Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 2:34 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ, ਔਰਤ ਨਸ਼ਾ ਤਸਕਰ ਵੱਲੋਂ ਨਸ਼ੇ ਵੇਚਕੇ ਬਣਾਏ ਘਰ ਨੂੰ ਢਾਹਿਆ

ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ, ਔਰਤ ਨਸ਼ਾ ਤਸਕਰ ਵੱਲੋਂ ਨਸ਼ੇ ਵੇਚਕੇ ਬਣਾਏ ਘਰ ਨੂੰ ਢਾਹਿਆ

ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ, ਔਰਤ ਨਸ਼ਾ ਤਸਕਰ ਵੱਲੋਂ ਨਸ਼ੇ ਵੇਚਕੇ ਬਣਾਏ ਘਰ ਨੂੰ ਢਾਹਿਆ
-ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਰਹੇਗੀ ਜਾਰੀ-ਡਾ. ਨਾਨਕ ਸਿੰਘ
-ਨਸ਼ਾ ਤਸਕਰੀ ਨਾਲ 2016 ਤੋਂ ਜੁੜੀ ਰਿੰਕੀ ਵੱਲੋਂ ਮੰਦਿਰ ਦੀ ਜਮੀਨ ‘ਤੇ ਨਜ਼ਾਇਜ਼ ਕਬਜ਼ਾ ਕਰਕੇ ਰੋੜੀ ਕੁੱਟ ਮੁਹੱਲੇ ‘ਚ ਬਣਾਇਆ ਗਿਆ ਸੀ ਘਰ
ਪਟਿਆਲਾ, 27 ਫਰਵਰੀ : ਪਟਿਆਲਾ ਪੁਲਿਸ ਨੇ ਅੱਜ ਨਸ਼ਾ ਤਸਕਰਾਂ ਵਿਰੁੱਧ ਇੱਕ ਨਿਵੇਕਲੀ ਤੇ ਵੱਡੀ ਕਾਰਵਾਈ ਕਰਦਿਆਂ ਇੱਥੇ ਰੋੜੀ ਕੁੱਟ ਮੁਹੱਲਾ ਵਿਖੇ ਔਰਤ ਨਸ਼ਾ ਤਸਕਰ ਰਿੰਕੀ ਪਤਨੀ ਲੇਟ ਬਲਬੀਰ ਸਿੰਘ ਵੱਲੋਂ ਨਸ਼ੇ ਵੇਚਕੇ ਬਣਾਏ ਗਏ ਦੋ-ਮੰਜ਼ਿਲਾ ਘਰ ਨੂੰ ਜੇ. ਸੀ. ਬੀ. ਮਸ਼ੀਨਾਂ ਦੀ ਮਦਦ ਨਾਲ ਅੱਜ ਸ਼ਾਮ ਢਾਹ ਦਿੱਤਾ ਹੈ । ਨਸ਼ਾ ਤਸਕਰੀ ਵਿਰੁੱਧ ਸਖ਼ਤ ਸੁਨੇਹਾ ਦਿੰਦਿਆਂ ਪਟਿਆਲਾ ਪੁਲਿਸ ਦੀ ਇਸ ਕਾਰਵਾਈ ਦੀ ਨਿਗਰਾਨੀ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਖ਼ੁਦ ਮੌਕੇ ‘ਤੇ ਖੜ੍ਹਕੇ ਕੀਤੀ। ਐਸ. ਐਸ. ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਡੀ. ਜੀ. ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਲੱਗੇ ਮਾੜੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ।
