ਅੰਮ੍ਰਿਤਸਰ ‘ਚ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 3 ਜੂਨ 2025 : Police arrest man for committing sacrilege in Amritsar : ਪੰਜਾਬ ਦੇ ਪ੍ਰਸਿੱਧ ਸ਼ਹਿਰ ਤੇ ਗੁਰੂ ਕੀ ਨਗਰੀ ਦੇ ਨਾਮ ਨਾਲ ਜਾਣੇ ਜਾਣ ਵਾਲੇ ਸ਼ਹਿਰ ਅੰਮ੍ਰਿਤਸਰ ਵਿਖੇ ਬਣੇ ਸ੍ਰੀ ਹਰਿਮੰਦਰ ਸਾਹਿਬ ਨੇੜੇ ਰਹਿਣ ਵਾਲੇ ਇੱਕ ਵਿਅਕਤੀ ਨੇ ਸੋਮਵਾਰ ਦੇਰ ਰਾਤ ਕੰਪਲੈਕਸ ਵਿੱਚ ਬਣੇ ਸ੍ਰੀ ਗੁਰੂ ਅਰਜਨ ਨਿਵਾਸ ਸਰਾਏ ਦੇ ਬਾਹਰ ਗੁਟਕਾ ਸਾਹਿਬ ਪਾੜ ਦਿੱਤਾ ਸੀ, ਜਿਸਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਵਿਅਕਤੀ ਵਲੋ਼ ਉਕਤ ਘਟਨਾਕ੍ਰਮ ਨੂੰ ਅੰਜਾਮ ਦਿੱਤਾ ਗਿਆ ਦੀ ਮੌਕੇ ਤੇ ਮੌਜੂਦ ਲੋਕਾਂ ਵਲੋ਼ ਜਮ ਕੇ ਤਸੱਲੀ ਕੀਤੀ ਗਈ, ਜਿਸ ਤੋਂ ਬਾਅਦ ਪੁਲਸ ਵਲੋਂ ਅਜਿਹਾ ਕਰਨ ਦੇ ਪਿੱਛੇ ਕੀ ਕਾਰਨ ਹਨ ਸਬੰਧੀ ਪੁੱਛਗਿੱਛ ਜਾਰੀ ਹੈ।

ਕੌਣ ਹੈ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ

ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਸ੍ਰੀ ਹਰਿਮੰਦਰ ਸਾਹਿਬ ਨੇੜੇ ਗੁਟਕਾ ਸਾਹਿਬ ਨੂੰ ਪਾੜਨ (Tearing Gutka Sahib) ਵਾਲੇ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਅਤੇ ਉਹ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਨੇੜੇ ਰਹਿੰਦਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪ ਦਿੱਤਾ ਗਿਆ । ਪੁਲਸ ਵਲੋਂ ਮੁਲਜਮ ਤੋਂ ਕੀਤੀ ਗਈ ਪੁੱਛਗਿੱਛ ਦੇ ਚਲਦਿਆਂ ਹਾਲੇ ਤੱਕ ਮੁਲਜ਼ਮ ਨੇ ਸਪੱਸ਼ਟ ਨਹੀਂ ਕੀਤਾ ਹੈ ਕਿ ਉਸਨੇ ਇਹ ਕਦਮ ਕਿਉਂ ਚੁੱਕਿਆ ਹੈ ਬਲਕਿ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਨੇ ਤਿੰਨ ਗੁਟਕਾ ਸਾਹਿਬ ਪਾੜ ਦਿੱਤੇ ਸਨ ।

ਮੁਲਜਮ ਵਿਰੁੱਧ ਕਰ ਲਿਆ ਗਿਆ ਹੈ ਕੇਸ ਦਰਜ :

ਐਡੀਸ਼ਨਲ ਡਿਪਟੀ ਕਮਿਸ਼ਨਰ ਆਫ ਪੁਲਸ ਜਸਰੂਪ ਬਾਠ (Additional Deputy Commissioner of Police Jasroop Bath) ਨੇ ਦੱਸਿਆ ਕਿ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸਿ਼ਸ਼ ਕਰਨ ਵਾਲੇ ਵਿਅਕਤੀ ਖਿ਼ਲਾਫ਼ ਤੁਰੰਤ ਕਾਰਵਾਈ ਕਰਦਿਆਂ ਉਸਨੂੰ ਹਿਰਾਸਤ ਵਿੱਚ ਲੈ ਕੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਸਪੈਸ਼ਲ ਜਾਂਚ ਟੀਮ ਗਠਿਤ ਕੀਤੀ ਗਈ ਹੈ ਜੋ ਇਸ ਮਾਮਲੇ ਦੀ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕਰ ਰਹੀ ਹੈ ।

Read More :  ਅੰਮ੍ਰਿਤਸਰ ਏਅਰਪੋਰਟ ਤੋਂ ਮਲੇਸ਼ੀਆ ਲਈ ਏਅਰ ਏਸ਼ੀਆ ਫਲਾਇਟ ਹੋਈ ਅੱਜ ਤੋਂ ਸ਼ੁਰੂ

Leave a Comment

Your email address will not be published. Required fields are marked *

Scroll to Top