Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:35 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਵੱਲੋਂ ਬਣਾਈਆਂ ਨਜਾਇਜ਼ ਉਸਾਰੀ ਨੂੰ ਢੁਹਾਇਆ

ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਵੱਲੋਂ ਬਣਾਈਆਂ ਨਜਾਇਜ਼ ਉਸਾਰੀ ਨੂੰ ਢੁਹਾਇਆ

ਨਾਭਾ (ਪਟਿਆਲਾ), 20 ਮਈ 2025 : Patiala Police demolishes illegal structures built by drug smugglers : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਨਾਭਾ ਦੇ ਪਿੰਡ ਰੋਹਟੀ ਛੰਨਾ ਵਿਖੇ ਵੱਡੀ ਕਾਰਵਾਈ ਕਰਦਿਆਂ ਅੱਠ ਨਸ਼ਾ ਤਸਕਰਾਂ ਦੀਆਂ ਸਰਕਾਰੀ ਜ਼ਮੀਨ ‘ਤੇ ਹੋਈਆਂ ਨਜਾਇਜ਼ ਉਸਾਰੀਆਂ ਨੂੰ ਢੁਹਾ ਦਿੱਤਾ ਹੈ ।

ਪਿੰਡ ਰੋਹਟੀ ਛੰਨਾ ਵਿਖੇ ਨਸ਼ਾ ਤਸਕਰਾਂ ਵੱਲੋਂ ਜਲ ਸਰੋਤ ਵਿਭਾਗ ਦੀ ਜਗ੍ਹਾ ‘ਤੇ ਕਮਰੇ ਬਣਾਏ ਹੋਏ ਸਨ

ਐਸ. ਐਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਨਾਭਾ ਦੇ ਪਿੰਡ ਰੋਹਟੀ ਛੰਨਾ ਵਿਖੇ ਨਸ਼ਾ ਤਸਕਰਾਂ ਵੱਲੋਂ ਜਲ ਸਰੋਤ ਵਿਭਾਗ ਦੀ ਜਗ੍ਹਾ ‘ਤੇ ਕਮਰੇ ਬਣਾਏ ਹੋਏ ਸਨ, ਤੇ ਇਨ੍ਹਾਂ ਕਮਰਿਆਂ ਦੀ ਵਰਤੋਂ ਨਸ਼ਾ ਸਪਲਾਈ ਕਰਨ ਲਈ ਕੀਤੀ ਜਾ ਰਹੀ ਸੀ, ਜਿਸ ਨੂੰ ਅੱਜ ਪਟਿਆਲਾ ਪੁਲਿਸ ਵੱਲੋਂ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਢਾਹਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਜਿਨ੍ਹਾਂ ਅੱਠ ਵਿਅਕਤੀਆਂ ਦੀਆਂ ਉਸਾਰੀਆਂ ਨੂੰ ਅੱਜ ਢਾਇਆ ਗਿਆ ਹੈ, ਉਨ੍ਹਾਂ ‘ਤੇ ਵੱਖ ਵੱਖ ਧਾਰਾਵਾਂ ਤਹਿਤ 75 ਮੁਕੱਦਮੇ ਦਰਜ ਹਨ ।

ਨਜਾਇਜ਼ ਉਸਾਰੀ ਵਾਲੇ ਨਸ਼ਾ ਤਸਕਰਾਂ ਦੇ ਵੇਰਵੇ ਸਾਂਝੇ

ਉਨ੍ਹਾਂ ਨਜਾਇਜ਼ ਉਸਾਰੀ ਵਾਲੇ ਨਸ਼ਾ ਤਸਕਰਾਂ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪ੍ਰੇਮ ਸਿੰਘ ਉਰਫ਼ ਕਾਕਾ ‘ਤੇ 13 ਮੁਕੱਦਮੇ, ਛੋਟੀ ਕੌਰ ਪਤਨੀ ਪ੍ਰੇਮ ਸਿੰਘ ‘ਤੇ 9 ਮੁਕੱਦਮੇ, ਅਮਰਪਾਲ ਸਿੰਘ ਉਰਫ਼ ਬੁੱਲੀ ‘ਤੇ 11 ਮੁਕੱਦਮੇ, ਸਰਬਜੀਤ ਕੌਰ ਉਰਫ਼ ਰੋਡੀ ਪਤਨੀ ਅਮਰਪਾਲ ਸਿੰਘ ‘ਤੇ 13 ਮੁਕੱਦਮੇ, ਹਰਮੇਲ ਸਿੰਘ ਉਰਫ਼ ਬੰਟੀ ‘ਤੇ 5 ਮੁਕੱਦਮੇ, ਅਮਰਜੀਤ ਕੌਰ ਉਰਫ਼ ਅਮਰੋ ‘ਤੇ 7 ਮੁਕੱਦਮੇ, ਪਰਮਜੀਤ ਕੌਰ ਉਰਫ਼ ਭੋਲੀ ‘ਤੇ 10 ਮੁਕੱਦਮੇ ਅਤੇ ਅਮਨਦੀਪ ਸਿੰਘ ਉਰਫ਼ ਕਾਲੂ ‘ਤੇ 7 ਮੁਕੱਦਮੇ ਦਰਜ਼ ਹਨ ।

ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ

ਐਸ. ਐਸ. ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਕੱਢਣ ਲਈ ਪੂਰੀ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੇ ਦਲ ਦਲ ਵਿੱਚ ਫਸਾਉਣ ਵਾਲੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ । ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੀ ਕਮਾਈ ਨਾਲ ਕੀਤੀਆਂ ਨਜਾਇਜ਼ ਉਸਾਰੀਆਂ ‘ਤੇ ਇਸੇ ਤਰ੍ਹਾਂ ਪੀਲਾ ਪੰਜਾ ਚਲਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਹਨਾਂ ਇਹ ਅਪੀਲ ਵੀ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ੇ ਦੀ ਦਲ ਦਲ ਵਿੱਚ ਫਸ ਗਿਆ ਹੈ ਤਾਂ ਉਸ ਦਾ ਨਸ਼ਾ ਛੁਡਵਾਉਣ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਲਿਆਂਦਾ ਜਾਵੇ ।

Read More : ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ‘ਚ ਚਲਾਇਆ ਕਾਸੋ ਆਪ੍ਰੇਸ਼ਨ

Scroll to Top