Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 12:09 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਮਾਇਆ ਹੈਲਥ ਕੇਅਰ ਦਾ ਪਲੇਸਮੈਂਟ ਕੈਂਪ 26 ਦਸੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਮਾਇਆ ਹੈਲਥ ਕੇਅਰ ਦਾ ਪਲੇਸਮੈਂਟ ਕੈਂਪ 26 ਦਸੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਮਾਇਆ ਹੈਲਥ ਕੇਅਰ ਦਾ ਪਲੇਸਮੈਂਟ ਕੈਂਪ 26 ਦਸੰਬਰ ਨੂੰ
ਪਟਿਆਲਾ, 24 ਦਸੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 26 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਰਮਾਇਆ ਹੈਲਥ ਕੇਅਰ ਵੱਲੋਂ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ,ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਮਾਇਆ ਹੈਲਥ ਕੇਅਰ ਵੱਲੋਂ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ, ਬਾਰ੍ਹਵੀਂ, ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ, ਜਿਨ੍ਹਾਂ ਉਮੀਦਵਾਰਾਂ ਦੀ ਉਮਰ 20-40 ਸਾਲ ਹੋਵੇ ਅਤੇ ਕੇਵਲ ਮਹਿਲਾ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ 26-12-2024 ਦਿਨ ਵੀਰਵਾਰ,ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਬਲਾਕ- ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ,ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।

Scroll to Top