ਐਸ. ਕੇ. ਐਮ. ਦੀ ਛੇ ਮੈਂਬੁਰੀ ਕਮੇਟੀ ਨੇ ਕੀਤੀ ਜਗਜੀਤ ਡੱਲੇਵਾਲ ਨਾਲ ਮੁਲਾਕਾਤ

ਐਸ. ਕੇ. ਐਮ. ਦੀ ਛੇ ਮੈਂਬੁਰੀ ਕਮੇਟੀ ਨੇ ਕੀਤੀ ਜਗਜੀਤ ਡੱਲੇਵਾਲ ਨਾਲ ਮੁਲਾਕਾਤ
ਸੰਗਰੂਰ, ਖਨੌਰੀ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਆਉਂਦੇ ਖਨੌਰੀ ਬਾਰਡਰ ਵਿਖੇ ਅੱਜ ਸੰਯੁਕਤ ਕਿਸਾਨ ਮੋਰਚਾ (ਐਸ. ਕੇ. ਐਮ.) ਦੀ 6 ਮੈਂਬਰਾਂ ਤੇ ਆਧਾਰਤ ਕਮੇਟੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ । ਉਕਤ 6 ਮੈਂਬਰੀ ਕਮੇਟੀ ਜਿਸਦੀ ਅਗਵਾਈ ਜੋਗਿੰਦਰ ਸਿੰਘ ਉਗਰਾਹਾਂ ਅਤੇ ਬਲਬੀਰ ਸਿੰਘ ਰਾਜੇਵਾਲ ਨੇ ਕੀਤੀ ਨੂੰ ਸੰਬੋਧਨ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਉਹ ਐਸ. ਕੇ. ਐਮ. ਵੱਲੋਂ ਸੰਪੂਰਨ ਸਾਥ ਦਿੰਦੇ ਹਨ ਅਤੇ ਸਾਰੀਆਂ ਧਿਰਾਂ ਮਿਲ ਕੇ ਮੋਰਚਾ ਲੜਨਗੀਆਂ । ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਜਿਆਦਾ ਠੀਕ ਨਹੀ ਹੈ ।ਉਨ੍ਹਾਂ ਏਕਤਾ ਮਤਾ ਪੇਸ਼ ਕਰਦਿਆਂ ਕਿਹਾ ਹੈ ਕਿ ਡੱਲੇਵਾਲ ਦਾ ਮਰਨ ਵਰਤ 46ਵੇਂ ਦਿਨ ਵੀ ਜਾਰੀ ਹੈ ਪਰ ਡੱਲੇਵਾਲ ਦੀ ਸਿਹਤ ਜਿਆਦਾ ਠੀਕ ਨਹੀ ਪਰ ਫਿਰ ਵੀ ਬੜੀ ਊਰਜਾ ਤੇ ਦਲੇਰੀ ਨਾਲ ਉਨ੍ਹਾਂ 6 ਮੈਂਬਰੀ ਕਮੇਟੀ ਨਾਲ ਮੁਲਾਕਾਤ ਕੀਤੀ । ਉਨ੍ਹਾਂ ਕਿਹਾ ਕਿ ਇਕੱਠੇ ਹੋ ਕੇ ਕੇਂਦਰ ਸਰਕਾਰ ਨਾਲ ਲੜਿਆ ਜਾਵੇਗਾ । ਉਨ੍ਹਾਂ ਕਿਹਾ ਕਿ ਦੂਜੇ ਹੋਰ ਕਿਸੇ ਫੋਰਮ ਦਾ ਆਗੂ ਦਾਖਲ ਨਾ ਦੇਵੇ । ਉਨ੍ਹਾਂ ਕਿਹਾ ਕਿ ਇਹ ਮੰਗ ਕਿਸੇ ਇਕ ਜਥੇਬੰਦੀ ਦੀ ਨਹੀਂ ਸਗੋਂ ਇਹ ਸਾਰੇ ਪੰਜਾਬ ਦੀ ਹੈ । ਇਸ ਮੌਕੇ ਕਾਕਾ ਕੋਟੜਾ ਨੇ ਕਿਹਾ ਕਿ ਸਾਰੇ ਆਗੂ ਇਕੱਠੇ ਹਨ ਅਤੇ ਮੋਰਚਾ ਜਿੱਤਣ ਲਈ ਲੜਿਆ ਜਾਵੇਗਾ । ਰਾਜੇਵਾਲ ਨੇ ਸਰਕਾਰ ਨੂੰ ਦੱਸਿਆ ਕਿ ਮੰਗਾਂ ਨੂੰ ਲੈ ਕੇ ਸਾਰੇ ਇਕ ਹਾਂ ਤੇ ਸਾਡੇ ਵਿੱਚ ਕੋਈ ਮਤਭੇਦ ਵੀ ਨਹੀਂ ਹੈ । ਕਿਸਾਨ ਆਗੂਆਂ ਨੇ ਕਿਹਾ ਹੈ ਕਿ 15 ਜਨਵਰੀ ਨੂੰ ਮੋਰਚੇ ਲਈ ਨਵੀਂ ਰਣਨੀਤੀ ਘੜਾਂਗੇ ।

Leave a Comment

Your email address will not be published. Required fields are marked *

Scroll to Top