀ ਰਾਓ ਨੇ 19 ਫ਼ਰਵਰੀ ਨੂੰ ਐਸ. ਏ. ਐਸ. ਨਗਰ ਵਿਖੇ ਬਿਊਰੋ ਦੇ ਮੁੱਖ ਦਫਤਰ ਵਿਖੇ ਵਿਜੀਲੈਂਸ ਬਿਊਰੋ ਦੇ ਸਾਰੇ ਐਸ. ਐਸ. ਪੀਜ਼. ਦੀ ਇੱਕ ਮੀਟਿੰਗ ਬੁਲਾ ਲਈ ਹੈ ਤਾਂ ਜੋ ਸਾਰੇ ਲੰਬਿਤ ਕੇਸਾਂ ਅਤੇ ਵਿਜੀਲੈਂਸ ਪੜਤਾਲਾਂ ਦੀ ਸਮੀਖਿਆ ਕੀਤੀ ਜਾ ਸਕੇ ।

Scroll to Top