ਪੀ. ਆਰ. ਟੀ. ਸੀ. ਪੈਨਸ਼ਨਰਜ਼ ਐਸੋਸੀਏਸ਼ਨ ਕੇਂਦਰੀ ਬਾਡੀ ਪਟਿਆਲਾ ਅਤੇ ਪੀ. ਆਰ. ਟੀ. ਸੀ. ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ਹੋਈ

ਪੀ. ਆਰ. ਟੀ. ਸੀ. ਪੈਨਸ਼ਨਰਜ਼ ਐਸੋਸੀਏਸ਼ਨ ਕੇਂਦਰੀ ਬਾਡੀ ਪਟਿਆਲਾ ਅਤੇ ਪੀ. ਆਰ. ਟੀ. ਸੀ. ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ਹੋਈ
ਕਿਸ਼ਤਾਂ ਵਿੱਚ ਪੈਨਸ਼ਨ ਪਾਉਣ ਦੀ ਕੀਤੀ ਨਿਖੇਧੀ
ਬਕਾਇਆਂ ਦੀ ਕੀਤੀ ਮੰਗ
ਪੰਜਾਬ ਸਰਕਾਰ ਦੀ ਹੋਈ ਮੁਰਦਾਬਾਦ
ਸੰਘਰਸ਼ ਲਈ ਤਿਆਰ ਰਹਿਣ ਲਈ ਕਿਹਾ
ਪਟਿਆਲਾ : ਪੀ. ਆਰ. ਟੀ. ਸੀ. ਪੈਨਸ਼ਨਰਾਂ ਦੀ ਹੋਈ ਮਾਸਿਕ ਮੀਟਿੰਗ ਵਿੱਚ ਵੱਖ-ਵੱਖ ਡਿਪੂਆਂ ਨਾਲ ਸਬੰਧਿਤ ਪੈਨਸ਼ਨਰਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ । ਕੇਂਦਰੀ ਬਾਡੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਪ੍ਰਧਾਨਗੀ ਹੇਠ ਹੋਈ, ਇਸ ਮੀਟਿੰਗ ਵਿੱਚ ਸ਼ਾਮਲ ਪੈਨਸ਼ਨਰਾਂ ਵਿੱਚ ਬਹੁਤ ਰੋਹ ਸੀ । ਕਿਸ਼ਤਾਂ ਵਿੱਚ ਪਾਈ ਪੈਨਸ਼ਨ ਨੂੰ ਲੈ ਕੇ ਸਾਰੇ ਹਾਜਰ ਪੈਨਸ਼ਨਰ ਮੈਨੇਜਮੈਂਟ ਨੂੰ ਕੋਸ ਰਹੇ ਸਨ ਤੇ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਵੀ ਕੀਤੀ । ਰੈਲੀ ਰੂਪੀ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਨੇ ਮੈਨੇਜਮੈਂਟ ਵਲੋਂ ਕਿਸ਼ਤਾਂ ਵਿੱਚ ਪਾਈ ਜਾਂਦੀ ਪੈਨਸ਼ਨ ਦੀ ਸਖਤ ਸ਼ਬਦਾਂ ਵਿੱਚ ਅਲੋਚਨਾ ਕਰਦਿਆਂ ਕਿਹਾ ਕਿ ਮੈਨੇਜਮੈਂਟ ਸਾਡਾ ਸਬਰ ਨਾ ਪਰਖੇ ਅਤੇ ਸਖਤ ਕਦਮ ਚੁੱਕਣ ਲਈ ਮਜਬੂਰ ਨਾ ਕਰੇ । ਉਹਨਾਂ ਨੇ ਬਿਨਾਂ ਦੇਰੀ ਤੋਂ ਰਹਿੰਦੇ ਬਕਾਏ ਦੇਣ ਅਤੇ ਪੈਨਸ਼ਨ ਹਰ ਮਹੀਨੇ ਦੀ 10 ਤਰੀਕ ਤੋਂ ਪਹਿਲਾਂ ਪਹਿਲਾਂ ਪਾਉਣ ਦੀ ਮੰਗ ਕੀਤੀ । ਸਕੱਤਰ ਜਨਰਲ ਹਰੀ ਸਿੰਘ ਚਮਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਰੇ ਡਿਪੂਆਂ ਦੀਆਂ ਬਕਾਇਆਂ ਸਬੰਧੀ ਮੰਗਾਂ, ਜਿਵੇਂ ਕਿ ਸੋਧੇ ਗਰੇਡ, 2016 ਦੇ ਬਕਾਏ, ਗਰੈਚੂਟੀ, ਫੈਮਲੀ ਪੈਨਸ਼ਨ ਅਤੇ ਮੈਡੀਕਲ ਬਿੱਲਾਂ ਦੀ ਅਦਾਇਗੀ ਤੁਰੰਤ ਕੀਤੀ ਜਾਵੇ । ਉਹਨਾਂ ਕਿਹਾ ਕਿ ਜੇਕਰ ਰਹਿੰਦੇ ਬਕਾਏ ਤੁਰੰਤ ਨਾ ਦਿੱਤੇ ਤਾਂ ਸਾਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ । ਉਹਨਾਂ ਨੇ ਸਮੁੱਚੇ ਪੈਨਸ਼ਨਰਾਂ ਨੂੰ ਆਉਂਦੇ ਕੁਝ ਦਿਨਾਂ ਅੰਦਰ ਸੰਘਰਸ਼ ਲਈ ਤਿਆਰ ਰਹਿਣ ਲਈ ਕਿਹਾ । ਉਹਨਾਂ ਨੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸਮੁੱਚੇ ਪੈਨਸ਼ਨਰਾਂ ਨੂੰ ਆਪਣਾ ਏਕਾ ਮਜ਼ਬੂਤ ਕਰਨ ਲਈ ਵੀ ਕਿਹਾ । ਉਪਰੋਕਤ ਤੋਂ ਇਲਾਵਾ ਇਸ ਮੀਟਿੰਗ ਨੂੰ ਸਰਵ ਸ੍ਰੀ ਬਚਨ ਸਿੰਘ ਅਰੋੜਾ, ਜਨਰਲ ਸਕੱਤਰ ਕੇਂਦਰੀ ਬਾਡੀ, ਕਰਨੈਲ ਸਿੰਘ ਬਰਗਾੜੀ ਤੇ ਜਲੌਰ ਸਿੰਘ ਫਰੀਦਕੋਟ, ਤਰਸੇਮ ਸਿੰਘ ਸੈਣੀ ਕਪੂਰਥਲਾ, ਪ੍ਰੀਤਮ ਸਿੰਘ ਬਰਾੜ ਬਠਿੰਡਾ ਡਿਪੂ, ਭੀਮ ਸਿੰਘ ਬਰਨਾਲਾ, ਰਘਬੀਰ ਸਿੰਘ ਖਡਿਆਲ ਬੁੱਢਲਾਡਾ, ਸ਼ੇਰ ਸਿੰਘ ਸੰਗਰੂਰ, ਜੋਗਿੰਦਰ ਸਿੰਘ, ਸ਼ਿਵ ਕੁਮਾਰ ਪਟਿਆਲਾ, ਭਜਨ ਸਿੰਘ ਚੰਡੀਗੜ੍ਹ, ਬਚਿੱਤਰ ਸਿੰਘ ਲੁਧਿਆਣਾ ਨੇ ਵੀ ਸੰਬੋਧਨ ਕੀਤਾ। ਇਸ ਮੀਟਿੰਗ ਨੂੰ ਸਫਲ ਕਰਨ ਵਾਸਤੇ ਮੋਲਕ ਸਿੰਘ ਕੈਸ਼ੀਅਰ, ਨਿਰਪਾਲ ਸਿੰਘ, ਬਖਸ਼ੀਸ਼ ਸਿੰਘ ਦਫਤਰ ਸਕੱਤਰ, ਬੀਰ ਸਿੰਘ, ਬਲਵਿੰਦਰ ਸਿੰਘ ਮੁਲਤਾਨੀ, ਰਾਮ ਦਿੱਤਾ, ਮਹਿੰਦਰ ਸਿੰਘ ਸੋਹੀ, ਰਣਜੀਤ ਸਿੰਘ ਜੀਓ, ਸੰਤ ਰਾਮ, ਸੂਰਜ ਭਾਨ ਸੀ. ਆਈ., ਰਮੇਸ਼ ਕੁਮਾਰ ਅਤੇ ਬਲਵੀਰ ਸਿੰਘ ਬੁੱਟਰ ਨੇ ਭਰਪੂਰ ਯੋਗਦਾਨ ਪਾਇਆ। ਸਟੇਜ ਦੀ ਡਿਊਟੀ ਬਚਨ ਸਿੰਘ ਅਰੋੜਾ ਨੇ ਬਾਖੂਬੀ ਨਿਭਾਈ ।

Leave a Comment

Your email address will not be published. Required fields are marked *

Scroll to Top