ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਵੱਡੀ ਗਿਣਤੀ ’ਚ ਗੁਰੂ ਘਰ ਮੱਥਾ ਟੇਕਿਆ
ਸੰਗਤਾਂ ਨੇ ਕੀਤੀ ਪੰਗਤ ਅਤੇ ਸੰਗਤ ਲਗਾਈ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ
ਗੁਰਦੁਆਰਾ ਪ੍ਰਬੰਧਕਾਂ ਨੇ ਦੀਵਾਨ ਹਾਲ ਵਿਖੇ ਪ੍ਰੇਰਨਾ ਬਣੇ ਬੱਚਿਆਂ ਨੂੰ ਕੀਤਾ ਸਨਮਾਨਤ
ਪਟਿਆਲਾ 4 ਜਨਵਰੀ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਕਵਾੜ੍ਹ ਖੁੱਲ੍ਹਣ ਮਗਰੋਂ ਸੰਗਤਾਂ ਨੇ ਗੁਰੂ ਦਰਬਾਰ ’ਚ ਸੀਸ ਨਿਵਾਇਆ। ਇਸ ਦੌਰਾਨ ਸੰਗਤਾਂ ਨੇ ਜਿਥੇ ਗੁਰੂ ਘਰ ਪੰਗਤ-ਸੰਗਤ ਕੀਤੀ, ਉਥੇ ਹੀ ਸੰਘਣੀ ਧੁੰਦ ਦੇ ਪ੍ਰਵਾਹ ਕੀਤੀ ਬਿਨਾਂ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਈ । ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਕ ਦੀਵਾਨ ਵੀ ਸਜਾਏ ਜਿਥੇ ਢਾਡੀ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ । ਪੰਚਮੀ ਦਾ ਦਿਹਾੜਾ ਦਸਮੇਸ਼ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਜੀ ਨੂੰ ਸਮਰਪਿਤ ਕੀਤਾ ।
ਗੁਰਦੁਆਰਾ ਸਾਹਿਬ ਵਿਖੇ ਸਜਾਏ ਦੀਵਾਨਾਂ ’ਚ ਚੱਲੇ ਰਹੇ ਧਾਰਮਕ ਸਮਾਗਮਾਂ ਵਿਚ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ, ਜਿਨ੍ਹਾਂ ਨੇ ਸੰਗਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸ਼ਬਦ ਗੁਰੂ ਦੇ ਲੜਨ ਲੱਗਣ ਲਈ ਪ੍ਰੇਰਿਆ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਅਧਿਆਤਮਕ ਗੁਰੂ ਹਨ, ਜਿਸ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰ ਰਹੇ ਹਨ । ਪ੍ਰੋ. ਬਡੂੰਗਰ ਨੇ ਕਿਹਾ ਕਿ ਸਮਾਜਕ ਅਤੇ ਪਦਾਰਥਕ ਬੰਧਨਾਂ ਤੋਂ ਕੇਵਲ ਗੁਰੂ ਹੀ ਮੁਕਤ ਕਰ ਸਕਦੇ ਹਨ ਅਤੇ ਸਮਰਪਿਤ ਦੀ ਭਾਵਨਾ ਰੱਖਣ ਵਾਲੇ ਹੀ ਸੰਸਾਰੀ ਰੂਪ ਸਾਗਰ ਤੋਂ ਪਾਰ ਹੁੰਦੇ ਵਿਖਾਈ ਦਿੰਦੇ । ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਨਾਮ ਸਿਮਰਨ ਨਾਲ ਜੋੜਨ ਵਾਲੇ ਛੋਟੇ ਬੱਚਿਆਂ, ਜਿਨ੍ਹਾਂ ’ਚ ਭੁਝੰਗੀ ਮੇਹਰਬਾਨ ਸਿੰਘ ਤੇ ਮਨਰੀਤ ਕੌਰ ਹਜਾਤ ਨਗਰ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਰਾਹੀਂ ਨਿਹਾਲ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਨਗਦ ਇਨਾਮ ਰਾਸ਼ੀ ਅਤੇ ਪ੍ਰਬੰਧਕਾਂ ਵੱਲੋਂ ਸਿਰੋਪਾਓ ਭੇਂਟ ਕਰਕੇ ਬੱਚਿਆਂ ਨੂੰ ਸਨਮਾਨਤ ਕੀਤਾ, ਜੋ ਸਾਰਿਆਂ ਲਈ ਪ੍ਰੇਰਨਾ ਦਾ ਮਾਰਗ ਬਣੇ ਹੋਏ ਸਨ। ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਦੇ ਪੁੱਜਣ ਦਾ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਧੰਨਵਾਦ ਵੀ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀ. ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਗੁਰਮੀਤ ਸਿੰਘ, ਜੋਗਿੰਦਰ ਸਿੰਘ ਪੰਛੀ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਭਾਈ ਸਰਬਜੀਤ ਸਿੰਘ, ਭਾਈ ਹਜੂਰ ਸਿੰਘ, ਭਾਈ ਤਰਸਵੀਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਭਾਈ ਗੁਲਵਿੰਦਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ । ਇਸ ਮੌਕੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 6 ਜਨਵਰੀ ਨੂੰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪਾਏ ਜਾਣਗੇ। ਉਨ੍ਹਾਂ ਅਪੀਲ ਕੀਤੀ ਕਿ ਸੰਗਤਾਂ ਧਾਰਮਕ ਸਮਾਗਮ ਵਿਚ ਪੁੱਜ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ।