Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 12:59 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਲਾਈਫ਼ ਸਾਇੰਸਜ਼ ਦੇ ਖੇਤਰ ਨਾਲ਼ ਸੰਬੰਧਤ ਰਿਫਰੈਸ਼ਰ ਕੋਰਸ ਸੰਪੰਨ

ਪੰਜਾਬੀ ਯੂਨੀਵਰਸਿਟੀ ਵਿਖੇ ਲਾਈਫ਼ ਸਾਇੰਸਜ਼ ਦੇ ਖੇਤਰ ਨਾਲ਼ ਸੰਬੰਧਤ ਰਿਫਰੈਸ਼ਰ ਕੋਰਸ ਸੰਪੰਨ

ਪੰਜਾਬੀ ਯੂਨੀਵਰਸਿਟੀ ਵਿਖੇ ਲਾਈਫ਼ ਸਾਇੰਸਜ਼ ਦੇ ਖੇਤਰ ਨਾਲ਼ ਸੰਬੰਧਤ ਰਿਫਰੈਸ਼ਰ ਕੋਰਸ ਸੰਪੰਨ
ਪਟਿਆਲਾ, 23 ਦਸੰਬਰ : ਪੰਜਾਬੀ ਯੂਨੀਵਰਸਿਟੀ ਵਿਖੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਅਧਿਆਪਕਾਂ ਦੀ ਸਮਰਥਾ ਦੇ ਨਿਰਮਾਣ ਸੰਬੰਧੀ ਮਕਸਦ ਨਾਲ਼ ਕਰਵਾਇਆ ਗਿਆ ਲਾਈਫ਼ ਸਾਇੰਸਜ਼ ਦੇ ਖੇਤਰ ਨਾਲ਼ ਸੰਬੰਧਤ ਰਿਫ਼ਰੈਸ਼ਰ ਕੋਰਸ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ । ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇਹ ਕੋਰਸ ਆਫਲਾਈਨ ਵਿਧੀ ਰਾਹੀਂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਕੋਰਸ ਦੇ ਸੰਪੰਨ ਹੋਣ ਮੌਕੇ ਰੱਖੇ ਗਏ ਵਿਦਾਇਗੀ ਸੈਸ਼ਨ ਵਿੱਚ ਯੂਨੀਵਰਸਿਟੀ ਦੇ ਡੀਨ, ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਅਤੇ ਵਿੱਤ ਅਫ਼ਸਰ ਡਾ. ਪ੍ਰਮੋਦ ਕੁਮਾਰ ਅੱਗਰਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ । ਡਾ. ਬਲਰਾਜ ਸਿੰਘ ਸੈਣੀ ਨੇ ਇਸ ਮੌਕੇ ਬੋਲਦਿਆਂ ਲਾਈਫ਼ ਸਾਇੰਸ ਖੇਤਰ ਦੇ ਹਵਾਲੇ ਨਾਲ਼ ਰਿਫ਼ਰੈਸ਼ਰ ਕੋਰਸ ਦੀ ਮਹੱਤਤਾ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਖੇਤਰ ਵਿੱਚ ਅਪਡੇਟ ਰਹਿਣ ਲਈ ਅਤੇ ਗਿਆਨ ਦੇ ਨਵੇਂ ਰੁਝਾਨਾਂ ਨਾਲ਼ ਜੁੜਨ ਲਈ ਅਜਿਹੇ ਰਿਫ਼ਰੈਸ਼ਰ ਕੋਰਸ ਲਗਾਉਣਾ ਬਹੁਤ ਜ਼ਰੂਰੀ ਹੈ । ਡਾ. ਪ੍ਰਮੋਦ ਕੁਮਾਰ ਅੱਗਰਵਾਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਨ੍ਹਾਂ ਕੋਰਸਾਂ ਨਾਲ਼ ਜਿੱਥੇ ਅਧਿਆਪਕਾਂ ਵਿੱਚ ਸਮਰਥਾ ਦਾ ਵਾਧਾ ਹੁੰਦਾ ਹੈ ਉੱਥੇ ਹੀ ਵੱਖ-ਵੱਖ ਇਲਾਕਿਆਂ ਅਤੇ ਖੇਤਰਾਂ ਦੇ ਅਧਿਆਪਕਾਂ ਦੀ ਆਪਸ ਵਿੱਚ ਅਕਾਦਮਿਕ ਸਾਂਝੇਦਾਰੀ ਕਾਇਮ ਹੁੰਦੀ ਹੈ । ਅਜਿਹਾ ਹੋਣ ਨਾਲ਼ ਵੱਖ-ਵੱਖ ਸੰਸਥਾਵਾਂ ਦੇ ਫ਼ੈਕਲਟੀ ਮੈਂਬਰ ਇਕੱਠੇ ਇੱਕ ਮੰਚ ਉੱਤੇ ਆਉਂਦੇ ਹਨ ਅਤੇ ਉਨ੍ਹਾਂ ਨੂੰ ਇੱਕ ਦੂਜੇ ਤੋਂ ਸਿੱਖਣ ਦਾ ਮੌਕਾ ਪ੍ਰਾਪਤ ਹੁੰਦਾ ਹੈ । ਕੋਰਸ ਕੋਆਰਡੀਨੇਟਰ ਪ੍ਰੋ. ਹਿਮੇਂਦਰ ਭਾਰਤੀ ਵੱਲੋਂ ਕੋਰਸ ਦੌਰਾਨ ਅੰਤਰ ਅਨੁਸ਼ਾਸਨੀ ਪਹੁੰਚ ਨਾਲ਼ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਬਾਰੇ ਦੱਸਿਆ । ਅੰਤ ਵਿੱਚ ਪ੍ਰੋ. ਰਮਨ ਮੈਣੀ ਵੱਲੋਂ ਧੰਨਵਾਦੀ ਭਾਸ਼ਣ ਦੌਰਾਨ ਕੇਂਦਰ ਦੇ ਮਿਹਨਤੀ ਅਮਲੇ ਮਨਦੀਪ ਸਿੰਘ, ਦਿਆਲ ਦੱਤ, ਸੁਰਿੰਦਰ ਸਿੰਘ, ਕਾਂਤਾ ਰਾਣੀ, ਮਹਾਵੀਰ ਸਿੰਘ, ਸੁਰਿੰਦਰ ਕੁਮਾਰ ਆਦਿ ਦਾ ਇਸ ਕੋਰਸ ਦੇ ਆਯੋਜਨ ਵਿੱਚ ਯੋਗਦਾਨ ਦੇਣ ਲਈ ਵਿਸ਼ੇਸ਼ ਜ਼ਿਕਰ ਕੀਤਾ ਗਿਆ ।

Scroll to Top