Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦਾ ਸਿੱਖਿਆ ਢਾਂਚਾ ਦੇਸ਼ ਲਈ ਬਣ ਰਿਹੈ ਮਿਸਾਲ : ਨਰਿੰਦਰ ਕੌਰ ਭਰਾਜ

ਪੰਜਾਬ ਦਾ ਸਿੱਖਿਆ ਢਾਂਚਾ ਦੇਸ਼ ਲਈ ਬਣ ਰਿਹੈ ਮਿਸਾਲ : ਨਰਿੰਦਰ ਕੌਰ ਭਰਾਜ

ਭਵਾਨੀਗੜ੍ਹ, 15 ਮਈ 2025 :  Punjab’s education system is becoming an example for the country: Narinder Kaur Bharaj : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਨਾਉਣ ਵਾਸਤੇ ਵਿੱਡੀ ਗਈ ਮੁਹਿੰਮ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ ਤੇ ਕਰਵਾਏ ਜਾ ਰਹੇ ਹਨ, ਜਿਸ ਨਾਲ ਸੂਬੇ ਦਾ ਸਿੱਖਿਆ ਢਾਂਚਾ ਦੇਸ਼ ਭਰ ਲਈ ਮਿਸਾਲ ਬਣਿਆ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਲਕਾ ਭਵਾਨੀਗੜ੍ਹ ਦੇ ਪਿੰਡ ਦਿਆਲਗੜ੍ਹ, ਜੌਲੀਆਂ ਤੇ ਮਾਝੀ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕਰਨ ਮੌਕੇ ਕੀਤਾ ।

ਸ਼੍ਰੀਮਤੀ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਰ ਸੁਧਾਰ ਕੀਤੇ ਜਾ ਰਹੇ ਹਨ । ਕੋਈ ਸਮਾਂ ਸੀ ਜਦੋਂ ਆਮ ਵਿਅਕਤੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜੀਹ ਦਿੰਦੇ ਸਨ ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ ।

ਬਿਹਤਰੀਨ ਸਿੱਖਿਆ ਪ੍ਰਬੰਧ ਦੇਣ ਦਾ ਟੀਚਾ ਲੈ ਕੇ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਪੰਜਾਬ ਸਰਕਾਰ

ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦੇਸ਼ ਵਿੱਚੋਂ ਸਭ ਤੋਂ ਬਿਹਤਰੀਨ ਸਿੱਖਿਆ ਪ੍ਰਬੰਧ ਦੇਣ ਦਾ ਟੀਚਾ ਲੈ ਕੇ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ । ਸਰਕਾਰ ਵੱਲੋਂ ਕੀਤੇ ਯਤਨਾਂ ਦੇ ਸਾਰਥਕ ਸਿੱਟੇ ਨਿਕਲ ਕੇ ਸਾਹਮਣੇ ਆ ਰਹੇ ਹਨ । ਉਹਨਾਂ ਕਿਹਾ ਕਿ ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਲਗਭਗ 28 ਲੱਖ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ । ਇਹਨਾਂ ਵਿੱਚੋਂ ਕਰੀਬ 17 ਹਜ਼ਾਰ ਸਕੂਲਾਂ ਨੂੰ ਵਾਈਫਾਈ ਦੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ ।

ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਅਧਿਆਪਕ ਭਰਤੀ ਕੀਤੇ ਗਏ ਹਨ

ਹਲਕਾ ਵਿਧਾਇਕ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਅਧਿਆਪਕ ਭਰਤੀ ਕੀਤੇ ਗਏ ਹਨ, ਉੱਥੇ 12,700 ਅਧਿਆਪਕ ਪੱਕੇ ਵੀ ਕੀਤੇ ਗਏ ਹਨ । ਕਰੀਬ 9000 ਸਫਾਈ ਸੇਵਕ ਤੇ ਚੌਕੀਦਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਏ ਗਏ ਹਨ, ਇਸ ਦੇ ਨਾਲ-ਨਾਲ ਸਕੂਲ ਆਫ ਐਮੀਨੈਂਸ ਦੇ ਰੂਪ ਵਿੱਚ ਪੰਜਾਬ ਦੇ ਵਿਦਿਆਰਥੀਆਂ ਨੂੰ ਇੱਕ ਵੱਡੀ ਸੌਗਾਤ ਦਿੱਤੀ ਗਈ ਹੈ । ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ । ਇਸ ਮੌਕੇ ਹਲਕਾ ਵਿਧਾਇਕ ਵੱਲੋਂ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲਾਂ ਦੇ ਸਟਾਫ ਵੱਲੋਂ ਹਲਕਾ ਵਿਧਾਇਕ ਦਾ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਵੱਡੀ ਗਿਣਤੀ ਅਧਿਆਪਕ, ਸਕੂਲਾਂ ਦੇ ਪ੍ਰਿੰਸੀਪਲ, ਵਿਦਿਆਰਥੀ ਅਤੇ ਪਿੰਡ ਵਾਸੀ ਹਾਜ਼ਰ ਸਨ ।

Read More : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਸਾਨੀ ਅੰਦੋਲਨ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

Scroll to Top