ਪਾਤੜਾਂ ਪੁਲਸ ਕੀਤਾ ਦੋ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪਾਤੜਾਂ, 11 ਜੂਨ 2025 : Patran police registered a case against two under the N. D. P. S. Act. : ਥਾਣਾ ਪਾਤੜਾਂ ਦੀ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ 220 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act.) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਛਿੰਦਾ ਰਾਮ ਪੁੱਤਰ ਮਹਿੰਗਾ ਰਾਮ, ਗੋਦੂ ਰਾਮ ਪੁੱਤਰ ਭੋਲਾ ਸਿੰਘ ਵਾਸੀਆਨ ਨਿਆਲ ਥਾਣਾ ਪਾਤੜਾਂ ਸ਼ਾਮਲ ਹਨ ।

ਰੇਡ ਕੀਤੀ ਗਈ ਤਾਂ 220 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ

ਪੁਲਸ ਮੁਤਾਬਕ ਏ. ਐਸ. ਆਈ. ਨਿਸ਼ਾਨ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾਈਪਾਸ ਪੁਲ ਪਾਤੜਾਂ ਵਿਖੇ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਨਸ਼ੀਲੀਆਂ ਗੋਲੀਆਂ ਵੇਚਣ ਲਈ ਬਾ-ਹੱਦ ਨਿਆਲ ਕੋਲ ਖੜ੍ਹੇ ਗ੍ਰਾਹਕ ਦੀ ਉਡੀਕ ਕਰ ਰਹੇ ਹਨ, ਜਿਸ ਤੇ ਜਦੋਂ ਰੇਡ ਕੀਤੀ ਗਈ ਤਾਂ 220 ਨਸ਼ੀਲੀਆਂ ਗੋਲੀਆਂ (220 narcotic pills) ਬ੍ਰਾਮਦ ਹੋਈਆਂ। ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read more : ਥਾਣਾ ਪਾਤੜਾਂ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

Leave a Comment

Your email address will not be published. Required fields are marked *

Scroll to Top