Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 9:37 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਹੈਰੀਟੇਜ ਫੈਸਟੀਵਲ ਦੇ ਆਗਾਜ਼ ਨੇ ਨੇਚਰ ਵਾਕ ਨਾਲ ਵਾਤਾਵਰਣ ਦੀ ਸ਼ੁੱਧਤਾ ਲਈ ਰਲ ਕੇ ਹੰਭਲਾ ਮਾਰਨ ਦਾ ਦਿੱਤਾ ਸੱਦਾ

ਪਟਿਆਲਾ ਹੈਰੀਟੇਜ ਫੈਸਟੀਵਲ ਦੇ ਆਗਾਜ਼ ਨੇ ਨੇਚਰ ਵਾਕ ਨਾਲ ਵਾਤਾਵਰਣ ਦੀ ਸ਼ੁੱਧਤਾ ਲਈ ਰਲ ਕੇ ਹੰਭਲਾ ਮਾਰਨ ਦਾ ਦਿੱਤਾ ਸੱਦਾ

ਪਟਿਆਲਾ ਹੈਰੀਟੇਜ ਫੈਸਟੀਵਲ ਦੇ ਆਗਾਜ਼ ਨੇ ਨੇਚਰ ਵਾਕ ਨਾਲ ਵਾਤਾਵਰਣ ਦੀ ਸ਼ੁੱਧਤਾ ਲਈ ਰਲ ਕੇ ਹੰਭਲਾ ਮਾਰਨ ਦਾ ਦਿੱਤਾ ਸੱਦਾ
-ਵਾਤਾਵਰਣ ਵੀ ਸਾਡੀ ਵਿਰਾਸਤ ਦਾ ਅਹਿਮ ਹਿੱਸਾ, ਆਉਣ ਵਾਲੀਆਂ ਪੀੜੀਆਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਸਾਡੀ ਜ਼ਿੰਮੇਵਾਰੀ : ਡਾ. ਪ੍ਰੀਤੀ ਯਾਦਵ
-ਡੀ. ਸੀ. ਨੇ ਬੂਟਾ ਲਗਾਉਂਦਿਆਂ ਕਿਹਾ ਰੁੱਖ ਲਗਾਉਣ ਦੇ ਨਾਲ ਨਾਲ ਬੂਟਿਆਂ ਦੀ ਸੰਭਾਲ ਵੀ ਜ਼ਰੂਰੀ
-ਪਟਿਆਲਵੀਂਆਂ ਨੂੰ ਪਟਿਆਲਾ ਹੈਰੀਟੇਜ ਫੈਸਟੀਵਲ ‘ਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ
ਪਟਿਆਲਾ, 13 ਫਰਵਰੀ : ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ ਅੱਜ ਨੇਚਰ ਵਾਕ ਨਾਲ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਵਾਤਾਵਰਣ ਦੀ ਸੁਰੱਖਿਆ ਲਈ ਸਭ ਨੂੰ ਰਲ ਕੇ ਹੰਭਲਾ ਮਾਰਨ ਦਾ ਸੁਨੇਹਾ ਦਿੱਤਾ । ਅੱਜ ਇਨਵਾਇਰਨਮੈਂਟ ਪਾਰਕ, ਵਿਖੇ ਪੰਜਾਬ ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਸਹਿਯੋਗ ਨਾਲ ਕਰਵਾਏ ਜਾ ਰਹੇ ਹੈਰੀਟੇਜ ਫੈਸਟੀਵਲ ਦੇ ਪਹਿਲੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੱਡੀ ਗਿਣਤੀ ‘ਚ ਮੌਜੂਦ ਸ਼ਹਿਰ ਵਾਸੀਆਂ ਤੇ ਸਕੂਲੀ ਵਿਦਿਆਰਥੀਆਂ ਦੀ ਹਾਜ਼ਰੀ ‘ਚ ਨੇਚਰ ਵਾਕ ਨਾਲ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਰਸਮੀ ਸ਼ੁਰੂਆਤ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਨੇਚਰ ਵਾਕ ਦੇ ਨੋਡਲ ਅਫ਼ਸਰ ਐਸ. ਡੀ. ਐਮ. ਪਟਿਆਲਾ ਗੁਰਦੇਵ ਸਿੰਘ ਧਮ ਵੀ ਮੌਜੂਦ ਸਨ ।
ਡਾ. ਪ੍ਰੀਤੀ ਯਾਦਵ ਨੇ ਸ਼ਹਿਰ ਵਾਸੀਆਂ ਨਾਲ ਨੇਚਰ ਵਾਕ ‘ਚ ਹਿੱਸਾ ਲੈਂਦਿਆਂ ਕਿਹਾ ਕਿ ਹੈਰੀਟੇਜ ਫੈਸਟੀਵਲ ਮਨਾਉਣ ਦਾ ਮੁੱਖ ਮਕਸਦ ਆਪਣੀ ਵਿਰਾਸਤ ਨੂੰ ਸੰਭਾਲਣਾ ਤੇ ਆਉਣ ਵਾਲੀਆਂ ਪੀੜੀਆਂ ਨੂੰ ਆਪਣੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਹੈ । ਉਨ੍ਹਾਂ ਕਿਹਾ ਕਿ ਵਾਤਾਵਰਣ ਸਾਡੀ ਵਿਰਾਸਤ ਦਾ ਅਹਿਮ ਹਿੱਸਾ ਹੈ, ਇਸੇ ਲਈ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ ਨੇਚਰ ਵਾਕ ਨਾਲ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਆਲਮੀ ਤਪਸ ਦੇ ਪ੍ਰਭਾਵ ਸਾਨੂੰ ਸਹਿਜੇ ਹੀ ਦਿਖਾਈ ਦੇ ਰਹੇ ਹਨ, ਜੇਕਰ ਅਸੀਂ ਵਾਤਾਵਰਣ ਪ੍ਰਤੀ ਹਾਲੇ ਵੀ ਸੁਚੇਤ ਨਾ ਹੋਏ ਤਾਂ ਸਾਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ ।
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ, ਇਸ ਲਈ ਹਰੇਕ ਵਿਅਕਤੀ ਲਈ ਰੁੱਖ ਲਗਾਉਣ ਜਿਨ੍ਹਾਂ ਜ਼ਰੂਰੀ ਹੈ, ਉਨ੍ਹਾਂ ਹੀ ਲੱਗੇ ਰੁੱਖਾਂ ਦੀ ਸੰਭਾਲ ਕਰਨਾ ਵੀ ਮਹੱਤਵਪੂਰਨ ਹੈ । ਉਨ੍ਹਾਂ ਪਟਿਆਲਵੀਂਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਰਲ ਕੇ ਹੰਭਲਾ ਮਾਰਨ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੀ ਤੰਦਰੁਸਤੀ ਲਈ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਮਾਂ ਕੁਦਰਤ ਨਾਲ ਜੁੜਿਆਂ ਜਾਵੇ ਅਤੇ ਆਪਣੇ ਲਈ ਕੁਝ ਸਮਾਂ ਕੱਢ ਕੇ ਸਰੀਰਕ ਤੰਦਰੁਸਤੀ ਲਈ ਸੈਰ ਨੂੰ ਆਪਣੇ ਦਿਨ ਭਰ ਦੀ ਰੁਟੀਨ ਦਾ ਅਹਿਮ ਹਿੱਸਾ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਰੁੱਖ ਲਗਾ ਕੇ ਸਭਨਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਵੀ ਦਿੱਤਾ । ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਪਰਿਵਾਰਾਂ ਸਮੇਤ ਹੈਰੀਟੇਜ ਫੈਸਟੀਵਲ ਦਾ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਇਸ ਫੈਸਟੀਵਲ ‘ਚ ਕਰਵਾਏ ਜਾ ਰਹੇ ਵੱਖ ਵੱਖ ਸਮਾਗਮਾਂ ‘ਚ ਆਪਣੀ ਅਮੀਰ ਵਿਰਾਸਤ ਦੇ ਵੱਖੋ ਵੱਖ ਰੰਗ ਪੇਸ਼ ਕੀਤੇ ਜਾ ਰਹੇ, ਜੋ ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਨੂੰ ਆਪਣੀ ਅਮੀਰ ਵਿਰਾਸਤ ਦੇ ਗੌਰਵ ਮਹਿਸੂਸ ਕਰਵਾਉਣਗੇ । ਇਸ ਮੌਕੇ ਕੌਂਸਲਰ ਜਸਵੀਰ ਸਿੰਘ ਗਾਂਧੀ, ਤਹਿਸੀਲਦਾਰ ਕੁਲਦੀਪ ਸਿੰਘ, ਵਣ ਰੇਂਜ ਅਫ਼ਸਰ ਸਵਰਨ ਸਿੰਘ ਜਵੰਦਾ, ਗੱਜਣ ਸਿੰਘ, ਫਰੈਂਡਜ਼ ਆਫ਼ ਇਨਵਾਇਰਨਮੈਂਟ ਪਾਰਕ ਦੇ ਮੈਂਬਰ ਸੁਖਦੇਵ ਸਿੰਘ ਵਿਰਕ, ਜਸਵਿੰਦਰ ਸਿੰਘ ਟਿਵਾਣਾ, ਕਰਤਾਰ ਸਿੰਘ ਸੰਧੂ, ਰਮਜ਼ਾਨ ਢਿੱਲੋਂ, ਐਡਵੋਕੇਟ ਜੇ. ਐਸ. ਜਿੰਦੂ, ਧਨਵੰਤ ਰਾਏ, ਇੰਦਰਜੀਤ ਸਿੰਘ ਨਾਗਪਾਲ, ਵਿਜੈ ਸਿੰਘੀ, ਡਾ. ਅਨਿਲ ਗਰਗ, ਐਡਵੋਕੇਟ ਬਲਬੀਰ ਸਿੰਘ ਬਲਿੰਗ ਸਮੇਤ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਵੱਡੀ ਗਿਣਤੀ ਵਿਦਿਆਰਥੀ ਮੌਜੂਦ ਸਨ ।

Scroll to Top