ਪੰਜਾਬ ਸਰਕਾਰ ਨੇ ਅਧਿਕਾਰੀਆਂ ਕਰਮਚਾਰੀਆਂ ਨੂੰ ਸਵੇਰੇ 9 ਵਜੇ ਦਫ਼ਤਰ ਹਾਜ਼ਰ ਰਹਿਣ ਦੇ ਹੁਕਮ ਦਿੰਦਿਆਂ ਡਿਪਟੀ ਕਮਿਸ਼ਨਰਜ਼ ਨੂੰ ਵੀ ਦਿੱਤੇ ਰੋਜ਼ਾਨਾ ਚੈਕਿੰਗ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਅਧਿਕਾਰੀਆਂ ਕਰਮਚਾਰੀਆਂ ਨੂੰ ਸਵੇਰੇ 9 ਵਜੇ ਦਫ਼ਤਰ ਹਾਜ਼ਰ ਰਹਿਣ ਦੇ ਹੁਕਮ ਦਿੰਦਿਆਂ ਡਿਪਟੀ ਕਮਿਸ਼ਨਰਜ਼ ਨੂੰ ਵੀ ਦਿੱਤੇ ਰੋਜ਼ਾਨਾ ਚੈਕਿੰਗ ਕਰਨ ਦੇ ਹੁਕਮ
ਚੰਡੀਗੜ੍ਹ : ਪੰਜਾਬ ਅੰਦਰ ਸਬ ਰਜਿਸਟਰਾਰ, ਜੁਆਇੰਟ ਸਬ ਰਜਿਸਟਰਾਰ, ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ ਦੇ ਹੜਤਾਲ ਤੇ ਚੱਲਣ ਕਾਰਨ ਆਮ ਜਨਤਾ ਨੂੰ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾ਼ਫ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਸਵੇਰੇ ਹਰ ਹਾਲਤ ਵਿੱਚ 9 ਵਜੇ ਦਫ਼ਤਰ ਵਿਚ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰਜ਼ ਨੂੰ ਵੀ ਹੁਕਮ ਦਿੱਤੇ ਹਨ ਕਿ ਉਹ ਰੋਜ਼ਾਨਾਂ ਦਫ਼ਤਰਾਂ ਦੀ ਚੈਕਿੰਗ ਕਰਨ ।ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸਰਕਾਰ ਨੇ ਸਾਰੇ ਡੀ. ਸੀਜ਼. ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਿਸ ਵੀ ਸਬ ਰਜਿਸਟਰਾਰ, ਜੁਆਇਟ ਸਬ ਰਜਿਸਟਰਾਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀ ਜਿਸ ਦਿਨ ਵਸੀਕੇ ਤਸਦੀਕ ਕਰਨ ਦੀ ਡਿਊਟੀ ਹੈ ਉਹ ਉਸ ਦਿਨ ਸਵੇਰੇ 9 ਵਜੇ ਤੋਂ ਵਸੀਕੇ ਤਸਦੀਕ ਕਰਨ ਲਈ ਆਪਣੇ ਦਫ਼ਤਰ ਵਿੱਚ ਉਪਲੱਬਧ ਹੋਵੇ, ਜਿਸ ਸਬ ਰਜਿਸਟਰਾਰ, ਜੁਆਇਟ ਸਬ ਰਜਿਸਟਰਾਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀ, ਜਿਸ ਦਿਨ ਵਸੀਕੇ ਤਸਦੀਕ ਕਰਨ ਦੀ ਡਿਉਟੀ ਹੈ, ਉਸ ਦਿਨ ਕੋਈ ਵੀ ਹੋਰ ਡਿਊਟੀ ਉਸਦੀ ਨਾ ਲਗਾਈ ਜਾਵੇ, ਇਸ ਦੇ ਨਾਲ ਹੀ ਡੀ. ਸੀਜ਼. ਨੂੰ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਤਹਿਸੀਲਾਂ ਵਿੱਚ ਫੋਨ ਕਰਕੇ ਸਵੇਰੇ 9 ਵਜੇ ਰਜਿਸਟਰਾਰ, ਜੁਆਇਟ ਸਬ ਰਜਿਸਟਰਾਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀ ਹਾਜ਼ਰੀ ਚੈੱਕ ਕੀਤੀ ਜਾਵੇ ।

Leave a Comment

Your email address will not be published. Required fields are marked *

Scroll to Top