ਪੰਜਾਬ ਸਰਕਾਰ ਨੇ ਕੀਤਾ ਰਾਜ ਦੀ ਸਿਹਤ ਬੀਮਾ ਯੋਜਨਾ ਨੂੰ ਵਿਆਪਕ ਬਣਾਉਣ ਤੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਦਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕਰਨ ਦੇ ਉਦੇਸ਼ ਤਹਿਤ ਬਜਟ ’ਚ ਸਿਹਤ ਖੇਤਰ ਲਈ 2 ਵੱਡੇ ਫ਼ੈਸਲੇ ਲਏ ਗਏ ਹਨ । ਉਨ੍ਹਾਂ ਦੱਸਿਆ ਕਿ ਅੱਜ ਵਿਧਾਨ ਸਭਾ ਵਿਚ ਸਾਲ 2025-26 ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸਰਕਾਰ ਨੇ ਰਾਜ ਦੀ ਸਿਹਤ ਬੀਮਾ ਯੋਜਨਾ ਨੂੰ ਵਿਆਪਕ ਬਣਾਉਣ ਤੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਦਾ ਫ਼ੈਸਲਾ ਕੀਤਾ ਹੈ। ਪੇਂਡੂ ਜਾਂ ਸ਼ਹਿਰੀ, ਅਮੀਰ ਜਾਂ ਗ਼ਰੀਬ ਹਰ ਕੋਈ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ । ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਗਾਮੀ ਸਾਲ ਵਿਚ ਰਾਜ ਦੀ ਸਿਹਤ ਬੀਮਾ ਯੋਜਨਾ ਨੂੰ ਵਿਆਪਕ ਬਣਾਉਣ ਅਤੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਦਾ ਫ਼ੈਸਲਾ ਕੀਤਾ ਹੈ ।

ਪੰਜਾਬ ਦੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਸਲਾਨਾ ਤੱਕ ਦਾ ਬੀਮਾ ਕਵਰ ਵਧਾ ਰਹੇ ਹਾਂ

ਵਿੱਤ ਮੰਤਰੀ ਨੇ ਦਸਿਆ ਕਿ ਦੂਜਾ ਵੱਡਾ ਫੈਸਲਾ ਇਹ ਹੈ ਕਿ ਅਸੀਂ ਪੰਜਾਬ ਦੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਸਲਾਨਾ ਤੱਕ ਦਾ ਬੀਮਾ ਕਵਰ ਵਧਾ ਰਹੇ ਹਾਂ । ਇਸ ਵਿਚ ਉਹ ਵਿਅਕਤੀ ਵੀ ਸ਼ਾਮਲ ਹਨ ਜੋ ਕੇਂਦਰ ਸਰਕਾਰ ਦੀ ਸਕੀਮ ਵਿਚ ਸ਼ਾਮਲ ਹਨ, ਉਨ੍ਹਾਂ ਨੂੰ ਰਾਜ ਸਰਕਾਰ ਤੋਂ 5 ਲੱਖ ਰੁਪਏ ਦਾ ਵਾਧੂ ਟਾਪ-ਅੱਪ ਕਵਰ ਮਿਲੇਗਾ।ਇਸ ਤੋਂ ਇਲਾਵਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਅਧੀਨ ਆਉਣ ਵਾਲੇ ਸਾਰੇ ਪਰਿਵਾਰਾਂ ਨੂੰ ਅਗਲੇ ਸਾਲ ‘ਸਿਹਤ ਕਾਰਡ’ ਮਿਲੇਗਾ ਜਿਸ ਰਾਹੀਂ ਉਹ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ 10 ਲੱਖ ਰੁਪਏ ਤਕ ਦੇ ਕੈਸ਼ਲੈੱਸ ਇਲਾਜ ਦਾ ਫਾਇਦਾ ਲੈ ਸਕਣਗੇ । ਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਦੇ ਹਰ ਪਰਿਵਾਰ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗੀ ਅਤੇ ਇਹ ਯਕੀਨੀ ਬਣਾਵੇਗੀ ਕਿ ਕਿਸੇ ਨੂੰ ਵੀ ਆਰਥਿਕ ਤੰਗੀ ਕਾਰਨ ਆਪਣੀ ਸਿਹਤ ਨਾਲ ਸਮਝੌਤਾ ਨਾ ਕਰਨਾ ਪਵੇ। ਸਰਕਾਰ ਵਲੋਂ ਇਸ ਮਕਸਦ ਲਈ 778 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ।

Leave a Comment

Your email address will not be published. Required fields are marked *

Scroll to Top