ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਠੀਕਰੀ ਪਹਿਰਾ ਲਗਾਉਣ ਦੇ ਹੁਕਮ

ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਠੀਕਰੀ ਪਹਿਰਾ ਲਗਾਉਣ ਦੇ ਹੁਕਮ
ਸੰਗਰੂਰ, 8 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ. ਐਨ. ਐਸ. ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਜ਼ਿਲ੍ਹਾ ਸੰਗਰੂਰ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ । ਹੁਕਮ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਮਿਆਂ ਵਿੱਚ ਧਾਰਮਿਕ ਸਥਾਨਾਂ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਹਨ । ਇਸ ਕਾਰਨ ਇਲਾਕੇ ਵਿੱਚ ਤਨਾਅ ਪੈਦਾ ਹੁੰਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹਨਾਂ ਹਾਲਾਤਾਂ ਵਿੱਚ ਇਹ ਜ਼ਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫੌਰੀ ਜ਼ਰੂਰਤ ਹੈ । ਇਹ ਹੁਕਮ 24 ਫਰਵਰੀ 2025 ਤੱਕ ਲਾਗੂ ਰਹਿਣਗੇ ।

Leave a Comment

Your email address will not be published. Required fields are marked *

Scroll to Top