Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 2:34 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ 10 ਸਾਲਾਂ ਬੱਚੇ 'ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ

ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ 10 ਸਾਲਾਂ ਬੱਚੇ 'ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ

ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ 10 ਸਾਲਾਂ ਬੱਚੇ ‘ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ
-ਚੇਅਰਮੈਨ ਕੰਵਰਦੀਪ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਪੀੜਤ ਬੱਚੇ ਨਾਲ ਕੀਤੀ ਮੁਲਾਕਾਤ
ਪਟਿਆਲਾ, 3 ਫਰਵਰੀ : ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪਟਿਆਲਾ ਦੀ ਰਿਸ਼ੀ ਕਲੋਨੀ ਵਿਖੇ 10 ਸਾਲਾਂ ਬੱਚੇ ਉਤੇ ਹੋਏ ਤਸ਼ੱਦਦ ਦੀ ਵੱਖ ਵੱਖ ਚੈਨਲਾਂ ‘ਤੇ ਚੱਲ ਰਹੀ ਖਬਰ ਦੇ ਮਾਮਲੇ ‘ਤੇ ਸੂ-ਮੋਟੋ ਨੋਟਿਸ ਲੈਂਦਿਆਂ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪੀੜਤ ਜੇਰੇ ਇਲਾਜ ਬੱਚੇ ਨਾਲ ਮੁਲਾਕਾਤ ਕੀਤੀ ਅਤੇ ਹਾਲਚਾਲ ਜਾਣਿਆ । ਇਸ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ. ਐਸ. ਪੀ. ਡਾ. ਨਾਨਕ ਸਿੰਘ ਮੀਟਿੰਗ ਕਰਕੇ ਦੋਸ਼ੀਆਂ ਖਿਲਾਫ਼ ਸਖਤ ਕਰਵਾਈ ਦੇ ਨਿਰਦੇਸ਼ ਦਿੱਤੇ । ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਵੀ ਮੌਜੂਦ ਸਨ । ਚੇਅਰਮੈਨ ਕੰਵਰਦੀਪ ਸਿੰਘ ਨੇ 10 ਸਾਲਾਂ ਬੱਚੇ ਨੂੰ ਗਰਮ ਪ੍ਰੈਸ ਲਗਾਕੇ ਕੀਤੇ ਗਏ ਇਸ ਗ਼ੈਰ-ਮਨੁੱਖੀ ਘਟਨਾ ‘ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਕਮਿਸ਼ਨ ਅਜਿਹੇ ਮਾਮਲਿਆਂ ਨਾਲ ਸਖਤੀ ਨਾਲ ਨਜਿੱਠੇਗਾ । ਉਨ੍ਹਾਂ ਨੇ ਘਟਨਾ ਲਈ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਪੁਲਿਸ ਨੂੰ ਕਿਸੇ ਵੀ ਦੋਸ਼ੀ ਨੂੰ ਨਾ ਬਖਸ਼ਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਵੱਲੋਂ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ । ਪੀੜਤ ਬੱਚੇ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਜਿਥੇ ਬੱਚੇ ਦਾ ਇਲਾਜ ਕਰਵਾਇਆ ਹੈ, ਉਥੇ ਹੀ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮੌਕੇ ਏ. ਡੀ. ਸੀ. ਇਸ਼ਾ ਸਿੰਗਲ, ਡੀ. ਐਸ. ਪੀ. ਮਨੋਜ ਗੋਰਸੀ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸਾਇਨਾ ਕਪੂਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਵੀ ਮੌਜੂਦ ਸਨ ।

Scroll to Top