ਪਟਿਆਲਾ, 24 ਅਪ੍ਰੈਲ 2025 : P. D. A. Demolished three unauthorized colonies : ਸ਼ਾਹੀ ਸ਼ਹਿਰ ਪਟਿਆਲਾ ਵਿਚ ਸਥਿਤ ਪਟਿਆਲਾ ਡਿਵੈਲਪਮੈਂਟ ਅਥਾਰਿਟੀ (Patiala Development Authority) ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਗਿੱਲ ਦੀ ਨਿਗਰਾਨੀ ਹੇਠ ਅੱਜ ਗ਼ੈਰ-ਕਾਨੂੰਨੀ ਕਬਜ਼ਿਆਂ (Illegal possessions) ਅਤੇ ਅਣ-ਅਧਿਕਾਰਤ ਕਾਲੋਨੀਆਂ (unauthorized colonies ) ਦੇ ਵਿਕਾਸ ਨੂੰ ਰੋਕਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਜਲਾਲਪੁਰ, ਚੌਰਾ ਅਤੇ ਹਸਨਪੁਰ ਪ੍ਰੋਹਤਾਂ ਵਿੱਚ ਸਥਿਤ ਤਿੰਨ ਅਣਅਧਿਕਾਰਤ ਕਲੋਨੀਆਂ ਵਿੱਚ ਢਾਹੁਣ ਦੀਆਂ ਮੁਹਿੰਮਾਂ ਚਲਾਈਆਂ ।
ਪੀ. ਡੀ. ਏ. ਕੀਤੀ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਪਲਾਟ ਖਰੀਦਣ ਵੇਲੇ ਸੁਚੇਤ ਰਹਿਣ ਦੀ ਵੀ ਅਪੀਲ
ਪੀ. ਡੀ. ਏ. ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਪਲਾਟ ਖਰੀਦਣ ਵੇਲੇ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ ਹੈ । ਮਨੀਸ਼ਾ ਰਾਣਾ (Manisha Rana) ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਪਲਾਟ ਜਾਂ ਕਿਸੇ ਹੋਰ ਥਾਂ ਖਰੀਦਣ ਤੋਂ ਪਹਿਲਾਂ ਸਬੰਧਤ ਅਧਿਕਾਰੀਆਂ ਜਾਂ ਸਬੰਧਤ ਵਿਭਾਗਾਂ ਤੋਂ ਕਿਸੇ ਵੀ ਜ਼ਮੀਨ ਜਾਂ ਜਾਇਦਾਦ ਦੀ ਕਾਨੂੰਨੀ ਸਥਿਤੀ ਦੀ ਪੁਸ਼ਟੀ ਕਰਨ । ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਾਨੂੰਨੀ ਅਤੇ ਵਿੱਤੀ ਪੇਚੀਦਗੀਆਂ ਤੋਂ ਬਚਣ ਲਈ ਇਹ ਕਦਮ ਮਹੱਤਵਪੂਰਨ ਹੈ । ਇਸੇ ਦੌਰਾਨ ਏ. ਸੀ. ਏ. ਜਸ਼ਨਪ੍ਰੀਤ ਕੌਰ ਗਿੱਲ (A. C. A. Jashanpreet Kaur Gill) ਨੇ ਕਿਹਾ ਕਿ ਪੀ. ਡੀ. ਏ. ਪ੍ਰਸ਼ਾਸਨ ਸਾਰੀਆਂ ਸ਼ਹਿਰੀ ਯੋਜਨਾਬੰਦੀ ਪਹਿਲ ਕਦਮੀਆਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਬਣਾਈ ਰੱਖਣ ਅਤੇ ਖੇਤਰ ਵਿੱਚ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ । ਇਸ ਮੌਕੇ ਪੀ. ਡੀ. ਏ. (P. D. A.) ਦੇ ਡੀ. ਟੀ. ਪੀ. (D. T. P.) ਸੀਮਾ ਕੌਸ਼ਲ ਅਤੇ ਏ. ਟੀ. ਪੀ. ਗੁਰਿੰਦਰ ਸਿੰਘ ਤੇ ਪੂਰੀ ਟੀਮ ਮੌਜੂਦ ਰਹੀ ।
ਅਣਅਧਿਕਾਰਤ ਕਲੋਨੀਆਂ ਸਥਾਪਿਤ ਇਮਾਰਤੀ ਨਿਯਮਾਂ ਦੀ ਉਲੰਘਣਾਂ ਕਰਦੀਆਂ ਪਾਈਆਂ ਗਈਆਂ
ਮਨੀਸ਼ਾ ਰਾਣਾ ਨੇ ਦੱਸਿਆ ਕਿ ਪੀ. ਡੀ. ਏ. ਵੱਲੋਂ ਗੈਰ-ਕਾਨੂੰਨੀ ਉਸਾਰੀਆਂ ਢਾਹੁਣ ਦੀ ਇਹ ਕਾਰਵਾਈ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਦੇ ਸ਼ਾਸਨ ਨੂੰ ਬਰਕਰਾਰ ਰੱਖਣ ਲਈ ਚੱਲ ਰਹੇ ਯਤਨਾਂ ਦਾ ਹਿੱਸਾ ਹੈ । ਇਹ ਅਣਅਧਿਕਾਰਤ ਕਲੋਨੀਆਂ ਸਥਾਪਿਤ ਇਮਾਰਤੀ ਨਿਯਮਾਂ ਦੀ ਉਲੰਘਣਾਂ ਕਰਦੀਆਂ ਪਾਈਆਂ ਗਈਆਂ ਅਤੇ ਇਨ੍ਹਾਂ ਵਿੱਚ ਲੋੜੀਂਦੀਆਂ ਪ੍ਰਵਾਨਗੀਆਂ ਦੀ ਘਾਟ ਸੀ । ਪੀ. ਡੀ. ਏ. ਅਥਾਰਟੀ (P. D. A. Authority) ਨੇ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ ਅਤੇ ਨਾਗਰਿਕਾਂ ਅਤੇ ਡਿਵੈਲਪਰਾਂ ਨੂੰ ਕਿਸੇ ਵੀ ਵਿਕਾਸ ਗਤੀਵਿਧੀਆਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਕਾਨੂੰਨੀ ਪ੍ਰਕਿਰਿਆਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਸਾਰੀਆਂ ਲੋੜੀਂਦੀਆਂ ਇਜਾਜ਼ਤਾਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ ।
Read More : ਪੀ. ਡੀ. ਏ. ਪਟਿਆਲਾ ਨੇ ਕੀਤੀ ਕਾਰਵਾਈ 3 ਅਣ-ਅਧਿਕਾਰਤ ਕਲੋਨੀਆਂ ਢਾਹੀਆਂ