ਸੰਗਰੂਰ, 1 ਮਈ 2025 : National Lok Adalat to be held on May 10 : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (National Legal Services Authority) (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਮਾਨਯੋਗ ਚੇਅਰਮੈਨ ਮੁਨੀਸ਼ ਸਿੰਗਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਅਗਵਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ (District Court Complex Sangrur) ਅਤੇ ਮਲੋਰਕੋਟਲਾ ਅਤੇ ਸਬ-ਤਹਿਸੀਲ ਕੋਰਟ ਕੰਪਲੈਕਸ ਧੂਰੀ, ਸੁਨਾਮ ਅਤੇ ਮੂਨਕ ਵਿਖੇ 10 ਮਈ ਨੂੰ ਕੌਮੀ ਲੋਕ ਅਦਾਲਤ (National Lok Adalat) ਦਾ ਆਯੋਜਨ ਕੀਤਾ ਜਾ ਰਿਹਾ ਹੈ ।
ਲੋਕ ਅਦਾਲਤ ਵਿੱਚ ਲਗਾਏ ਜਾ ਰਹੇ ਹਨ ਆਪਸੀ ਮਸਲਿਆਂ ਦੇ ਕੇਸ
ਇਸ ਲੋਕ ਅਦਾਲਤ ਵਿੱਚ ਮਾਨਯੋਗ ਅਦਾਲਤਾਂ ਵਿੱਚ ਪੈਂਡਿੰਗ ਕਰੀਮੀਨਲ ਕੰਪਾਊਂਡੇਬਲ ਕੇਸ, ਬੈਂਕ ਰਿਕਵਰੀ ਕੇਸ, ਐਮ. ਏ. ਸੀ. ਟੀ . ਕੇਸ, ਮੈਟਰੀਮੋਨੀਅਲ, ਲੇਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ (ਜ਼ਿਲ੍ਹਾ ਅਤੇ ਹਾਈਕੋਰਟ ਕਚਹਿਰੀਆਂ ਵਿੱਚ ਪੈਂਡਿੰਗ) ਅਤੇ ਪ੍ਰੀ-ਲਿਟੀਗੇਸ਼ਨ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਆਦਿ ਕੇਸ ਲਗਾਏ ਜਾ ਰਹੇ ਹਨ ।
Read More : ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ: 366 ਬੈਂਚਾਂ ਨੇ 3.76 ਲੱਖ ਤੋਂ ਵੱਧ ਕੇਸਾਂ ‘ਤੇ ਕੀਤੀ ਸੁਣਵਾਈ