ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਫਰਵਰੀ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਫਰਵਰੀ ਨੂੰ
ਪਟਿਆਲਾ, 18 ਫਰਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਮਿਤੀ 20 ਫਰਵਰੀ ਦਿਨ ਵੀਰਵਾਰ, ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਬਿਜ਼ੀ ਬੀਜ ਲੌਜਿਸਟਿਕਸ ਸਲਿਊਸ਼ਨਸ ਪ੍ਰਾਈਵੇਟ ਲਿਮਟਿਡ ਵੱਲੋਂ ਡਿਲਿਵਰੀ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੇਜਰ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਨੇ ਦੱਸਿਆ ਕਿ ਬਿਜ਼ੀ ਬੀਜ ਲੌਜਿਸਟਿਕਸ ਸਲਿਊਸ਼ਨਸ ਪ੍ਰਾਈਵੇਟ ਲਿਮਟਿਡ ਵੱਲੋਂ ਡਿਲਿਵਰੀ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ, ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-40 ਸਾਲ ਹੋਵੇ ਅਤੇ ਕੇਵਲ ਮਰਦ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ 20-02-2025 ਦਿਨ ਵੀਰਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ ।

Leave a Comment

Your email address will not be published. Required fields are marked *

Scroll to Top