ਡਾ. ਨਾਨਕ ਸਿੰਘ ਨੇ ਦੱਸਿਆ ਕਿ ਰਿੰਕੀ ਵਿਰੁੱਧ 2016 ਤੋਂ ਹੁਣ ਤੱਕ ਕਰੀਬ 10 ਦੇ ਕਰੀਬ ਮਾਮਲੇ ਐਨ. ਡੀ. ਪੀ. ਐਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਹਨ। ਇਸ ਔਰਤ ਨੇ ਗ਼ੈਰ ਕਾਨੂੰਨੀ ਤੌਰ ‘ਤੇ ਇਹ ਘਰ ਪ੍ਰਾਚੀਨ ਵਾਮਨ ਅਵਤਾਰ ਮੰਦਿਰ ਦੀ ਜਮੀਨ ਉਪਰ ਨਾਜਾਇਜ਼ ਕਬਜ਼ਾ ਕਰਕੇ ਉਸਾਰਿਆ ਸੀ, ਜਿਸ ਨੂੰ ਢਾਹੁਣ ਦੇ ਹੁਕਮ ਹੋਏ ਹਨ, ਇਸ ਲਈ ਪਟਿਆਲਾ ਪੁਲਿਸ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੁਲਿਸ ਦੀ ਨਿਗਰਾਨੀ ਹੇਠ ਇਸ ਘਰ ਨੂੰ ਅੱਜ ਸ਼ਾਮ ਢੁਹਾ ਦਿੱਤਾ ਹੈ । ਐਸ. ਐਸ. ਪੀ. ਨੇ ਦੱਸਿਆ ਕਿ ਮੁਹੱਲਾ ਰੋੜੀ ਕੁੱਟ ‘ਚ ਨਸ਼ਾ ਤਸਕਰੀ ਦੀਆਂ ਕਾਫ਼ੀ ਸ਼ਿਕਾਇਤਾਂ ਮਿਲ ਰਹੀਆਂ ਸਨ ਅਤੇ ਇਸ ਘਰ ਦੀ ਮਾਲਕਣ ਰਿੰਕੀ ਵੀ ਨਸ਼ਾ ਤਸਕਰੀ ‘ਚ ਸ਼ਾਮਲ ਹੈ, ਜਿਸ ਵੱਲੋਂ ਨਸ਼ਾ ਤਸਕਰੀ ਰਾਹੀਂ ਕਮਾਏ ਪੈਸੇ ਨਾਲ ਹੀ ਇਹ ਘਰ ਨਜਾਇਜ਼ ਤੌਰ ‘ਤੇ ਬਣਾਇਆ ਗਿਆ ਸੀ ।
ਡਾ. ਨਾਨਕ ਸਿੰਘ ਨੇ ਦੱਸਿਆ ਕਿ ਫ਼ਿਲਹਾਲ ਇਹ ਔਰਤ ਰਿੰਕੀ ਪਹਿਲਾਂ ਵੀ 10 ਵਾਰ ਪੁਲਿਸ ਗ੍ਰਿਫ਼ਤ ‘ਚ ਆ ਚੁੱਕੀ ਹੈ ਪ੍ਰੰਤੂ ਅਜੇ ਫਰਾਰ ਹੈ ਜਿਸ ਨੂੰ ਕਿ ਬਹੁਤ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਚਲਦਿਆਂ ਪਟਿਆਲਾ ਪੁਲਿਸ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਵੇਗੀ ।
ਇਸ ਮੌਕੇ ਐਸ. ਪੀ. ਵੈਭਵ ਚੌਧਰੀ, ਬਤੌਰ ਡਿਊਟੀ ਮੈਜਿਸਟ੍ਰੇਟ ਨਾਇਬ ਤਹਿਸੀਲਦਾਰ ਮਨਦੀਪ ਸਿੰਘ, ਡੀ. ਐਸ. ਪੀ. ਸਿਟੀ-1 ਸਤਨਾਮ ਸਿੰਘ ਸੰਧੂ, ਡੀ. ਐਸ. ਪੀ. ਮਨੋਜ ਗੋਰਸੀ, ਡੀ. ਐਸ. ਪੀ. ਮਨਦੀਪ ਕੌਰ, ਡੀ. ਐਸ. ਪੀ. ਸਾਇਬਰ ਕ੍ਰਾਇਮ ਆਸਵੰਤ ਸਿੰਘ ਧਾਲੀਵਾਲ, ਇੰਚਾਰਜ ਕੋਤਵਾਲੀ ਡੀ. ਐਸ. ਪੀ. (ਪ੍ਰੋਬੇਸ਼ਨਰ) ਰਸ਼ਵਿੰਦਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਵੱਡੀ ਗਿਣਤੀ ਪੁਲਿਸ ਮੁਲਾਜ਼ਮ ਮੌਜੂਦ ਸਨ ।

Scroll to Top