ਐਸ. ਐਸ. ਪੀ. ਮੁਕਤਸਰ ਨੇ ਕੀਤੀ ਮਲੌਟ ਥਾਣਾ ਸਿਟੀ ਮਹਿਲਾ ਐਸ. ਐਚ. ਓ. ਸਸਪੈਂਡ
ਮਲੌਟ : ਪੰਜਾਬ ਦੇ ਜਿ਼ਲਾ ਮੁਕਤਸਰ ਅਧੀਨ ਆਉਂਦੇ ਸ਼ਹਿਰ ਮੁਕਤਸਰ ਦੇ ਐਸ. ਐਸ. ਪੀ. ਨੇ ਹਾਲ ਹੀ ਵਿਚ ਥਾਣਾ ਸਿਟੀ ਮਲੌਟ ਦੀ ਮਹਿਲਾ ਐਸ. ਐਚ. ਓ. ਸਬ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ । ਇਥੇ ਹੀ ਬਸ ਨਹੀਂ ਇਸ ਤੋਂ ਇਲਾਵਾ ਹਰਪ੍ਰੀਤ ਕੌਰ ਨੂੰ ਪੁਲਸ ਲਾਈਨ ਵਿਖੇ ਹਾਜ਼ਰ ਹੋਣ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ । ਭਰੋਸੇਯੋਗ ਸੂਤਰਾਂ ਤੋ਼ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਕਾਰਵਾਈ ਕੁਝ ਦਿਨ ਪਹਿਲਾਂ ਮਲੋਟ ਵਿੱਚ ਚੋਰੀ ਦੀਆਂ ਦੋ ਕਾਰਾਂ ਦਾ ਇੱਕ ਮਾਮਲਾ ਸੁਰਖ਼ੀਆਂ ਵਿੱਚ ਆਉਣ ਤੋਂ ਬਾਅਦ ਕੁਝ ਵਿਅਕਤੀਆਂ ਨੂੰ ਪਰਚੇ ਵਿੱਚ ਰਿਆਇਤ ਦੇਣ ਤੇ ਕੀਤੀ ਗਈ ਹੈ, ਜਿਸ ਤੇ ਐਸ. ਐਸ. ਪੀ. ਨੇ ਆਪਣੇ ਪੱਧਰ `ਤੇ ਇਸ ਮਾਮਲੇ ਦੀ ਕਰਵਾਈ ਮੁੱਢਲੀ ਜਾਂਚ ਉਪਰੰਤ ਐਸ. ਐਚ. ਓ. ਹਰਪ੍ਰੀਤ ਕੌਰ ਨੂੰ ਸਸਪੈਂਡ ਕਰਨ ਦਾ ਫ਼ੈਸਲਾ ਲਿਆ । ਜਿਕਰਯੋਗ ਹੈ ਕਿ ਪੰਜਾਬ ਪੁਲਸ ਵਿਚ ਭ੍ਰਿਸ਼ਟਾਚਾਰ ਨੂੰ ਨਾ ਬਰਦਾਸ਼ਤ ਕਰਨ ਦੇ ਚਲਦਿਆਂ ਬੀਤੇ ਦਿਨੀਂ ਡੀ. ਜੀ. ਪੀ. ਗੌਰਵ ਯਾਦਵ ਵਲੋਂ ਵੀ ਵੱਡੀ ਗਿਣਤੀ ਵਿਚ ਪੰਜਾਬ ਪੁਲਸ ਦੇ ਵੱਡੇ ਅਧਿਕਾਰੀਆਂ ਨੂੰ ਮੁਅਤਲ ਕਰਕੇ ਬਾਕੀ ਭ੍ਰਿਸ਼ਟਾਚਾਰੀਆਂ ਨੂੰ ਚਿਤਾਵਨੀ ਦਿੱਤੀ ਗਈ ਹੈ ।