Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 12:49 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੇ 38ਵੀਆਂ ਰਾਸ਼ਟਰੀ ਖੇਡਾਂ 'ਚ ਜਿੱਤੇ ਤਿੰਨ ਤਗ਼ਮੇ

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੇ 38ਵੀਆਂ ਰਾਸ਼ਟਰੀ ਖੇਡਾਂ 'ਚ ਜਿੱਤੇ ਤਿੰਨ ਤਗ਼ਮੇ

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੇ 38ਵੀਆਂ ਰਾਸ਼ਟਰੀ ਖੇਡਾਂ ‘ਚ ਜਿੱਤੇ ਤਿੰਨ ਤਗ਼ਮੇ
-150/150 ਦੇ ਸੰਪੂਰਨ ਸਕੋਰ ਨਾਲ਼ ਰਾਸ਼ਟਰੀ ਖੇਡਾਂ ਦਾ ਨਵਾਂ ਰਿਕਾਰਡ ਵੀ ਕੀਤਾ ਕਾਇਮ
ਪਟਿਆਲਾ, 6 ਜਨਵਰੀ : ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਤਗ਼ਮੇ ਜਿੱਤ ਲਏ ਹਨ। ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਇਸ ਬਾਰੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਨੀਤ ਕੌਰ ਨੇ ਤੀਰਅੰਦਾਜ਼ੀ ਕੰਪਾਊਂਡ ਵਿੱਚ ਟੀਮ ਈਵੈਂਟ ਵਿੱਚ ਸੋਨ ਤਗ਼ਮਾ, ਵਿਅਕਤੀਗਤ ਈਵੈਂਟ ਵਿੱਚ ਚਾਂਦੀ ਤਗ਼ਮਾ ਅਤੇ ਮਿਕਸਡ ਈਵੈਂਟ ਵਿੱਚ ਕਾਂਸੀ ਤਗ਼ਮਾ ਜਿੱਤ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਵੀ ਖੁਸ਼ੀ ਵਾਲ਼ੀ ਗੱਲ ਹੈ ਕਿ ਪ੍ਰਨੀਤ ਕੌਰ ਨੇ 150/150 ਦੇ ਸੰਪੂਰਨ ਸਕੋਰ ਨਾਲ਼ ਰਾਸ਼ਟਰੀ ਖੇਡਾਂ ਦਾ ਨਵਾਂ ਰਿਕਾਰਡ ਵੀ ਕਾਇਮ ਕਰ ਦਿੱਤਾ ਹੈ । ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਵੱਲੋਂ ਪ੍ਰਨੀਤ ਕੌਰ ਅਤੇ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ । ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਨਾਲ਼ ਸੰਬੰਧਤ ਪਰਨੀਤ ਕੌਰ ਤੀਰਅੰਦਾਜ਼ੀ ਦੇ ਖੇਤਰ ਵਿੱਚ ਵਿਸ਼ਵ ਪੱਧਰ ਉੱਤੇ ਨਾਮਣਾ ਖੱਟ ਰਹੀ ਹੈ । ਪਿਛਲੇ ਸਮੇਂ ਦੌਰਾਨ ਵੀ ਉਸ ਨੇ ਬਹੁਤ ਸਾਰੀਆਂ ਕੌਮਾਂਤਰੀ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੀ ਝੋਲ਼ੀ ਪਾਈਆਂ ਹਨ । ਉਹ ਦੋ ਦਰਜਨ ਤੋਂ ਵਧੇਰੇ ਅੰਤਰਰਾਸ਼ਟਰੀ ਤਗ਼ਮੇ ਜਿੱਤ ਚੁੱਕੀ ਹੈ । ਉਸ ਦੀਆਂ ਪ੍ਰਾਪਤੀਆਂ ਵਿੱਚ ਕੈਡਟ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਯੂਥ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਸੀਨੀਅਰ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, 2022 ਦੀਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਗ਼ਮਾ, ਏਸ਼ੀਅਨ ਚੈਂਪੀਅਨਸ਼ਿਪ 2023 ਵਿੱਚ ਸੋਨ ਤਗ਼ਮਾ, ਏਸ਼ੀਆ ਕੱਪ ਵਿੱਚ ਸੋਨ ਤਗ਼ਮਾ,ਵਲਡ ਕੱਪ ਵਿੱਚ ਦੋ ਵਾਰ ਸੋਨ ਤਗ਼ਮਾ ਅਤੇ ਇਨ-ਡੋਰ ਵਲਡ ਸੀਰੀਜ਼ ਵਿੱਚ ਸੋਨ ਤਗ਼ਮਾ ਆਦਿ ਸ਼ਾਮਿਲ ਹਨ ।

Scroll to Top