ਥਾਣਾ ਸਦਰ ਨਾਭਾ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਨਾਭਾ, 7 ਜੂਨ 2025 : Police station Sadar Nabha registered a case against one under the N. D. P. S. Act : ਥਾਣਾ ਸਦਰ ਨਾਭਾ (Police station Sadar Nabha) ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 115 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਬੱਬੀ ਪੁੱਤਰ ਰਾਜ ਕੁਮਾਰ ਵਾਸੀ ਢੇਹਾ ਬਸਤੀ ਅਲੋਹਰਾ ਗੇਟ ਨਾਭਾ ਸ਼ਾਮਲ ਹੈ ।

115 ਖੁੱਲੀਆ ਨਸ਼ੀਲੀਆ ਗੋਲੀਆ ਹੋਈਆ ਬ੍ਰਾਮਦ

ਪੁਲਸ ਮੁਤਾਬਕ ਐਸ. ਆਈ. ਪਵਿੱਤਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਗੋਲ ਚੌਂਕ ਰੋਹਟੀ ਪੁਲ ਕੋਲ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਜੋ ਕਿ ਨਸ਼ੀਲੀਆਂ ਗੋਲੀਆਂ (Narcotic pills) ਵੇਚਣ ਲਈ ਗੰਦੇ ਪਾਣੀ ਦੀ ਡਰੇਨ ਨਾਭਾ ਕੋਲ ਖੜ੍ਹਾ ਗ੍ਰਾਹਕਾਂ ਦਾ ਇੰਤਜਾਰ ਕਰ ਰਿਹਾ ਹੈਤੇ ਜਦੋਂ ਰੇਡ ਕੀਤੀ ਗਈ ਤਾਂ ਉਸ ਕੋਲੋਂ 115 ਖੁੱਲੀਆ ਨਸ਼ੀਲੀਆ ਗੋਲੀਆ (115 loose narcotic pills) ਬ੍ਰਾਮਦ ਹੋਈਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਨਾਭਾ ਨੇ ਕੀਤਾ ਪਤੀ ਪਤਨੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

Leave a Comment

Your email address will not be published. Required fields are marked *

Scroll to Top