ਪੰਜਾਬ ਵਿਚੋ ਨਸ਼ਿਆਂ ਦਾ ਖਾਤਮਾ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਪਠਾਣਮਾਜਰਾ

ਪੰਜਾਬ ਵਿਚੋ ਨਸ਼ਿਆਂ ਦਾ ਖਾਤਮਾ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਪਠਾਣਮਾਜਰਾ
– ਹਲਕਾ ਸਨੌਰ ਦੇ ਲੋਕਾਂ ਨੂੰ ਕੋਈ ਵੀ ਸਮੱਸਿਆ ਨਹੀ ਰਹਿਣ ਦਿੱਤੀ ਜਾਵੇਗੀ
ਪਟਿਆਲਾ : ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਖਿਆ ਕਿ ਪੰਜਾਬ ਵਿਚੋ ਨਸ਼ਿਆਂ ਦਾ ਖਾਤਮਾ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾ ਵਚਨਬੱਧ ਹੈ, ਇਸ ਲਈ ਲਹਕਾ ਸਨੌਰ ਦੇ ਲੋਕਾਂ ਨੂੰ ਕੋਈ ਵੀ ਸਮੱਸਿਆ ਨਹੀ ਰਹਿਣ ਦਿੱਤੀ ਜਾਵੇਗੀ । ਵਿਧਾਇਕ ਹਰਮੀਤ ਪਠਾਣਮਾਜਰਾ ਨੇ ਆਖਿਆ ਕਿ ਪੰਜਾਬ ਅੰਦਰ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ ਤੇ ਇਸ ਲਈ ਕੰਮ ਵੀ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਿਆਂ ਲਈ ਪਿਛਲੀਆਂ ਸਰਕਾਰਾਂ ਜਿੰਮੇਵਾਰ ਹਨ, ਜਿਨ੍ਹਾਂ ਕਾਰਨ ਪੰਜਾਬ ਅੰਦਰ ਨਸ਼ਿਆਂ ਦਾ ਹੜ ਆਇਆ ਸੀ । ਉਨਾ ਆਖਿਆ ਕਿ ਹੁਣ ਤੱਕ ਦੀਆਂ ਲੰਘੀਆਂ ਸਰਕਾਰਾਂ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਖੋਖਲਾ ਕਰਕੇ ਰੱਖ ਦਿੱਤਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵੱਲ ਧੱਕਿਆ ਹੈ। ਇਸ ਕਾਰਨ ਹੀ ਲੋਕਾਂ ਨੇ ਵੱਡਾ ਬਦਲਾਅ ਕਰਕੇ ਆਮ ਆਦਮੀ ਪਾਰਟੀ ਨੂੰ ਲਿਆਂਦਾ ਹੈ, ਜੋ ਕਿ ਹੁਣ ਲੋਕਾਂ ਲਈ ਬਹੁਤ ਚੰਗਾ ਤੇ ਸਹੀ ਕੰਮ ਕਰਕੇ ਦਿਖਾ ਰਹੀ ਹੈ ਅਤੇ ਨਸ਼ਿਆਂ ਨੂੰ ਵੀ ਪੰਜਾਬ ਅੰਦਰੋਂ ਖਤਮ ਕੀਤਾ ਜਾ ਰਿਹਾ ਹੈ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਭਲਾਈ ਲਈ ਪੂਰੀ ਮਿਹਨਤੀ ਕਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਦਿਨ ਰਾਤ ਇੱਕ ਕਰ ਰਹੀ ਹੈ। ਇਸ ਲਈ ਲੋਕ ਵੀ ਸਰਕਾਰ ਦਾ ਸਾਥ ਦੇ ਰਹੇ ਹਨ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਮਾਤਰ ਅਜਿਹੀ ਪਾਰਟੀ ਹੈ, ਜਿਸਦੇ ਰਾਜ ਅੰਦਰ ਪੰਜਾਬ ਦਾ ਭਵਿਖ ਬਹੁਤ ਜ਼ਿਆਦਾ ਸੁਰਖਿਅਤ ਹੈ। ਇਸ ਲਈ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾ ਰਿਹਾ ਹੈ ।

Leave a Comment

Your email address will not be published. Required fields are marked *

Scroll to Top