ਪਿੰਡ ਤਲਵੰਡੀ ਮਲਿਕ ਵਾਸੀਆਂ ਨੇ ਪੁਲੀਆਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਲਈ ਹਰਚੰਦ ਸਿੰਘ ਬਰਸਟ ਦਾ ਕੀਤਾ ਧੰਨਵਾਦ

ਪਿੰਡ ਤਲਵੰਡੀ ਮਲਿਕ ਵਾਸੀਆਂ ਨੇ ਪੁਲੀਆਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਲਈ ਹਰਚੰਦ ਸਿੰਘ ਬਰਸਟ ਦਾ ਕੀਤਾ ਧੰਨਵਾਦ
ਫਤਿਹਗੜ੍ਹ ਛੰਨਾਂ ਤੋਂ ਤਲਵੰਡੀ ਮਲਿਕ ਲਿੰਕ ਰੋਡ ਤੇ 43 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ 2 ਪੁਲੀਆਂ ਦਾ ਨਿਰਮਾਣ
ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਪੰਜਾਬ ਦੀਆਂ ਮੰਡੀਆਂ ਅਤੇ ਪੇਂਡੂ ਖੇਤਰਾ ਦਾ ਵਿਕਾਸ ਜੋਰਾਂ ਨਾਲ ਹੋ ਰਿਹਾ ਹੈ । ਇਸੇ ਲੜੀ ਤਹਿਤ ਫਤਿਹਗੜ੍ਹ ਛੰਨਾਂ ਤੋਂ ਤਲਵੰਡੀ ਮਲਿਕ ਲਿੰਕ ਰੋਡ ਤੇ 2 ਪੁਲੀਆਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ । ਇਨ੍ਹਾਂ ਪੁਲੀਆਂ ਦੇ ਨਿਰਮਾਣ ਦਾ ਕਾਰਜ ਸ਼ੁਰੂ ਹੋਣ ਨਾਲ ਪਿੰਡ ਵਾਸੀ ਬਹੁਤ ਖੁਸ਼ ਹਨ । ਇਸਦੇ ਚਲਦਿਆਂ ਪਿੰਡ ਵਾਸੀਆਂ ਵੱਲੋਂ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ।

ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵੱਜੋਂ ਪਹੁੰਚੇ ਸ. ਬਰਸਟ ਦਾ ਪਿੰਡ ਵਾਸੀਆਂ ਵੱਲੋਂ ਸਨਮਾਨ ਕੀਤਾ ਗਿਆ ਅਤੇ 43 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਨ੍ਹਾਂ 3 ਮੀਟਰ ਸਪੈਨ ਸਕਿਊ ਟਾਈਪ ਪੁਲੀਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਲਈ ਧੰਨਵਾਦ ਕੀਤਾ ਗਿਆ । ਪਿਛਲੇ ਲੰਬੇ ਸਮੇਂ ਤੋਂ ਇੱਥੇ ਪੁਲੀ ਨਾ ਹੋਣ ਕਰਕੇ ਪਿੰਡ ਵਾਸੀਆਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ, ਜਿਸ ਕਾਰਨ ਪਿੰਡ ਵਾਸੀਆਂ ਵੱਲੋਂ ਪੁਲੀ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ । ਸ. ਬਰਸਟ ਵੱਲੋਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਪੁਲੀਆਂ ਨੂੰ ਬਣਵਾਉਣ ਦਾ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲੀਆਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਬਹੁਤ ਆਸਾਨੀ ਹੋ ਜਾਵੇਗੀ ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਬਿਹਤਰੀ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਅਤੇ ਪਿੰਡਾਂ ਦੇ ਵਿਕਾਸ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ । ਇਸ ਮੌਕੇ ਗੁਰਿੰਦਰ ਸਿੰਘ ਚੀਮਾ ਚੀਫ਼ ਇੰਜੀਨੀਅਰ, ਮਨਦੀਪ ਸਿੰਘ ਜਿਲ੍ਹਾ ਮੰਡੀ ਅਫ਼ਸਰ, ਅੰਮ੍ਰਿਤਪਾਲ ਸਿੰਘ ਕਾਰਜਕਾਰੀ ਇੰਜੀਨੀਅਰ, ਹਰਜੀਤ ਸਿੰਘ ਐਸ. ਡੀ. ਓ., ਅਮਰੀਕ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ ਨੰਬਰਦਾਰ, ਅਮਰੀਕ ਸਿੰਘ ਸੂਬੇਦਾਰ, ਹਰਿੰਦਰ ਸਿੰਘ ਧਬਲਾਨ, ਰਣਜੀਤ ਸਿੰਘ, ਭਿੰਦਰ ਸਿੰਘ ਸਮੇਤ ਮੰਡੀ ਬੋਰਡ ਦੇ ਅਧਿਕਾਰੀ ਮੌਜੂਦ ਰਹੇ ।

Leave a Comment

Your email address will not be published. Required fields are marked *

Scroll to Top