ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਸੁਨਾਮ ਅਤੇ ਮਹਿਲਾਂ ਦੀ ਅਨਾਜ ਮੰਡੀ ਦਾ ਨਿਰੀਖਣ

ਸੁਨਾਮ ਊਧਮ ਸਿੰਘ ਵਾਲਾ, 2 ਅਪ੍ਰੈਲ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸੁਨਾਮ ਉਧਮ ਸਿੰਘ ਵਾਲਾ ਦੇ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਅਨਾਜ ਮੰਡੀ ਸੁਨਾਮ ਅਤੇ ਮਹਿਲਾਂ ਦਾ ਅਚਨਚੇਤ ਦੌਰਾ ਕਰਕੇ ਕਣਕ ਦੀ ਸਰਕਾਰੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ । ਉਨ੍ਹਾਂ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਵਿਕਰੀ ਸਬੰਧੀ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਾ ਆਉਣ ਦਿੱਤੀ ਜਾਵੇ ।

ਉਹ ਸਮੇਂ ਸਮੇਂ ’ਤੇ ਅਨਾਜ ਮੰਡੀਆਂ ਦੀ ਅਚਨਚੇਤ ਚੈਕਿੰਗ ਕਰਕੇ ਕਿਸਾਨਾਂ, ਆੜ੍ਹਤੀਆਂ ਆਦਿ ਦੀ ਫੀਡਬੈਕ ਕਰਕੇ ਉਪਲਬਧ ਸੁਵਿਧਾਵਾਂ ਦਾ ਜਾਇਜ਼ਾ ਵੀ ਲੈਂਦੇ ਰਹਿਣਗੇ : ਪ੍ਰਮੋਦ ਸਿੰਗਲਾ

ਉਨ੍ਹਾਂ ਕਿਹਾ ਕਿ ਉਹ ਸਮੇਂ ਸਮੇਂ ’ਤੇ ਅਨਾਜ ਮੰਡੀਆਂ ਦੀ ਅਚਨਚੇਤ ਚੈਕਿੰਗ ਕਰਕੇ ਕਿਸਾਨਾਂ, ਆੜ੍ਹਤੀਆਂ ਆਦਿ ਦੀ ਫੀਡਬੈਕ ਕਰਕੇ ਉਪਲਬਧ ਸੁਵਿਧਾਵਾਂ ਦਾ ਜਾਇਜ਼ਾ ਵੀ ਲੈਂਦੇ ਰਹਿਣਗੇ ਅਤੇ ਜੇਕਰ ਇਸ ਦੌਰਾਨ ਕਿਸੇ ਕਿਸਮ ਦੀ ਲਾਪਰਵਾਹੀ ਵਰਤਣ ਦਾ ਮਾਮਲਾ ਸਾਹਮਣੇ ਆਇਆ ਤਾਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਨੇ ਇਸ ਦੌਰਾਨ ਪੀਣ ਵਾਲੇ ਪਾਣੀ ਦੀ ਉਪਲਬਧਤਾ, ਰੌਸ਼ਨੀ, ਬਿਜਲੀ ਸਪਲਾਈ, ਸਾਫ ਸਫਾਈ, ਬੈਠਣ ਵਿਵਸਥਾ ਆਦਿ ਦਾ ਵੀ ਜਾਇਜ਼ਾ ਲਿਆ । ਉਹਨਾਂ ਨੇ ਅਨਾਜ ਮੰਡੀਆਂ ਵਿੱਚ ਬਣੇ ਗੁਸਲਖਾਨਿਆਂ ਦੀ ਵੀ ਰੋਜ਼ਾਨਾ ਦੇ ਆਧਾਰ ਤੇ ਸਾਫ ਸਫਾਈ ਕਰਦੇ ਰਹਿਣ ਦੀ ਹਦਾਇਤ ਕੀਤੀ ।

ਪ੍ਰਸ਼ਾਸਨ ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ

ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪ੍ਰਸ਼ਾਸਨ ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸੀਮਾ ਅੰਦਰ ਕਿਸਾਨਾਂ ਦੀ ਫਸਲ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਵੀ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਗਏ ਹਨ ।

Leave a Comment

Your email address will not be published. Required fields are marked *

Scroll to Top