Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:16 am

+91 90915 01313 , +91 90916 01313

punjabbanni@gmail.com
punjabbani@yahoo.com

ਕਰਮਚਾਰੀਆਂ ਲਈ ਕੰਮ ਦਾ ਕੁੱਲ ਸਮਾਂ 12 ਘੰਟੇ ਨੂੰ ਪੰਜਾਬ ਕੈਬਨਿਟ ਨੇ ਦਿੱਤੀ ਮਨਜ਼ੂਰੀ

ਕਰਮਚਾਰੀਆਂ ਲਈ ਕੰਮ ਦਾ ਕੁੱਲ ਸਮਾਂ 12 ਘੰਟੇ ਨੂੰ ਪੰਜਾਬ ਕੈਬਨਿਟ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ, 4 ਜੂਨ 2025 : Punjab Cabinet approves 12-hour total working time for employees : ਦੁਕਾਨਾਂ ਤੇ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਕੰਮ ਸਮੇਂ ਵਿਚ 12 ਘੰਟੇ ਕੰਮ ਕਰਨ ਨੂੰ ਤਰਜੀਹ ਦਿੰਦਿਆਂ ਪੰਜਾਬ ਕੈਬਨਿਟ (Punjab Cabinet) ਮੀਟਿੰਗ ਵਿਚ ਸੋਧ ਕੀਤੀ ਗਈ । ਇਥੇ ਹੀ ਬਸ ਨਹੀਂ ਮੀਟਿੰਗ ਵਿਚ ਕਰਮਚਾਰੀਆਂ ਲਈ ਓਵਰਟਾਈਮ ਦੀ ਮਿਆਦ (Overtime period) 50 ਘੰਟਿਆਂ ਤੋ਼ ਵਧਾ ਕੇ 144 ਘੰਟੇ ਕੀਤਾ ਗਿਆ ਤਾਂ ਜੋ ਆਮਦਨ ਵਿਚ ਵਾਧਾ ਹੋ ਸਕੇ । ਪੰਜਾਬ ਕੈਬਨਿਟ ਦੀ ਇਹ ਮੀਟਿੰਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਰਦੀ ਸਿੰਘ ਮੁੰਡੀਆਂ (Hardi Singh Mundian) ਅਤੇ ਹੋਰ ਅਧਿਕਾਰੀ ਕਰਮਚਾਰੀ ਮੌਜੂਦ ਸਨ ।

ਮੁੱਖ ਮੰਤਰੀ ਨੇ ਛੋਟੇ ਦੁਕਾਨਦਾਰਾਂ ਨੂੰ ਦਿੱਤੀ ਰਾਹਤ

ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟਸ ਐਕਟ (Punjab Shops and Commercial Establishments Act), 1958 ਵਿੱਚ ਸੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਤੌਰ ਤੇ ਇੰਸਪੈਕਟਰ ਰਾਜ ਤੋਂ ਦੁਕਾਨਦਾਰਾਂ ਨੂੰ ਅਜਾਦ ਕਰਦਿਆਂ ਛੋਟੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ । ਜਿਸ ਤਹਿਤ ਪਹਿਲਾਂ ਜਦੋਂ ਵੀ ਕਿਸੇ ਦੁਕਾਨਦਾਰ ਵਲੋਂ ਕਿਸੇ ਕਰਮਚਾਰੀ ਨੂੰ ਰੱਖਿਆ ਜਾਂਦਾ ਸੀ ਤਾਂ ਉਨ੍ਹਾਂ ਨੂੰ ਇੰਸਪੈਕਟਰ ਅੱਗੇ ਹਿਸਾਬ ਦੇਣਾ ਪੈਂਦਾ ਸੀ ਪਰ ਹੁਣ ਜੇਕਰ ਦੁਕਾਨ ਵਿਚ 20 ਜਾਂ 20 ਤੋਂ ਘੱਟ ਕਰਮਚਾਰੀ ਜਾਂ ਹੈਲਪਰ ਹੋਣ ਤਾਂ ਕੋਈ ਹਿਸਾਬ ਨਹੀਂ ਦੇਣਾ ਪਵੇਗਾ ਤੇ ਨਾ ਹੀ ਕੋਈ ਇੰਸਪੈਕਟਰ ਉਨ੍ਹਾਂ ਨੂੰ ਤੰਗ ਕਰੇਗਾ ।

20 ਤੋ਼ ਵਧ ਮੁਲਾਜਮਾਂ ਵਾਲੀਆਂ ਦੁਕਾਨਾਂ ਨੂੰ ਮਿਲੇਗੀ 24 ਘੰਟਿਆਂ ਵਿਚ ਇਜਾਜ਼ਤ

ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਸ਼ਾਪਸ ਐਕਟ ਵਿਚ ਕੀਤੀ ਗਈ ਸੋਧ ਦੇ ਚਲਦਿਆਂ 20 ਤੋਂ ਵੱਧ ਕਰਮਚਾਰੀਆਂ ਵਾਲੀਆਂ ਦੁਕਾਨਾਂ ਨੂੰ ਹੁਣ 24 ਘੰਟਿਆਂ ਵਿੱਚ ਇਜਾਜ਼ਤ ਮਿਲ ਜਾਵੇਗੀ ਅਤੇ ਜੇਕਰ ਅਰਜ਼ੀ ਦੌਰਾਨ ਕੋਈ ਗਲਤੀ ਹੋਵੇਗੀ ਤਾਂ ਉਸਨੂੰ ਠੀਕ ਕਰਨ ਦਾ ਮੌਕਾ ਵੀ ਦਿੱਤਾ ਜਾਵੇਗਾ ਤਾਂ ਜੋ ਇਸ ਨਾਲ ਅਦਾਲਤਾਂ ਵਿੱਚ ਜਾਣ ਵਾਲੇ ਮਾਮਲੇ ਘੱਟ ਸਕਣ ।

Read more : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 14 ਅਗਸਤ ਨੂੰ

 

Scroll to Top