Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 5:58 pm

+91 90915 01313 , +91 90916 01313

punjabbanni@gmail.com
punjabbani@yahoo.com

ਭਗੌੜੇ ਗੁਰਪਤਵੰਤ ਪੰਨੂੰ ਨੂੰ ਕੈਂਟਰ ਚ ਬਿਠਾ ਕੇ ਪਟਿਆਲਾ ਜੇਲ੍ਹ ਲਿਆਵੇਗੀ ਪੰਜਾਬ ਪੁਲਸ : ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ

ਭਗੌੜੇ ਗੁਰਪਤਵੰਤ ਪੰਨੂੰ ਨੂੰ ਕੈਂਟਰ ਚ ਬਿਠਾ ਕੇ ਪਟਿਆਲਾ ਜੇਲ੍ਹ ਲਿਆਵੇਗੀ ਪੰਜਾਬ ਪੁਲਸ : ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ

ਭਗੌੜੇ ਗੁਰਪਤਵੰਤ ਪੰਨੂੰ ਨੂੰ ਕੈਂਟਰ ਚ ਬਿਠਾ ਕੇ ਪਟਿਆਲਾ ਜੇਲ੍ਹ ਲਿਆਵੇਗੀ ਪੰਜਾਬ ਪੁਲਸ : ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ
-ਡੀ. ਆਈ. ਜੀ. ਸਿੱਧੂ ਵੱਲੋਂ ਐਸ. ਐਸ. ਪੀ. ਡਾ. ਨਾਨਕ ਸਿੰਘ ਨਾਲ ਪੋਲੋ ਗਰਾਊਂਡ ਵਿਖੇ ਸੁਰੱਖਿਆ ਦਾ ਜਾਇਜ਼ਾ
ਪਟਿਆਲਾ, 25 ਜਨਵਰੀ : ਪਟਿਆਲਾ ਦੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਹਰ ਤਰ੍ਹਾਂ ਦੇ ਗ਼ੈਰਸਮਾਜੀ ਅਨਸਰ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਦੇਸ਼ ਤੇ ਸਮਾਜ ਵਿਰੋਧੀ ਤੱਤਾਂ ਨਾਲ ਕਰੜੇ ਹੱਥੀਂ ਸਿੱਝਿਆ ਜਾਵੇਗਾ । ਡੀ. ਆਈ. ਜੀ. ਸਿੱਧੂ ਨੇ ਅੱਜ ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ ਨਾਲ ਪੋਲੋ ਗਰਾਊਂਡ, ਜਿੱਥੇ ਕਿ ਗਣਤੰਤਰ ਦਿਵਸ ਦਾ ਸਮਾਗਮ ਹੋਣਾ ਹੈ, ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ ਮੌਕੇ ਮਨਦੀਪ ਸਿੰਘ ਸਿੱਧੂ ਨੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਪੁਲਿਸ ਕਿਸੇ ਅਜਿਹੇ ਵਿਅਕਤੀ ਦੀਆਂ ਗਿੱਦੜ ਭਬਕੀਆਂ ਤੋਂ ਡਰਨ ਵਾਲੀ ਨਹੀਂ ਹੈ, ਜੋ ਕਿ ਵਿਦੇਸ਼ਾਂ ਵਿੱਚ ਬੈਠਕੇ ਸਾਡੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਿਹਾ ਹੋਵੇ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਗਣਤੰਤਰ ਦਿਵਸ ਸਮਾਗਮ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਪਟਿਆਲਾ ਪੁਲਿਸ ਵਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ । ਪਟਿਆਲਾ ਵਿਖੇ ਹੋਣ ਵਾਲੇ ਸਮਾਗਮ ਦੇ ਸਬੰਧ ਵਿੱਚ ਗੁਰਪਤਵੰਤ‌ ਸਿੰਘ ਪੰਨੂ ਵੱਲੋਂ ਦਿੱਤੀ ਧਮਕੀ ਬਾਰੇ ਪੁੱਛੇ ਜਾਣ ਉਤੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਭਗੌੜੇ ਗੁਰਪਤਵੰਤ ਸਿੰਘ ਪੰਨੂ ਨੂੰ ਪੰਜਾਬ ਪੁਲਸ ਬਹੁਤ ਜਲਦ ਹੀ ਪੁਲਿਸ ਦੇ ਕੈਂਟਰ ਵਿੱਚ ਬਿਠਾ ਕੇ ਪਟਿਆਲਾ ਜੇਲ ਵਿੱਚ ਭੇਜੇਗੀ । ਉਨ੍ਹਾਂ ਕਿਹਾ ਕਿ ਭਗੌੜਾ ਪੰਨੂ ਵਿਦੇਸ਼ੀ ਧਰਤੀ ਤੇ ਬੈਠ ਕੇ ਗਿੱਦੜ ਧਮਕੀਆਂ ਦਿੰਦਾ ਹੈ, ਜਿਸਦਾ ਮਕਸਦ ਸਿਰਫ਼ ਤੇ ਸਿਰਫ਼ ਦਹਿਸ਼ਤ ਫੈਲਾਉਣਾ ਹੈ ।
ਡੀ. ਆਈ. ਜੀ. ਸਿੱਧੂ ਨੇ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਅਜਿਹੇ ਗ਼ੈਰਸਮਾਜੀ ਅਨਸਰਾਂ ਦੀਆਂ ਫੋਕੀਆਂ ਫੜਾਂ ਤੇ ਗਿੱਦੜ ਭਬਕੀਆਂ ਤੋਂ ਡਰਨ ਵਾਲੀ ਨਹੀਂ ਹੈ । ਉਨ੍ਹਾਂ ਕਿਹਾ ਕਿ ਪੰਨੂ ਦੇ ਇਹ ਢਕਵੰਜ ਸਿਰਫ ਵਿਦੇਸ਼ਾਂ ਵਿਚ ਬੈਠ ਕੇ ਪੈਸੇ ਇਕੱਠੇ ਕਰਨ ਲਈ ਹੀ ਹਨ । ਡੀ. ਆਈ. ਜੀ. ਨੇ ਕਿਹਾ ਕਿ ਉਹ ਸਮਾਜਿਕ ਭਾਈਚਾਰਾ ਤੋੜਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰੰਤੂ ਉਸ ਨੂੰ ਅਹਿਸਾਸ ਨਹੀਂ ਕਿ ਪਟਿਆਲਾ ਸ਼ਹਿਰ ਦੇ ਲੋਕ ਸ਼੍ਰੀ ਕਾਲੀ ਮਾਤਾ ਮੰਦਰ ਵੀ ਜਾਂਦੇ ਹਨ ਤੇ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਵੀ ਜਾਂਦੇ ਹਨ, ਇਸ ਲਈ ਇਥੋਂ ਦੀ ਭਾਈਚਾਰਕ ਸਾਂਝ ਨੂੰ ਤੋੜਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਨੂੰ ਖੁਦ ਵੀ ਪੂਰਨ ਸਿੱਖ ਨਜਰ ਨਹੀਂ ਆਉਂਦਾ, ਇਸ ਲਈ ਨੌਜਵਾਨ ਇਸ ਦੇ ਝਾਂਸੇ ਵਿੱਚ ਨਾ ਆਉਣ ।

Scroll to Top