ਥਾਣਾ ਸਦਰ ਰਾਜਪੁਰਾ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਰਾਜਪੁਰਾ, 27 ਮਈ 2025 : Police station Sadar Rajpura registered a case against one under the N. D. P. S. Act : ਥਾਣਾ ਸਦਰ ਰਾਜਪੁਰਾ (Police Station Sadar Rajpura) ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 120 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ (120 open narcotic pills) ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਨੀਲ ਟੰਡਨ ਪੁੱਤਰ ਮਨੋਹਰ ਲਾਲ ਵਾਸੀ ਮਕਾਨ ਨੰ. 664 ਬਾਬਾ ਦੀਪ ਸਿੰਘ ਕਲੋਨੀ ਥਾਣਾ ਸਿਟੀ ਰਾਜਪੁਰਾ ਸ਼ਾਮਲ ਹੈ ।

ਪੁਲਸ ਮੁਤਾਬਕ ਐਸ. ਆਈ. ਗੁਰਮੀਤ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾ-ਹੱਦ ਪਿੰਡ ਨਿਆਮਤਪੁਰ ਮੌਜੂਦ ਸਨ ਤਾਂ ਜਦੋਂ ਸੁਨੀਲ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ ਉ ਸ ਕੋਲੋਂ 120 ਖੁੱਲੀਆ ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਥਾਣਾ ਸਦਰ ਸਮਾਣਾ ਕੀਤਾ ਇਕ ਮਹਿਲਾ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਸਮਾਣਾ, 27 ਮਈ 2025 : ਥਾਣਾ ਸਦਰ ਸਮਾਣਾ (Police Station Sadar Samana) ਦੀ ਪੁਲਸ ਨੇ ਇਕ ਮਹਿਲਾ ਵਿਰੁੱਧ 100 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ (100 open narcotic pills) ਬਰਾਮਦ ਹੋਣ ਤੇ ਐਨ. ਡੀ. ਪੀ. ਐਸ. (N. D. P. S.) ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੀ ਮਹਿਲਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਜਵੰਤ ਕੋਰ ਪਤਨੀ ਸੰਦੀਪ ਸਿੰਘ ਵਾਸੀ ਪਿੰਡ ਮੁਰਾਦਪੁਰਾ ਥਾਣਾ ਸਿਟੀ ਸਮਾਣਾ ਸ਼ਾਮਲ ਹੈ ।

ਪੁਲਸ ਮੁਤਾਬਕ ਏ. ਐਸ. ਆਈ. ਸਰਬਜੀਤ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁਲੀ ਸੂਆ ਪਿੰਡ ਮਿਆਲ ਕਲਾਂ ਕੋਲ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਰਾਜਵੰਤ ਕੌਰ ਅਨਾਜ ਮੰਡੀ ਮਿਆਲ ਕਲਾਂ ਵਿਖੇ ਨਸ਼ੀਲੀਆਂ ਗੋਲੀਆਂ ਵੇਚਣ ਲਈ ਗ੍ਰਾਹਕਾਂ ਦਾ ਇੰਤਜਾਰ ਕਰ ਰਹੀ ਹੈ, ਜਿਸ ਤੇ ਰੇਡ ਕਰਕੇ ਮਹਿਲਾ ਕੋਲੋਂ 100 ਖੁੱਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

ਥਾਣਾ ਪਾਤੜਾਂ ਪੁਲਸ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪਾਤੜਾਂ, 27 ਮਈ 2025 : ਥਾਣਾ ਪਾਤੜਾਂ (Police Station Patran) ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 120 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਸ਼ੁਤਰਾਣਾ ਥਾਣਾ ਪਾਤੜਾਂ ਸ਼ਾਮਲ ਹਨ ।

ਪੁਲਸ ਮੁਤਾਬਕ ਐਸ. ਆਈ. ਕੁਲਦੀਪ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਅਨਾਜ ਮੰਡੀ ਪਾਤੜਾਂ ਕੋਲ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਗੁਰਦੀਪ ਸਿੰਘ ਨਸ਼ੀਲੀਆਂ ਗੋਲੀਆਂ ਵੇਚਣ ਲਈ ਅਨਾਜ ਮੰਡੀ ਪਾਤੜਾਂ ਦੇ ਸੈਡ ਕੋਲ ਖੜ੍ਹਾ ਹੈ, ਜਿਸ ਤੇ ਜਦੋਂ ਰੇਡ ਕੀਤੀ ਗਈ ਤਾਂ ਉਸ ਕੋਲੋਂ 120 ਖੁੱਲੀਆ ਨਸ਼ੀਲੀਆ ਗੋਲੀਆ (120 open narcotic pills) ਬ੍ਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਸਮਾਣਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

Leave a Comment

Your email address will not be published. Required fields are marked *

Scroll to Top