Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 9:47 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ’ਚ ਰਹਿ ਰਹੇ ਐਨ. ਆਰ. ਆਈ. ਨੌਜਵਾਨ ਦੀ ਲੱਗੀ 10 ਲੱਖ ਡਾਲਰ ਦੀ ਲਾਟਰੀ

ਕੈਨੇਡਾ ’ਚ ਰਹਿ ਰਹੇ ਐਨ. ਆਰ. ਆਈ. ਨੌਜਵਾਨ ਦੀ ਲੱਗੀ 10 ਲੱਖ ਡਾਲਰ ਦੀ ਲਾਟਰੀ

ਕੈਨੇਡਾ ’ਚ ਰਹਿ ਰਹੇ ਐਨ. ਆਰ. ਆਈ. ਨੌਜਵਾਨ ਦੀ ਲੱਗੀ 10 ਲੱਖ ਡਾਲਰ ਦੀ ਲਾਟਰੀ
ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਵਾਸੀ ਜਗਮੋਹਨ ਸਿੰਘ ਢਿੱਲੋਂ ਨੇ ਲਾਟਰੀ ਦੇ ਨਿਕਲੇ ਨਤੀਜਿਆਂ ਵਿਚ 10 ਲੱਖਰ ਡਾਲਰ ਜਿੱਤੇ ਹਨ । ਜਗਮੋਹਨ ਸਿੰਘ ਢਿੱਲੋਂ ਜਿਨ੍ਰਾਂ ਨੇ ਲਾਟਰੀ 3 ਦਸੰਬਰ ਦੇ ਡਰਾਅ ਵਾਸਤੇ ਖਰੀਦੀ ਸੀ ਪਿਛਲੇ 15 ਕੁ ਸਾਲਾਂ ਤੋਂ ਲਾਟਰੀ ਪਾ ਰਹੇ ਸਨ ਤੇ ਪਹਿਲੀ ਵਾਰ ਇੰਨੀ ਵੱਡੀ ਰਕਮ ਜਿੱਤਣ ਵਿਚ ਕਾਮਯਾਬ ਰਹੇ । ਪ੍ਰਾਪਤ ਜਾਣਕਾਰੀ ਅਨੁਸਾਰ ਢਿੱਲੋਂ ਨੇ ਉਕਤ ਲਾਟਰਰੀ ਦੱਖਣੀ ਉਂਟਾਰੀਓ ਵਿਚ ਸਟੋਨੀ ਕਰੀਕ ਵਿਖੇ ਖ਼ਰੀਦੀ ਸੀ ਤੇ ਇਥੇ ਹੀ ਬਸ ਨਹੀਂ ਉਂਟਾਰੀਓ ਲਾਟਰੀ ਐਂਡ ਗੇਮਿੰਗਜ਼ ਕਮਿਸ਼ਨ ਵਲੋਂ ਉਨ੍ਹਾਂ ਨੂੰ ਰਕਮ ਦਾ ਚੈੱਕ ਵੀ ਸੌਂਪ ਦਿੱਤਾ ਗਿਆ ਹੈ । ਢਿੱਲੋਂ ਨੇ ਕਿਹਾ ਕਿ ਇੰਨੀ ਵੱਡੀ ਰਕਮ ਜਿੱਤਣ ਬਾਰੇ ਪਤਾ ਲਗਣ ਉਤੇ ਉਨ੍ਹਾਂ ਨੂੰ ਹੈਰਾਨੀ ਹੋਈ ਅਤੇ ਯਕੀਨ ਨਹੀਂ ਆ ਰਿਹਾ ਸੀ ਕਿ ਇਹ ਸੱਚ ਹੋਵੇਗਾ । ਢਿੱਲੋਂ ਜੋ ਕਿ ਮਕਾਨ ਉਸਾਰੀ ਦੇ ਕਾਰੋਬਾਰ ਵਿਚ ਹਨ ਨੇ ਆਖਿਆ ਹੈ ਕਿ ਜਿੱਤੀ ਗਈ ਰਕਮ ਨਾਲ ਉਹ ਆਪਣੇ ਘਰ ਨੂੰ ਕਰਜਾ ਮੁਕਤ ਕਰਨ ਨੂੰ ਪਹਿਲ ਦੇਣਗੇ ।

Scroll to Top