ਕਿਸਾਨਾਂ ਨੂੰ ਖਰੀਦੀ ਜਿਣਸ ਦੀ ਕੀਤੀ ਗਈ ਹੈ ਹੁਣ ਤੱਕ 1441.91 ਕਰੋੜ ਰੁਪਏ ਦੀ ਅਦਾਇਗੀ

ਪਟਿਆਲਾ, 23 ਅਪ੍ਰੈਲ 2025 : payment-of-rs-1441-91-crore-has-been-made-to-farmers-so-far-for-the-purchased-goods : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ (District markets) ਵਿੱਚੋਂ ਇਸ ਰੱਬੀ ਸੀਜਨ ਦੌਰਾਨ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਤੇਜੀ ਲਿਆਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਸਮੇਤ ਹੋਰ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ । ਡਿਪਟੀ ਕਮਿਸ਼ਨਰ ਨੇ ਮੰਡੀਆਂ ‘ਚ ਕਿਸਾਨਾਂ ਤੇ ਆੜਤੀਆਂ (Farmers and Arthiyas)  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Man) ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਖਰੀਦ ਏਜੰਸੀਆਂ (Purchasing agencies) ਵੱਲੋਂ ਕਣਕ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਖਰੀਦੀ ਜਿਣਸ (Purchased goods) ਦੀ ਹੁਣ ਤੱਕ 1441.91 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ।

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 697346 ਮੀਟ੍ਰਿਕ ਟਨ ਕਣਕ ਦੀ ਹੋ ਚੁੱਕੀ ਹੈ ਖਰੀਦ

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ( District markets) ‘ਚ 697346 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਰੋਜ਼ਾਨਾ 40 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਰਹੀ ਹੈ ਤੇ ਇਸ ‘ਚ ਹੋਰ ਵੀ ਤੇਜੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ । ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੰਡੀਆਂ ‘ਚ ਕਣਕ ਦੀ ਆਮਦ (Wheat arrival) 717103 ਮੀਟ੍ਰਿਕ ਟਨ ਹੋਈ ਹੈ ।

ਮੀਟਿੰਗ ਕਰਕੇ ਕਣਕ ਦੀ ਲਿਫਟਿੰਗ ‘ਚ ਹੋਰ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼

ਉਨ੍ਹਾਂ ਨੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ (District Food and Civil Supplies Controller) , ਜ਼ਿਲ੍ਹਾ ਮੰਡੀ ਅਫ਼ਸਰ, ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈਡ, ਪਨਸਪ, ਵੇਅਰਹਾਊਸ ਤੇ ਐਫ. ਸੀ. ਆਈ. ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ਕਰਕੇ ਕਣਕ ਦੀ ਲਿਫਟਿੰਗ ‘ਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ । ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਪਨਗ੍ਰੇਨ (Pangrain) ਵੱਲੋਂ 228834 ਮੀਟ੍ਰਿਕ ਟਨ, ਮਾਰਕਫੈਡ (Markfed) ਵੱਲੋਂ 179021 ਮੀਟ੍ਰਿਕ ਟਨ, ਪਨਸਪ ਵੱਲੋਂ 135438 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ (Punjab Warehouse) ਵੱਲੋਂ 97532 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 56521 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ।

Leave a Comment

Your email address will not be published. Required fields are marked *

Scroll to Top