Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:36 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ : ਡਿਪਟੀ ਕਮਿਸ਼ਨਰ

ਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ : ਡਿਪਟੀ ਕਮਿਸ਼ਨਰ

ਪਟਿਆਲਾ, 9 ਮਈ 2025 : Rumors about shortage of ration baseless: Deputy Commissioner : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਕਿਸੇ ਤਰ੍ਹਾਂ ਦੀ ਸਥਿਤੀ ਵਿੱਚ ਘਬਰਾਉਣ ਦੀ ਬਿਲਕੁਲ ਲੋੜ ਨਹੀ ਜੇਕਰ ਕੋਈ ਸੁਰੱਖਿਆ ਸਬੰਧੀ ਕਾਰਵਾਈ ਦੀ ਲੋੜ ਪੈਂਦੀ ਹੈ ਤਾਂ ਉਸ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਤੁਰੰਤ ਸਾਂਝੀ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਰਾਸ਼ਨ ,ਖਾਣ ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਾਲੀਆਂ ਜਰੂਰੀ ਵਸਤੂਆਂ ਆਦਿ ਦੀ ਘਾਟ ਬਾਰੇ ਫੈਲ ਰਹੀਆਂ ਅਫਵਾਹਾਂ ਅਧਾਰਹੀਨ ਹਨ ।

ਸਰਕਾਰ ਕੋਲ ਲੋੜੀਂਦਾ ਭੰਡਾਰ ਉਪਲਬਧ ਹੈ

ਉਹਨਾ ਕਿਹਾ ਕਿ ਅਜਿਹਾ ਕੁੱਝ ਨਹੀ ਹੈ , ਸਰਕਾਰ ਕੋਲ ਲੋੜੀਂਦਾ ਭੰਡਾਰ ਉਪਲਬਧ ਹੈ । ਉਹਨਾਂ ਜ਼ਿਲ੍ਹੇ ਵਿੱਚ ਬਿਜਲੀ ਅਤੇ ਬੈਟਰੀ ਦੀਆਂ ਦੁਕਾਨਾ ਦੇ ਵਪਾਰੀਆਂ ਵੱਲੋਂ ਬੇਲੋੜੇ ਰੇਟ ਵਧਾਉਣ ਦਾ ਗੰਭੀਰ ਨੋਟਿਸ ਲੈਂਦਿਆ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਪਾਰੀਆਂ ਨੂੰ ਕਾਨੂੰਨ ਦੇ ਸਬੰਧਿਤ ਉਪਬੰਧਾਂ ਅਨੁਸਾਰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ । ਜ਼ਿਲ੍ਹਾ ਮੈਜਿਸਟ੍ਰੇਟ ਨੇ ਲੋਕਾਂ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ ।

ਉਹਨਾਂ ਕਿਹਾ ਕਿ ਗਠਿਤ ਕੀਤੀ ਟਾਸਕ ਫੋਰਸ ਦੀ ਅਗਵਾਈ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਅਤੇ ਜ਼ਿਲ੍ਹਾ ਮੰਡੀ ਅਫਸਰ ਕਰਨਗੇ । ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ (ਜਰੂਰੀ ਵਸਤੂਆਂ, ਪੈਟਰੋਲ, ਡੀਜ਼ਲ ਆਦਿ ਲਈ ) 0175-2311318, 98760-72078  ਅਤੇ ਮੰਡੀ ਬੋਰਡ (ਸਬਜ਼ੀਆਂ ਅਤੇ ਫਲਾਂ ਸਮੇਤ ਮੰਡੀ ਨਾਲ ਸਬੰਧਤ ਮੁੱਦਿਆਂ ਲਈ ) ਫੋਨ ਨੰ9815260721, ਪਸ਼ੂਆਂ ਦੇ ਇਲਾਜ ਲਈ ਕੋਈ ਸਮੱਸਿਆ ਹੋਈ ਤਾਂ ਹੈਲਪਲਾਈਨ ਨੰਬਰ 0175-2970225, 9417055347 ਅਤੇ ਪਸ਼ੁਆਂ ਦੇ ਚਾਰੇ ਲਈ ਮਾਰਕਫੈਡ ਅਤੇ ਮਿਲਕਫੈਡ 9855800145 , 9779589556 ‘ ਤੇ ਰਾਬਤਾ ਕਰ ਸਕਦੇ ਹਨ ।

Read More : ਡਿਪਟੀ ਕਮਿਸ਼ਨਰ ਵੱਲੋਂ ਦਸਵੀਂ ਜਮਾਤ ਦੇ ਸਰਕਾਰੀ ਸਕੂਲਾਂ ਦੇ ਮੈਰਿਟ ‘ਚ ਆਏ ਵਿਦਿਆਰਥੀ ਸਨਮਾਨਤ

Scroll to Top