Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 2:44 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਡੀ. ਏ. ਦੇ ਮੁੱਖ ਪ੍ਰਸ਼ਾਸਕ ਨੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਪੁੱਡਾ ਇਨਕਲੇਵ-1 ਦੀਆਂ ਮੁਸ਼ਕਲਾਂ ਸੁਣੀਆਂ

ਪੀ. ਡੀ. ਏ. ਦੇ ਮੁੱਖ ਪ੍ਰਸ਼ਾਸਕ ਨੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਪੁੱਡਾ ਇਨਕਲੇਵ-1 ਦੀਆਂ ਮੁਸ਼ਕਲਾਂ ਸੁਣੀਆਂ

ਪੀ. ਡੀ. ਏ. ਦੇ ਮੁੱਖ ਪ੍ਰਸ਼ਾਸਕ ਨੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਪੁੱਡਾ ਇਨਕਲੇਵ-1 ਦੀਆਂ ਮੁਸ਼ਕਲਾਂ ਸੁਣੀਆਂ
-ਪੁੱਡਾ ਇਨਕਲੇਵ-1 ਦੀਆਂ ਮੁਸ਼ਕਲਾਂ ਇੱਕ ਹਫ਼ਤੇ ’ਚ ਕੀਤੀਆਂ ਜਾਣਗੀਆਂ ਦੂਰ :ਮਨੀਸ਼ਾ ਰਾਣਾ
ਪਟਿਆਲਾ, 27 ਫਰਵਰੀ : ਪਟਿਆਲਾ ਡਿਵੈਲਪਮੈਂਟ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਵੱਲੋਂ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਪੁੱਡਾ ਇਨਕਲੇਵ-1 ਦੀਆਂ ਮੁਸ਼ਕਲਾਂ ਪੀ. ਡੀ. ਏ. ਦਫ਼ਤਰ ਵਿਖੇ ਸੁਣੀਆਂ ਗਈਆਂ। ਇਸ ਮੌਕੇ ਪੀ. ਡੀ. ਏ. ਦੇ ਅਧਿਕਾਰੀ ਵੀ ਮੌਜੂਦ ਸਨ । ਮੀਟਿੰਗ ਦੌਰਾਨ ਐਸੋਸੀਏਸ਼ਨ ਦੀਆਂ ਕੁੱਝ ਮੰਗਾਂ ਜਿਸ ’ਚ ਸਟਰੀਟ ਲਾਈਟਾਂ ਦੀ ਰਿਪੇਅਰ, ਪਾਰਕਾਂ ਦੇ ਕੰਮਾਂ ਦੀ ਅਦਾਇਗੀ ਅਤੇ ਸਮੇਂ ਸਿਰ ਸਾਲਾਨਾ ਦੇਖਭਾਲ ਦੇ ਕੰਮਾਂ ਦੇ ਟੈਂਡਰ ਲਗਾਉਣ ਬਾਰੇ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵਿਚਾਰ ਕੀਤਾ ਗਿਆ । ਇਸ ਮੌਕੇ ਮੁੱਖ ਪ੍ਰਸ਼ਾਸਕ ਵੱਲੋਂ ਇਹਨਾਂ ਸਮੱਸਿਆਵਾਂ ਦਾ ਯੋਗ ਹੱਲ ਇੱਕ ਹਫ਼ਤੇ ਦੇ ਅੰਦਰ-ਅੰਦਰ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ । ਇਸ ਤੋਂ ਇਲਾਵਾ ਫ਼ੇਜ਼-1 ਅਤੇ ਫ਼ੇਜ਼-2 ਦੀ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਵੀ ਸੜਕਾਂ ਦੀ ਰਿਪੇਅਰ ਸਬੰਧੀ ਮੰਗ ਰੱਖੀ ਗਈ, ਜਿਸ ਸਬੰਧੀ ਮੁੱਖ ਪ੍ਰਸ਼ਾਸਕ, ਪੀ. ਡੀ. ਏ. ਪਟਿਆਲਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਜ਼ਰੂਰੀ ਕਾਰਵਾਈ ਦੇ ਕੇਸ ਪ੍ਰਵਾਨਗੀ ਹਿਤ ਭੇਜਣ ਲਈ ਕਿਹਾ ਗਿਆ, ਤਾਂ ਜੋ ਵਸਨੀਕਾਂ ਦੀਆਂ ਦਿੱਕਤਾਂ ਦਾ ਹੱਲ ਹੋ ਸਕੇ। ਇਸ ਤੋਂ ਇਲਾਵਾ ਮੁੱਖ ਪ੍ਰਸ਼ਾਸਕ ਵੱਲੋਂ ਦੱਸਿਆ ਗਿਆ ਹੈ ਕਿ ਪੀ. ਡੀ. ਏ ਵੱਲੋਂ ਪੀ. ਡੀ. ਏ./ਪੁੱਡਾ ਅਧੀਨ ਆਉਂਦੇ ਏਰੀਏ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨ ਦੀ ਕਾਰਵਾਈ ਕੀਤੀ ਜਾਂਦੀ ਹੈ, ਤਾਂ ਜੋ ਵਸਨੀਕਾਂ ਦੀਆਂ ਦਿੱਕਤਾਂ ਦਾ ਤੁਰੰਤ ਹੱਲ ਹੋ ਸਕੇ ।

Scroll to Top