Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 6:06 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 21 ਫਰਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 21 ਫਰਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 21 ਫਰਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ
ਸੰਗਰੂਰ, 20 ਫਰਵਰੀ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 21 ਫਰਵਰੀ ਨੂੰ ਆਪਣੇ ਦਫਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀਮਤੀ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 5 ਨਾਮੀ ਕੰਪਨੀਆਂ ਹਿੱਸਾ ਲੈਣ ਜਾ ਰਹੀਆਂ ਹਨ, ਜਿਸ ਵਿੱਚ ਵਦੇਰਾ ਸਕਿਓਰਿਟੀ, ਓਲੀਵੋ ਫਾਇਨਾਇਸੀਅਲ ਸਲੂਸ਼ਨ ਪ੍ਰਾਈ. ਲਿਮ., ਜੀ. ਐਸ. ਅਲੌਏਜ਼, ਮੈਕਸ ਆਟੋ ਆਦਿ ਨਾਮ ਸਾਮਿਲ ਹਨ । ਉਹਨਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਰਹੀਆਂ ਕੰਪਨੀਆਂ ਵੱਲੋਂ ਸਕਿਓਰਟੀ ਗਾਰਡ, ਅਸਿਸਸਟੈਂਟ ਮੈਨੇਜਰ, ਮੈਨੇਜਰ, ਸੀਨੀਅਰ ਮੈਨੇਜਰ, ਡੈਂਟਰ ਐਂਡ ਪੈਂਟਰ, ਵੈਲਨੈਸ ਐਡਵਾਈਜ਼ਰ, ਡਾਟਾ ਐਂਟਰੀ ਓਪਰੇਟਰ ਅਤੇ ਸੀ. ਐਂਨ. ਸੀ. ਓਪਰੇਟਰ ਆਦਿ ਦੀਆਂ ਆਸਾਮੀਆਂ ਲਈ ਇੰਟਵਿਊ ਲਈ ਜਾਵੇਗੀ । ਉਨ੍ਹਾਂ ਦੱਸਿਆ ਕਿ ਜਿਹੜੇ ਪ੍ਰਾਰਥੀਆਂ ਦੀ ਵਿਦਿੱਅਕ ਯੋਗਤਾ ਘੱਟ ਘੱਟ 8ਵੀਂ ਹੈ ਅਤੇ ਜਿੰਨ੍ਹਾਂ ਦੀ ਉਮਰ 18 ਤੋਂ 40 ਸਾਲ ਹੈ, ਉਹ ਪ੍ਰਾਰਥੀ (ਮੁੰਡੇ ਅਤੇ ਕੁੜੀਆਂ ਦੋਵੇਂ) ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ. ਏ. ਅਤੇ ਡੀ. ਏ. ਦੇਣ ਯੋਗ ਨਹੀਂ ਹੋਵੇਗਾ । ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ ।

Scroll to Top