Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 2:17 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਵਾਰੀ ਸਵੇਰੇ 9 ਤੋਂ 11 ਵਜੇ ਤੱਕ ਆਪਣੇ ਦਫ਼ਤਰਾਂ 'ਚ ਲੋਕਾਂ ਨੂੰ ਮਿਲਣਗੇ : ਡਾ. ਪ੍ਰੀਤੀ ਯਾਦਵ

ਪਟਵਾਰੀ ਸਵੇਰੇ 9 ਤੋਂ 11 ਵਜੇ ਤੱਕ ਆਪਣੇ ਦਫ਼ਤਰਾਂ 'ਚ ਲੋਕਾਂ ਨੂੰ ਮਿਲਣਗੇ : ਡਾ. ਪ੍ਰੀਤੀ ਯਾਦਵ

ਪਟਵਾਰੀ ਸਵੇਰੇ 9 ਤੋਂ 11 ਵਜੇ ਤੱਕ ਆਪਣੇ ਦਫ਼ਤਰਾਂ ‘ਚ ਲੋਕਾਂ ਨੂੰ ਮਿਲਣਗੇ : ਡਾ. ਪ੍ਰੀਤੀ ਯਾਦਵ
-ਡਿਪਟੀ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ ਤੇ ਸਬ-ਤਹਿਸੀਲਾਂ ਦੇ ਪਟਵਾਰੀਆਂ ਨੂੰ ਆਦੇਸ਼ ਜਾਰੀ
ਪਟਿਆਲਾ, 4 ਫਰਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਪਟਵਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਆਮ ਲੋਕਾਂ ਦੇ ਕੰਮਾਂ-ਕਾਰਾਂ ਲਈ ਸਵੇਰੇ 9 ਵਜੇ ਤੋਂ 11 ਵਜੇ ਤੱਕ ਆਪਣੇ ਦਫ਼ਤਰਾਂ ‘ਚ ਲੋਕਾਂ ਨੂੰ ਮਿਲਣਾ ਯਕੀਨੀ ਬਣਾਉਣਗੇ । ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ ਤੇ ਸਬ ਤਹਿਸੀਲਾਂ ‘ਚ ਤਾਇਨਾਤ ਪਟਵਾਰੀਆਂ ਨੂੰ ਲਿਖਤੀ ਹੁਕਮ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਉਹ ਆਪਣੇ ਵਰਕ ਸਟੇਸ਼ਨਾਂ ‘ਤੇ ਰੋਜ਼ਾਨਾ ਸਵੇਰੇ 9 ਤੋਂ 11 ਵਜੇ ਤੱਕ (ਸਿਵਾਏ ਕਿਸੇ ਕੋਰਟ ਕੇਸ ਜਾਂ ਕਿਸੇ ਹੋਰ ਜਰੂਰੀ ਦਫ਼ਤਰੀ ਕੰਮ ਦੇ) ਆਮ ਲੋਕਾਂ ਦੇ ਕੰਮਾਂ-ਕਾਰਾਂ ਲਈ ਲੋਕਾਂ ਨੂੰ ਮਿਲਣਗੇ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਪਟਵਾਰੀ ਨੇ ਆਪਣੇ ਖੇਤਰ ‘ਚ ਕਿਸੇ ਦੌਰੇ ‘ਤੇ ਜਾਣਾ ਹੈ ਤਾਂ ਉਹ ਸਵੇਰੇ 11 ਵਜੇ ਤੋਂ ਬਾਅਦ ਜਾਣਗੇ ਅਤੇ ਪਹਿਲਾਂ ਲੋਕਾਂ ਨੂੰ ਮਿਲਕੇ ਤੇ ਉਨ੍ਹਾਂ ਦੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣਗੇ ਤਾਂ ਕਿ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਉਡੀਕ ਨਾ ਕਰਨੀ ਪਵੇ ਤੇ ਉਹ ਖੱਜਲ ਖੁਆਰ ਨਾ ਹੋਣ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਟਵਾਰੀ ਦੀ ਕੋਈ ਫੀਲਡ ਜਾਂ ਉਚ ਦਫ਼ਤਰਾਂ ਵਿਖੇ ਕੋਈ ਡਿਊਟੀ ਨਹੀਂ ਹੈ ਤਾਂ ਉਹ 11 ਵਜੇ ਤੋਂ ਬਾਅਦ ਵੀ ਆਮ ਲੋਕਾਂ ਦੇ ਕੰਮਾਂ ਲਈ ਦਫ਼ਤਰ ਵਿੱਚ ਹਾਜ਼ਰ ਰਹਿਣਗੇ ।

Scroll to Top