ਗੱਡੀਆਂ ‘ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 5 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ ‘ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ ‘ਤੇ ਕਾਲੀ ਫਿਲਮ ਲਗਾਉਣ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ ।

ਹੁਕਮ ਰਹਿਣਗੇ 5 ਜੂਨ 2025 ਤੱਕ ਲਾਗੂ 

ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ ਵੱਲੋਂ ਜੇਕਰ ਕਾਲੀ ਫਿਲਮ, ਨੀਲੀ ਬੱਤੀ, ਲਾਲ ਬੱਤੀ ਅਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਅਤੇ ਗੱਡੀ ਦੇ ਸ਼ੀਸ਼ਿਆਂ ‘ਤੇ ਕਾਲੀ ਫਿਲਮ ਲਗਾਈ ਜਾਂਦੀ ਹੈ, ਉਸ ਸਬੰਧੀ ਵੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ । ਇਹ ਹੁਕਮ 5 ਜੂਨ 2025 ਤੱਕ ਲਾਗੂ ਰਹਿਣਗੇ ।

Leave a Comment

Your email address will not be published. Required fields are marked *

Scroll to Top