ਥਾਣਾ ਸਦਰ ਨਾਭਾ ਕੀਤਾ ਇਕ ਵਿਰੁੱਧ ਧੋਖਾਧੜੀ ਦਾ ਕੇਸ ਦਰਜ

ਨਾਭਾ, 14 ਜੂਨ 2025 : Police station Sadar Nabha registers a case of fraud against one : ਥਾਣਾ ਕੋਤਵਾਲੀ ਨਾਭਾ (Police station Sadar Nabha) ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 316 (2), 318 (4) ਬੀ. ਐਨ. ਐਸ. ਤਹਿਤ ਬਿਆਨਾ ਲੈ ਕੇ ਰਜਿਸਟਰੀ ਨਾ ਕਰਵਾਉਣ ਅਤੇ ਨਾ ਹੀ ਪੈਸੇ ਵਾਪਸ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਮਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਗੁਰਦਿੱਤਪੁਰਾ ਥਾਣਾ ਸਦਰ ਨਾਭਾ ਸ਼ਾਮਲ ਹੈ ।

10 ਲੱਖ ਰੁਪਏ ਲੈ ਲਏ ਪਰ ਬਾਅਦ ਵਿੱਚ ਨਾ ਤਾਂ ਰਜਿਸਟਰੀ ਕਰਵਾਈ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਦਲਵੀਰ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਥੂਹੀ ਥਾਣਾ ਸਦਰ ਨਾਭਾ ਨੇ ਦੱਸਿਆ ਕਿ ਉਪਰੋਕਤ ਵਿਅਕਤੀ ਨੇ ਉਸਨੂੰ ਜਮੀਨ ਵੇਚਣ ਦਾ ਝਾਂਸਾ ਦੇ ਕੇ ਬਤੌਰ ਬਿਆਨਾਂ 10 ਲੱਖ ਰੁਪਏ ਲੈ ਲਏ ਪਰ ਬਾਅਦ ਵਿੱਚ ਨਾ ਤਾਂ ਰਜਿਸਟਰੀ ਕਰਵਾਈ ਅਤੇ ਨਾ ਹੀ ਪੈਸੇ ਹੀ ਵਾਪਸ ਕੀਤੇ, ਜਿਸ ਤੇ ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਕੋਤਵਾਲੀ ਨਾਭਾ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

Leave a Comment

Your email address will not be published. Required fields are marked *

Scroll to Top