ਘਨੌਰ, 20 ਜੂਨ 2025 : ਪੰਜਾਬ ਸਰਕਾਰ ਦੇ ਨਿਯਮਤ ਜਨ ਕਲਿਆਣੀ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮਾਨ ਸਰਕਾਰ ਅਵਾਮ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਲਈ ਹਰ ਪੱਧਰ ‘ਤੇ ਜਮੀਨੀ ਹਕੀਕਤਾਂ ਅਨੁਸਾਰ ਕੰਮ ਕਰ ਰਹੀ ਹੈ । ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਲੋਕ ਪੱਖੀ ਤੇ ਵਿਕਾਸ ਪਸੰਦ ਨੀਤੀਆਂ ਨਾਲ ਲੋਕਾਂ ਨੂੰ ਹਰੇਕ ਸਤ੍ਹਾ ਤੇ ਸਹੂਲਤਾਂ ਪਹੁੰਚਾ ਰਹੀ ਹੈ । ਉਨ੍ਹਾਂ ਘਨੌਰ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਥਾਈਂ ਵਿਕਾਸ ਕਾਰਜਾਂ ਨਵੀ ਬਣਾਈਆਂ ਪੁਲੀਆ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਸਰੋਤਾਂ ਦਾ ਜਾਇਜ਼ਾ ਕਰਦੇ ਹੋਏ ਘਨੌਰ ਦੇ ਵਾਸੀਆਂ ਨਾਲ ਹੋਰਨਾਂ ਕੰਮਾਂ ਪ੍ਰਤੀ ਵਿਚਾਰ ਵਟਾਂਦਰਾ ਵੀ ਕੀਤਾ ।
ਵਿਧਾਇਕ ਗੁਰਲਾਲ ਘਨੌਰ ਨੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ
ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਦੇ ਹੋਏ ਕਿਹਾ ਕਿ ਹਲਕਾ ਘਨੌਰ ਦੇ ਵਾਸੀਆਂ ਦੀ ਲੋੜਾਂ, ਚੁਣੌਤੀਆਂ ਅਤੇ ਵਿਕਾਸ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਹਮੇਸ਼ਾ ਪਹਿਲ ਦਿੰਦੇ ਹਨ।ਉਹ ਘਨੌਰ ਦੇ ਨਾਗਰਿਕਾਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦਤਾ ਨਾਲ ਕੰਮ ਕਰ ਰਹੇ ਹਨ ।ਉਨ੍ਹਾਂ ਦੱਸਿਆ ਕਿ ਪਿਛਲੇ ਕਰੀਬ ਤਿੰਨ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਰਾਜ ਵਿਚ ਸੂਚਨਾ ਤੇ ਤਕਨਾਲੋਜੀ ਦੀ ਮਦਦ ਨਾਲ ਸਰਕਾਰੀ ਦਫ਼ਤਰਾਂ ਵਿਚ ਰਿਸ਼ਵਤਖੋਰੀ ਤੇ ਖੱਜਲਖੁਆਰੀ ਨੂੰ ਘਟਾ ਕੇ ਲੋਕਾਂ ਲਈ ਇੱਕ ਵਾਧੂ ਸੁਖਦਾਈ ਸਿਸਟਮ ਤਿਆਰ ਕੀਤਾ ਹੈ। ਲੋਕ ਹੁਣ ਆਪਣਾ ਕੰਮ ਆਸਾਨੀ ਨਾਲ, ਬਿਨਾਂ ਸਿਫ਼ਾਰਸ਼ਾਂ ਜਾਂ ਰੁਕਾਵਟਾਂ ਦੇ ਕਰਵਾ ਰਹੇ ਹਨ ।
ਨੌਜਵਾਨਾਂ ਨੂੰ ਕਾਬਲੀਅਤ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਮਿਲਣ ਕਰਕੇ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ
ਉਨ੍ਹਾਂ ਨੇ ਖ਼ਾਸ ਤੌਰ ਤੇ ਕਿਸਾਨੀ ਖੇਤਰ ਵਿੱਚ ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਲਾਭਕਾਰੀ ਬਣਾਉਣ ਲਈ ਨਿਰੰਤਰ ਪਾਵਰ ਬਿਜਲੀ ਸਪਲਾਈ ਅਤੇ ਸੂਬੇ ਭਰ ਦੇ ਕਿਸਾਨਾਂ ਦੇ ਹਰ ਖੇਤ ਤੱਕ ਨਹਿਰੀ ਪਾਣੀ ਨੂੰ ਯਕੀਨ ਬਣਾ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ । ਗੱਲਬਾਤ ਦੌਰਾਨ ਨੌਜਵਾਨਾਂ ਦੇ ਭਵਿੱਖ ਨਿਰਮਾਣ ਵੱਲ ਇਸ਼ਾਰਾ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਕਾਬਲੀਅਤ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਮਿਲਣ ਕਰਕੇ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿਥੇ ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼, ਨਿਰੋਲ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ।ਜਦ ਕਿ ਮਾਨ ਸਰਕਾਰ ਵੱਲੋਂ ਨੋਜਵਾਨਾਂ ਲਈ ਨਵੇਂ ਰੁਜ਼ਗਾਰ ਦੇ ਮੌਕੇ ਬਣਾਉਣ, ਉਦਯੋਗਿਕ ਨਿਵੇਸ਼ ਵਧਾਉਣ ਅਜਿਹੇ ਫੈਸਲੇ ਲਏ ਜਾ ਰਹੇ ਹਨ । ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ ਨੇ ਦੁਹਰਾਇਆ ਕਿ ਮਾਨ ਸਰਕਾਰ ਪੰਜਾਬੀ ਅਵਾਮ ਦੇ ਸੁਪਨਿਆਂ ਨੂੰ ਹਕੀਕਤ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਕੰਮ ਕਰ ਰਹੀ ਹੈ ਅਤੇ ਇਹ ਯਤਨ ਤਦ ਤੱਕ ਜਾਰੀ ਰਹੇਗਾ ਜਦ ਤੱਕ ਹਰੇਕ ਘਰ ਤੱਕ ਵਿਕਾਸ ਦੀ ਕਿਰਣ ਨਹੀਂ ਪਹੁੰਚ ਜਾਂਦੀ ।
Read More :ਵਿਧਾਇਕ ਗੁਰਲਾਲ ਘਨੌਰ ਨੇ 16 ਸਤੰਬਰ ਨੂੰ ਲੱਗਣ ਵਾਲੇ ਖ਼ੂਨਦਾਨ ਕੈਂਪ ਦਾ ਪੋਸਟਰ ਕੀਤਾ ਰਿਲੀਜ਼