Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 12:53 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਮਿਡ ਡੇਅ ਮੀਲ ਦੀ ਅਚਨਚੇਤ ਚੈਕਿੰਗ, ਪਰੋਸੇ ਜਾਣ ਵਾਲੇ ਭੋਜਨ ਦੀ ਪੌਸ਼ਟਿਕਤਾ ਤੇ ਸ਼ੁੁੱਧਤਾ ਨੂੰ ਬਰਕਰਾਰ ਰੱਖਣ ਦੀ ਹਦਾਇਤ

ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਮਿਡ ਡੇਅ ਮੀਲ ਦੀ ਅਚਨਚੇਤ ਚੈਕਿੰਗ, ਪਰੋਸੇ ਜਾਣ ਵਾਲੇ ਭੋਜਨ ਦੀ ਪੌਸ਼ਟਿਕਤਾ ਤੇ ਸ਼ੁੁੱਧਤਾ ਨੂੰ ਬਰਕਰਾਰ ਰੱਖਣ ਦੀ ਹਦਾਇਤ

ਸੁਨਾਮ ਊਧਮ ਸਿੰਘ ਵਾਲਾ, 5 ਅਪ੍ਰੈਲ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸਕੂਲ (ਲੜਕੀਆਂ) ਸੁਨਾਮ ਦੇ ਪ੍ਰਾਇਮਰੀ ਵਿੰਗ ਵਿਖੇ ਵਿਦਿਆਰਥਣਾਂ ਨੂੰ ਮਿਡ ਡੇਅ ਮੀਲ ਤਹਿਤ ਪਰੋਸੇ ਜਾ ਰਹੇ ਭੋਜਨ ਦੀ ਅਚਨਚੇਤ ਜਾਂਚ ਕੀਤੀ । ਉਨ੍ਹਾਂ ਨੇ ਖਾਣਾ ਖਾ ਰਹੀਆਂ ਵਿਦਿਆਰਥਣਾਂ ਅਤੇ ਮਿਡ ਡੇਅ ਮੀਲ ਵਰਕਰਾਂ ਨਾਲ ਗੱਲਬਾਤ ਕਰਦਿਆਂ ਰੋਜ਼ਾਨਾ ਦੇ ਆਧਾਰ ’ਤੇ ਬਣਾਏ ਜਾ ਰਹੇ ਭੋਜਨ ਦੀ ਗੁਣਵੱਤਾ ਬਾਰੇ ਵੀ ਫੀਡਬੈਕ ਹਾਸਲ ਕੀਤੀ ਅਤੇ ਪਰੋਸੇ ਜਾਣ ਵਾਲੇ ਭੋਜਨ ਦੀ ਪੌਸ਼ਟਿਕਤਾ ਤੇ ਸ਼ੁੁੱਧਤਾ ਨੂੰ ਬਰਕਰਾਰ ਰੱਖਣ ਦੀ ਹਦਾਇਤ ਕੀਤੀ ।

ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਕਰਵਾਇਆ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ 

ਆਪਣੇ ਦੌਰੇ ਦੌਰਾਨ ਸਕੂਲ ਦੇ ਸੀਨੀਅਰ ਸੈਕੰਡਰੀ ਵਿੰਗ ਵਿੱਚ ਬਾਰਵੀਂ ਜਮਾਤ ਦੀਆਂ ਵਿਦਿਆਰਥਣਾ ਨਾਲ ਗੱਲਬਾਤ ਕਰਦਿਆਂ ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ । ਉਹਨਾਂ ਨੇ ਨਸ਼ਿਆਂ ਨਾਲ ਮਨੁੱਖੀ ਸਰੀਰ ਅਤੇ ਮਨ ਉੱਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕਰਨ ।

Scroll to Top